21 ਸਾਲਾਂ ਬਾਅਦ ਸਾਲ 2021 ਵਿੱਚ 21 ਸਾਲਾਂ ਦੀ ਹਰਨਾਜ਼ ਸੰਧੂ ਨੇ 13 ਦਸੰਬਰ ਨੂੰ ਇਜ਼ਰਾਇਲ ਵਿਖੇ ਹੋਏ ਦੁਨੀਆ ਦੇ ਸਭ ਤੋਂ ਵੱਡੇ ਬਿਊਟੀ ਕੰਟੈਸਟ ਮਿਸ ਯੂਨੀਵਰਸ (Miss Universe) ਦਾ ਖ਼ਿਤਾਬ ਆਪਣੇ ਨਾਂਅ ਕੀਤਾ। ਹਰਨਾਜ਼ ਨੇ ਪੂਰੀ ਦੁਨੀਆ ਵਿੱਚ ਨਾ ਸਿਰਫ਼ ਦੇਸ਼ ਦਾ ਮਾਣ ਵਧਾਇਆ, ਬਲਕਿ ਉਹ ਪੰਜਾਬ ਦਾ ਵੀ ਨਾਜ਼ ਬਣ ਗਈ। ਇਸ ਦੇ ਨਾਲ ਹੀ ਹੁਣ ਹਰਨਾਜ਼ ਬਹੁਤ ਜਲਦ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਜੀ ਹਾਂ ਉਨ੍ਹਾਂ ਦੀ ਪਹਿਲੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ। ਜੀ ਹਾਂ ਮਿਸ ਯੂਨੀਵਰਸ ਹਰਨਾਜ਼ ਸੰਧੂ ਜੋ ਕਿ ਇਸ ਫ਼ਿਲਮ ਦੇ ਨਾਲ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ਖੁਦ ਵੀ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹੈ। ਇਸ ਫ਼ਿਲਮ ‘ਚ ਹਰਨਾਜ਼ ਸੰਧੂ ਦੇ ਨਾਲ ਉਪਾਸਨਾ ਸਿੰਘ ਦਾ ਬੇਟਾ ਨਾਨਕ ਸਿੰਘ ਲੀਡ ਰੋਲ ‘ਚ ਨਜ਼ਰ ਆਉਣਗੇ।
ਇਸ ਤੋਂ ਇਲਾਵਾ ਦੇਵ ਖਰੌੜ ਇਸ ਵਾਰ ਐਕਸ਼ਨ ਦੇ ਨਾਲ ਕਾਮੇਡੀ ਦਾ ਤੜਕਾ ਲਗਾਉਂਦੇ ਹੋਏ ਨਜ਼ਰ ਆਉਣਗੇ। ਗੁਰਪ੍ਰੀਤ ਘੁੱਗੀ, ਉਪਸਨਾ ਸਿੰਘ ਤੇ ਕਈ ਹੋਰ ਕਲਾਕਾਰ ਵੀ ਇਸ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਸਮੀਪ ਕੰਗ ਵੱਲੋਂ ਡਾਇਰੈਕਟ ਕੀਤਾ ਗਿਆ ਹੈ ਤੇ ਉਪਸਨਾ ਸਿੰਘ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ। ਇਹ ਫ਼ਿਲਮ ਕਾਮੇਡੀ ਜ਼ੌਨਰ ਵਾਲੀ ਫ਼ਿਲਮ ਹੋਵੇਗੀ। ਐਕਟਰ ਦੇਵ ਖਰੌੜ ਨੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹਾਸਿਆਂ ਦੇ ਪਟਾਕੇ ਫੁੱਟਣਗੇ। 19 ਅਗਸਤ ਨੂੰ ਬਾਈ ਜੀ ਕੁੱਟਣਗੇ.. ਐਕਸ਼ਨ ਅਤੇ ਕਾਮੇਡੀ, ਇੱਕ ਵਿੱਚ ਪੈਕ…ਪਾਰਸਲ, ਬਾਈ ਜੀ ਕੁੱਟਣਗੇ 👊👊 ਦੁਨੀਆ ਭਰ ਵਿੱਚ ਰਿਲੀਜ਼ ਹੋ ਰਿਹਾ ਹੈ। 19/8/2022 ਨੂੰ’ ਉਨ੍ਹਾਂ ਨੇ ਨਾਲ ਹੀ ਫ਼ਿਲਮ ਦੀ ਸਟਾਰ ਕਾਸਟ ਨੂੰ ਵੀ ਟੈਗ ਕੀਤਾ ਹੈ। ਇਹ ਫ਼ਿਲਮ ਦਰਸ਼ਕਾਂ ਨੂੰ ਹਾਸਿਆਂ ਦੇ ਸਫਰ ਉੱਤੇ ਲੈ ਕੇ ਜਾਵੇਗੀ। ਦੱਸ ਦਈਏ ਇਹ ਫ਼ਿਲਮ ਇਸ ਲਈ ਵੀ ਖ਼ਾਸ ਹੈ ਕਿਉਂਕਿ ਇਹ ਮਿਸ ਯੂਨੀਵਰਸ ਹਰਨਾਜ਼ ਸੰਧੂ ਦੀ ਪਹਿਲੀ ਫ਼ਿਲਮ ਹੈ।











