August 2, 2026, 12:12 am
----------- Advertisement -----------
HomePunjabbusinessਡਾ. ਸੁਮਨ ਕੇ ਬੇਰੀ ਨੀਤੀ ਆਯੋਗ ਦੇ ਨਵੇਂ ਉਪ-ਚੇਅਰਮੈਨ ਨਿਯੁਕਤ

ਡਾ. ਸੁਮਨ ਕੇ ਬੇਰੀ ਨੀਤੀ ਆਯੋਗ ਦੇ ਨਵੇਂ ਉਪ-ਚੇਅਰਮੈਨ ਨਿਯੁਕਤ

Published on

----------- Advertisement -----------

ਡਾ: ਸੁਮਨ ਕੇ ਬੇਰੀ ਨੂੰ ਨੀਤੀ ਆਯੋਗ ਦਾ ਨਵਾਂ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜੋ ਕਿ 1 ਮਈ ਤੋਂ ਅਹੁਦਾ ਸੰਭਾਲਣਗੇ। ਪ੍ਰਸਿੱਧ ਅਰਥ ਸ਼ਾਸਤਰੀ ਅਤੇ ਨੀਤੀ ਆਯੋਗ ਦੇ ਉਪ ਚੇਅਰਮੈਨ ਰਾਜੀਵ ਕੁਮਾਰ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਹਾਲਾਂਕਿ ਉਨ੍ਹਾਂ ਦੇ ਅਸਤੀਫੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਕੁਮਾਰ ਦੇ ਅਸਤੀਫੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਰਾਜੀਵ ਨੇ ਅਗਸਤ 2017 ਵਿੱਚ ਉਪ-ਚੇਅਰਮੈਨ ਅਰਵਿੰਦ ਪਨਗੜੀਆ ਦੇ ਹੱਟਣ ਤੋਂ ਬਾਅਦ ਨੀਤੀ ਆਯੋਗ ਦੇ ਉਪ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਸੀ।
ਜ਼ਿਕਰਯੋਗ ਹੈ ਕਿ ਨੀਤੀ ਆਯੋਗ ਦੇ ਨਵ ਨਿਯੁਕਤ ਉਪ ਚੇਅਰਮੈਨ ਡਾ: ਸੁਮਨ ਬੇਰੀ ਇੱਕ ਬਹੁਤ ਵੱਡੇ ਅਰਥ ਸ਼ਾਸਤਰੀ ਹਨ। ਉਹ ਵਰਤਮਾਨ ਵਿੱਚ ਬੈਲਜੀਅਮ ਦੀ ਰਾਜਧਾਨੀ ਬ੍ਰਸੇਲਜ਼ ਵਿੱਚ ਇੱਕ ਆਰਥਿਕ ਥਿੰਕ-ਟੈਂਕ ਦੇ ਇੱਕ ਨਾਨ-ਰੈਜ਼ੀਡੈਂਟ ਫੈਲੋ ਵਜੋਂ ਕੰਮ ਕਰ ਰਹੇ ਹਨ। ਉਹ ਵਿਸ਼ਵ ਬੈਂਕ ਦੇ ਮੁੱਖ ਅਰਥ ਸ਼ਾਸਤਰੀ ਵੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ, ਬੇਰੀ 2001 ਤੋਂ 2011 ਤੱਕ ਨੈਸ਼ਨਲ ਕੌਂਸਲ ਆਫ ਅਪਲਾਈਡ ਇਕਨਾਮਿਕ ਰਿਸਰਚ ਦੇ ਡਾਇਰੈਕਟਰ ਜਨਰਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...