August 6, 2026, 8:08 am
----------- Advertisement -----------
HomeNewsPunjabਪੰਜਾਬ 'ਚ ਜੁਗਾੜੂ ਰੇਹੜੀਆਂ 'ਤੇ ਲਗਾਈ ਗਈ ਪਾਬੰਦੀ, ਰੇਹੜੀ ਚਾਲਕਾਂ 'ਚ ਭਾਰੀ...

ਪੰਜਾਬ ‘ਚ ਜੁਗਾੜੂ ਰੇਹੜੀਆਂ ‘ਤੇ ਲਗਾਈ ਗਈ ਪਾਬੰਦੀ, ਰੇਹੜੀ ਚਾਲਕਾਂ ‘ਚ ਭਾਰੀ ਰੋਸ

Published on

----------- Advertisement -----------

ਪੰਜਾਬ ‘ਚ ਭਗਵੰਤ ਮਾਨ ਸਰਕਾਰ ਨੇ ਜੁਗਾੜੂ ਮੋਟਰਸਾਇਕਲ ਰੇਹੜੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸਨੂੰ ਅੱਗੇ ਮੋਟਰਸਾਈਕਲ ਅਤੇ ਪਿੱਛੇ ਰੇਹੜੀ ਨੂੰ ਜੋੜ ਕੇ ਬਣਾਏ ਗਏ ਸਨ। ਜਿਸ ‘ਤੇ ਲੋਕ ਸਾਮਾਨ ਦੀ ਢੋਆ- ਢੁਆਈ ਦਾ ਕੰਮ ਕਰਦੇ ਹਨ। ਖਾਸ ਗੱਲ ਇਹ ਹੈ ਕਿ ਪੰਜਾਬ ਚੋਣਾਂ ਦੌਰਾਨ ਇਨ੍ਹਾਂ ‘ਤੇ ਹੀ ਲੋਕਾਂ ਨੇ ਆਮ ਆਦਮੀ ਪਾਰਟੀ (ਆਪ) ਲਈ ਜ਼ੋਰਦਾਰ ਪ੍ਰਚਾਰ ਕੀਤਾ ਸੀ।
ਇਸ ਸਬੰਧੀ ਏ.ਡੀ.ਜੀ.ਪੀ ਟ੍ਰੈਫਿਕ ਨੇ ਹੁਕਮ ਦਿੱਤੇ ਹਨ ਕਿ ਸੂਬੇ ਵਿੱਚ ਕੰਡਮ ਮੋਟਰਸਾਈਕਲਾਂ ਨੂੰ ਸਟਰੀਟ ਵੈਂਡਰਾਂ ਨਾਲ ਜੋੜ ਕੇ ਸਵਾਰੀਆਂ ਢੋਈਆ ਜਾ ਰਹੀਆਂ ਹਨ। ਜਿਸ ਨਾਲ ਉਹ ਆਪਣੀ ਅਤੇ ਆਪਣੇ ਯਾਤਰੀਆਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਹਨ । ਇਨ੍ਹਾਂ ਰੇਹੜੀਆਂ ‘ਤੇ ਸੀਮਿੰਟ, ਬੱਜਰੀ, ਰੇਤਾ, ਇੱਟਾਂ, ਬਾਰਾਂ ਅਤੇ ਇਲੈਕਟ੍ਰਾਨਿਕ ਸਮਾਨ ਲੱਦਿਆ ਹੋਇਆ ਹੈ। ਕਈ ਵਾਰ ਇਹ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਉਨ੍ਹਾਂ ਵਿਸ਼ੇਸ਼ ਮੁਹਿੰਮ ਚਲਾ ਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ।

ਵਧੀਕ ਡੀ.ਜੀ.ਪੀ. (ਟਰੈਫ਼ਿਕ) ਪੰਜਾਬ ਵਲੋਂ ਮੋਟਰਸਾਈਕਲਾਂ ਦੀਆਂ ਬਣਾਈਆਂ ਜੁਗਾੜੂ ਰੇਹੜੀਆਂ ਨੂੰ ਤੁਰੰਤ ਬੰਦ ਕਰਨ ਦੇ ਦਿੱਤੇ ਹੁਕਮਾਂ ਤੋਂ ਬਾਅਦ ਮੋਟਰਸਾਈਕਲ ਰੇਹੜੀ ਚਾਲਕਾਂ ‘ਚ ਤਰਥੱਲੀ ਮੱਚ ਗਈ ਹੈ,ਜਿਸ ਕਾਰਨ ਰੋਹ ‘ਚ ਆਏ ਰੇਹੜੀ ਚਾਲਕਾਂ ਨੇ ਇਸ ਫ਼ਰਮਾਨ ਦੇ ਵਿਰੋਧ ‘ਚ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਏਡੀਜੀਪੀ ਦੇ ਹੁਕਮ ਮਿਲਦੇ ਹੀ ਸੂਬੇ ਦੀ ਪੁਲੀਸ ਨੇ ਜੁਗਾੜੂ ਮੋਟਰਸਾਇਕਲ ਰੇਹੜੀ ਵਾਲੀ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਬੇ ਭਰ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਸ਼ੁਰੂ ਕਰ ਦਿੱਤੀ ਗਈ ਸੀ। ਇਸ ਨਾਲ ਬਠਿੰਡਾ ਦੇ ਰੇਹੜੀ-ਫੜ੍ਹੀ ਵਾਲਿਆਂ ਵਿੱਚ ਰੋਸ ਹੈ। ਉਨ੍ਹਾਂ ਬਠਿੰਡਾ ਸ਼ਹਿਰੀ ਤੋਂ ‘ਆਪ’ ਵਿਧਾਇਕ ਜਗਰੂਪ ਗਿੱਲ ਦੇ ਘਰ ਬਾਹਰ ਧਰਨਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਕੋਈ ਵਿਕਲਪ ਦੇਵੇ ਨਹੀਂ ਤਾਂ ਇਹ ਸਾਡਾ ਰੁਜ਼ਗਾਰ ਨਾ ਖੋਹਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...