November 16, 2026, 10:48 am
----------- Advertisement -----------
HomeNewsLatest Newsਹਿਮਾਚਲ ਪਹੁੰਚੇ ਕੇਜਰੀਵਾਲ ਨੇ ਵਿਰੋਧੀਆਂ 'ਤੇ ਕੀਤਾ ਸ਼ਬਦੀ ਹਮਲਾ, ਕਿਹਾ - ਜੈਰਾਮ...

ਹਿਮਾਚਲ ਪਹੁੰਚੇ ਕੇਜਰੀਵਾਲ ਨੇ ਵਿਰੋਧੀਆਂ ‘ਤੇ ਕੀਤਾ ਸ਼ਬਦੀ ਹਮਲਾ, ਕਿਹਾ – ਜੈਰਾਮ ਨੇ ਮੇਰੇ ਪੇਪਰ ਤੋਂ ਨਕਲ ਮਾਰੀ

Published on

----------- Advertisement -----------

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਕਾਂਗੜਾ ਜ਼ਿਲੇ ਦੇ ਸ਼ਾਹਪੁਰ ਵਿਧਾਨ ਸਭਾ ਹਲਕੇ ਦੇ ਅਧੀਨ ਪੈਂਦੇ ਚੰਬੀ ਮੈਦਾਨ ਪਹੁੰਚੇ । ਅਰਵਿੰਦ ਕੇਜਰੀਵਾਲ ਨੇ ਇਸ ਤੋਂ ਪਹਿਲਾਂ ਰੈਲੀ ਵਿੱਚ ਆਏ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਿਮਾਚਲ ਦੇ ਕੋਨੇ-ਕੋਨੇ ਤੋਂ ਆਏ ਵੀਰਾਂ, ਭੈਣਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਮੇਰਾ ਨਮਸਕਾਰ। ਕੇਜਰੀਵਾਲ ਨੇ ਕਿਹਾ ਕਿ ਪ੍ਰਮਾਤਮਾ ਨੇ ਇਥੇ ਨਦੀਆਂ, ਪਹਾੜ, ਰੁੱਖ, ਪੌਦੇ, ਜੜ੍ਹੀ-ਬੂਟੀਆਂ ਦੇ ਨਾਲ ਨਾਲ ਅਤੇ ਬਹੁਤ ਸਾਰੇ ਚੰਗੇ ਲੋਕ ਦੇਣ ਚ ਵੀ ਇਥੇ ਕੋਈ ਕਸਰ ਨਹੀਂ ਛੱਡੀ। ਪਰ ਇਹ ਵੀ ਸੱਚ ਹੈ ਕਿ ਭਾਜਪਾ ਅਤੇ ਕਾਂਗਰਸ ਨੇ ਵੀ ਇਸ ਸੂਬੇ ਨੂੰ ਲੁੱਟਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।
ਕੇਜਰੀਵਾਲ ਨੇ ਜਨ ਸਭਾ ‘ਚ ਕਿਹਾ ਕਿ ਸੁਣੋ ਜੈ ਰਾਮ ਠਾਕੁਰ, ਹਿਮਾਚਲ ‘ਚ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਖਰਾਬ ਹੈ। ਮੈਂ ਹਿਮਾਚਲ ਨੂੰ ਦਿੱਲੀ ਸੱਦਾ ਦਿੰਦਾ ਹਾਂ, ਮੈਂ ਜੈ ਰਾਮ ਠਾਕੁਰ ਨੂੰ ਵੀ ਸੱਦਾ ਦਿੰਦਾ ਹਾਂ। ਆ ਕੇ ਦੇਖੋ ਸਾਡੇ ਸਰਕਾਰੀ ਸਕੂਲ ਕਿੰਨੇ ਸ਼ਾਨਦਾਰ ਬਣ ਗਏ ਹਨ। ਪਹਿਲਾਂ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਾਲਤ ਵੀ ਖਰਾਬ ਸੀ।
ਚੰਬੀ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਮੁਫ਼ਤ ਬਿਜਲੀ ਦੇ ਮੁੱਦੇ ‘ਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਕੇਜਰੀਵਾਲ ਨੇ ਕਿਹਾ ਕਿ ਪੇਪਰ ਚੱਲ ਰਿਹਾ ਸੀ। ਉਸ ਪੇਪਰ ਵਿੱਚ ਕਈ ਲੋਕ ਬੈਠੇ ਸਨ। ਕੇਜਰੀਵਾਲ ਵੀ ਪੇਪਰਾਂ ਵਿੱਚ ਬੈਠਾ ਤੇ ਜੈ ਰਾਮ ਠਾਕੁਰ ਵੀ। ਜੈਰਾਮ ਠਾਕੁਰ ਕੇਜਰੀਵਾਲ ਦੇ ਪੇਪਰ ਤੋਂ ਨਕਲ ਕਰ ਰਹੇ ਸਨ। ਕੇਜਰੀਵਾਲ ਦੇ ਪੇਪਰ ‘ਚ ਲਿਖਿਆ ਕਿ ਦਿੱਲੀ ‘ਚ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਜੈਰਾਮ ਨੇ ਕਿਹਾ ਕਿ ਹਿਮਾਚਲ ਵਿੱਚ 125 ਯੂਨਿਟ ਮੁਫਤ ਦਿੱਤੇ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਨਕਲ ਕਰਨ ਲਈ ਵੀ ਅਕਲ ਦੀ ਲੋੜ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...