September 7, 2026, 9:23 pm
----------- Advertisement -----------
HomeNewsEntertainmentਵਿਆਹ ਦੇ ਜੋੜੇ 'ਚ ਬਿੱਲੀ ਨਾਲ ਪੋਜ਼ ਦਿੰਦੀ ਨਜ਼ਰ ਆਈ ਆਲੀਆ ਭੱਟ,...

ਵਿਆਹ ਦੇ ਜੋੜੇ ‘ਚ ਬਿੱਲੀ ਨਾਲ ਪੋਜ਼ ਦਿੰਦੀ ਨਜ਼ਰ ਆਈ ਆਲੀਆ ਭੱਟ, ਸਾਹਮਣੇ ਆਈਆਂ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਅਤੇ ਆਲੀਆ ਭੱਟ ਵਿਆਹ ਦੇ ਬੰਧਨ ਵਿੱਚ ਬੱਝ ਕੇ ਇੱਕ ਦੂਜੇ ਦੇ ਹੋ ਗਏ ਹਨ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਫੈਨਜ਼ ਕਾਫੀ ਸਮੇਂ ਤੋਂ ਦੋਹਾਂ ਦੇ ਵਿਆਹ ਦਾ ਇੰਤਜ਼ਾਰ ਕਰ ਰਹੇ ਸਨ। ਵਿਆਹ ਤੋਂ ਬਾਅਦ ਰਣਬੀਰ ਅਤੇ ਆਲੀਆ ਦੀ ਰਿਸੈਪਸ਼ਨ ਪਾਰਟੀ ਵੀ ਹੋਈ ਹੈ। ਇਸ ਪਾਰਟੀ ‘ਚ ਵੱਡੇ-ਵੱਡੇ ਸਿਤਾਰਿਆਂ ਨੇ ਸ਼ਿਰਕਤ ਕੀਤੀ। ਰਣਬੀਰ ਅਤੇ ਆਲੀਆ ਦੀ ਮੁਲਾਕਾਤ ਫਿਲਮ ਬ੍ਰਹਮਾਸਤਰ ਦੇ ਸੈੱਟ ‘ਤੇ ਹੋਈ ਸੀ। ਪੰਜ ਸਾਲ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਦੋਹਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ। ਰਣਬੀਰ ਅਤੇ ਆਲੀਆ ਦਾ ਵਿਆਹ ਬਹੁਤ ਹੀ ਗੁਪਤ ਤਰੀਕੇ ਨਾਲ ਹੋਇਆ ਸੀ।

ਉਨ੍ਹਾਂ ਦੇ ਵਿਆਹ ‘ਚ ਸਿਰਫ ਕਰੀਬੀ ਪਰਿਵਾਰਕ ਮੈਂਬਰ ਅਤੇ ਖਾਸ ਦੋਸਤ ਹੀ ਸ਼ਾਮਲ ਹੋਏ। ਦੋਹਾਂ ਨੇ ਰਣਬੀਰ ਦੇ ਫਲੈਟ ਵਾਸਤੂ ਦੀ ਬਾਲਕੋਨੀ ‘ਚ ਹੋਏ ਵਿਆਹ ਨੂੰ ਆਪਣੀ ਪਸੰਦੀਦਾ ਜਗ੍ਹਾ ਦੱਸਿਆ ਸੀ। ਇਸ ਦੌਰਾਨ ਆਲੀਆ ਭੱਟ ਨੇ ਵਿਆਹ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਬਿੱਲੀ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਵਿਆਹ ਦੇ ਜੋੜੇ ‘ਚ ਪੋਸਟ ਕੀਤੀਆਂ ਇਨ੍ਹਾਂ ਤਸਵੀਰਾਂ ‘ਚ ਆਲੀਆ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਕ ਤਸਵੀਰ ‘ਚ ਉਹ ਆਪਣੀ ਬਿੱਲੀ ਨੂੰ ਗੋਦ ‘ਚ ਲੈ ਕੇ ਬੈਠੀ ਹੈ, ਜਦਕਿ ਇਕ ਹੋਰ ਤਸਵੀਰ ‘ਚ ਆਲੀਆ ਆਪਣੇ ਵਿਆਹ ਦੀ ਰਿੰਗ ਨੂੰ ਫਲਾਂਟ ਕਰ ਰਹੀ ਹੈ। ਆਲੀਆ ਨੇ ਤਸਵੀਰਾਂ ਦਾ ਕੈਪਸ਼ਨ ਦਿੱਤਾ- ਕੈਟ ਆਫ ਆਨਰ। ਆਲੀਆ ਭੱਟ ਦੀਆਂ ਤਸਵੀਰਾਂ ‘ਤੇ ਮਸ਼ਹੂਰ ਹਸਤੀਆਂ ਵੱਲੋਂ ਕਾਫੀ ਕਮੈਂਟਸ ਆ ਰਹੇ ਹਨ। ਤਸਵੀਰਾਂ ‘ਚ ਆਲੀਆ ਦੀ ਭਾਬੀ ਰਿਧੀਮਾ ਕਾਫੀ ਪਿਆਰ ਦੀ ਵਰਖਾ ਕਰ ਰਹੀ ਹੈ। ਆਲੀਆ ਦੀਆਂ ਇਨ੍ਹਾਂ ਤਸਵੀਰਾਂ ‘ਤੇ ਕੁਝ ਹੀ ਸਮੇਂ ‘ਚ ਲੱਖਾਂ ਲਾਈਕਸ ਅਤੇ ਕਮੈਂਟਸ ਆ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...