ਪੰਜਾਬ ਵਿੱਚ ਠੇਕਾ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ। ਇਸ ਦੇ ਲਈ ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਕਮੇਟੀ ਬਣਾਈ ਹੈ। ਜੋ ਇਹਨਾਂ ਕਰਮਚਾਰੀਆਂ ਦੀ ਗਿਣਤੀ ਕਰੇਗੀ। ਇਸ ਦੀ ਅਗਵਾਈ ਖਜ਼ਾਨਾ ਵਿਭਾਗ ਦੇ ਡਾਇਰੈਕਟਰ ਮੁਹੰਮਦ ਤਇਅਬ ਕਰਨਗੇ। ਕਮੇਟੀ ਵਿੱਚ ਉਪ ਸਕੱਤਰ ਅਨਿਲ ਗੁਪਤਾ, ਅੰਡਰ ਸੈਕਟਰੀ ਸਵਰਨਜੀਤ ਕੌਰ ਨੂੰ ਮੈਂਬਰ ਅਤੇ ਸੋਨਾ ਮਨਦੀਪ ਜਸਵੰਤ ਸਿੰਘ ਨੂੰ ਮੈਂਬਰ ਸਕੱਤਰ ਬਣਾਇਆ ਗਿਆ ਹੈ। ਮਾਨ ਸਰਕਾਰ ਨੇ ਪੰਜਾਬ ਵਿੱਚ 35,000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਹੈ।

ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਕੱਚੇ ਵਰਕਰਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਨੇ ਐਲਾਨ ਕੀਤਾ ਸੀ। ਹਾਲਾਂਕਿ ਇਕ ਮਹੀਨੇ ਤੋਂ ਸਰਕਾਰ ‘ਚ ਇਸ ‘ਤੇ ਕੋਈ ਫੈਸਲਾ ਨਹੀਂ ਹੋਇਆ ਹੈ। ਇਸ ਦੀ ਬਜਾਏ ਸਰਕਾਰ ਨੇ ਠੇਕੇ ਅਤੇ ਆਊਟਸੋਰਸਿੰਗ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀ ਸੇਵਾ ਮਿਆਦ ਇਕ ਸਾਲ ਵਧਾ ਦਿੱਤੀ ਹੈ।












