June 9, 2026, 4:40 pm
----------- Advertisement -----------
HomeNewsEntertainmentਗਿੱਪੀ ਗਰੇਵਾਲ ਦੀ ਫ਼ਿਲਮ 'Honeymoon' ਦੀ ਰਿਲੀਜ਼ ਡੇਟ ਹੋਈ OUT,ਜਾਣੋ ਕਦੋਂ ਰਿਲੀਜ਼...

ਗਿੱਪੀ ਗਰੇਵਾਲ ਦੀ ਫ਼ਿਲਮ ‘Honeymoon’ ਦੀ ਰਿਲੀਜ਼ ਡੇਟ ਹੋਈ OUT,ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ

Published on

----------- Advertisement -----------

ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਬੁਹਤ ਜਲਦ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਉਨ੍ਹਾਂ ਦੀ ਫਿਲਮ ਹਨੀਮੂਨ ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਾ ਹੈ। ਇਸਦੀ ਜਾਣਕਾਰੀ ਅਦਾਕਾਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਦਿੱਤੀ ਹੈ। ਗਿੱਪੀ ਗਰੇਵਾਲ ਨੇ ਦੱਸਿਆ ਕਿ ਇਹ ਫਿਲਮ ਹਰ ਕਿਸੇ ਦੀ ਜ਼ਿੰਦਗੀ ਨੂੰ ਹਾਸੇ ਨਾਲ ਭਰ ਦੇਵੇਗੀ ਅਤੇ ਇਹ 25 ਅਕਤੂਬਰ, 2022 ਨੂੰ ਰਿਲੀਜ਼ ਹੋਵੇਗੀ। ਬਿੱਗ ਬੌਸ 14 ਫੇਮ ਜੈਸਮੀਨ ਭਸੀਨ ਇਸ ਫਿਲਮ ਰਾਹੀਂ ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣਾ ਪਹਿਲਾ ਡੈਬਿਊ ਕਰਨ ਜਾ ਰਹੀ ਹੈ।

ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਦੋਵੇਂ ਆਪਣੇ ਸ਼ਾਨਦਾਰ ਵੀਡੀਓਜ਼ ਨਾਲ ਦਰਸ਼ਕਾਂ ਦਾ ਮਨ ਮੋਹ ਰਹੇ ਹਨ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਫੈਨਜ਼ ਗਿੱਪੀ ਗਰੇਵਾਲ ਤੇ ਜੈਸਮੀਨ ਦੀ ਕੈਮਿਸਟਰੀ ਨੂੰ ਪਸੰਦ ਕਰ ਰਹੇ ਹਨ। ਨਰੇਸ਼ ਕਥੂਰੀਆ ਵੱਲੋਂ ਲਿਖੀ ਗਈ ਫਿਲਮ ‘ਹਨੀਮੂਨ’, ਇੱਕ ਵਿਆਹੁਤਾ ਜੋੜੇ ਦੀਪ ਅਤੇ ਸੁੱਖ ਦੀ ਇੱਕ ਵਿਲੱਖਣ ਕਹਾਣੀ ਨੂੰ ਦਰਸਾਉਂਦੀ ਹੈ। ਕਿਉਂਕਿ ਉਹ ਆਪਣੇ ਹਨੀਮੂਨ ‘ਤੇ ਯਾਤਰਾ ਕਰਨਾ ਚਾਹੁੰਦੇ ਹਨ। ਗਿੱਪੀ ਅਤੇ ਜੈਸਮੀਨ ਤੋਂ ਇਲਾਵਾ ਫਿਲਮ ਵਿੱਚ ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਸਰਦਾਰ ਸੋਹੀ, ਹਾਰਬੀ ਸੰਘਾ, ਸੀਮਾ ਕੌਸ਼ਲ ਅਤੇ ਨਾਸਿਰ ਚਿਨਯੋਤੀ ਵਰਗੇ ਸ਼ਾਨਦਾਰ ਕਲਾਕਾਰ ਵੀ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਇਸ ਫਿਲਮ ਦੀ ਸ਼ੂਟਿੰਗ ਪੰਜਾਬ ਵਿੱਚ ਜਨਵਰੀ 2022 ਵਿੱਚ ਸ਼ੁਰੂ ਹੋਈ ਸੀ। ਜਿਸ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਕਾਫੀ ਤੇਜ਼ੀ ਨਾਲ ਫੈਲ ਗਈਆਂ ਸਨ। ਅਦਾਕਾਰ ਗਿੱਪੀ ਗਰੇਵਾਲ ਵੱਲੋਂ ਫਿਲਮ ਦੇ ਸੈੱਟ ਤੇ ਮਸਤੀ ਕਰਦੇ ਹੋਏ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ। ਟੀਵੀ ਪ੍ਰੋਗਰਾਮਾਂ ਵਿੱਚ ਆਪਣਾ ਖੂਬਸੂਰਤ ਅੰਦਾਜ਼ ਦਿਖਾਓਣ ਵਾਲੀ ਜੈਸਮੀਨ ਇਸ ਫਿਲਮ ਨਾਲ ਦਰਸ਼ਕਾਂ ਨੂੰ ਕਿਵੇਂ ਪ੍ਰਭਾਵਿਤ ਕਰਦੀ ਹੈ ਇਹ ਦੇਖਣਾ ਬਹੁਤ ਮਜ਼ੇਦਾਰ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...