May 1, 2026, 10:46 am
----------- Advertisement -----------
HomeNewsLatest Newsਭਲਕੇ ਬੱਸ ਮੁਲਾਜ਼ਮਾਂ ਦੀ ਹੜਤਾਲ

ਭਲਕੇ ਬੱਸ ਮੁਲਾਜ਼ਮਾਂ ਦੀ ਹੜਤਾਲ

Published on

----------- Advertisement -----------

ਪੱਕਾ ਕਰਨ ਦੀ ਮੰਗ ਨੂੰ ਲੈ ਕੇ 3 ਦਸੰਬਰ ਨੂੰ ਬੱਸ ਅੱਡਾ ਬੰਦ ਕਰਨ ਵਾਲੇ ਠੇਕਾ ਕਰਮਚਾਰੀਆਂ ਦੀ ਯੂਨੀਅਨ ਦੇ ਮੈਂਬਰਾਂ ’ਤੇ ਪਰਚੇ ਦਰਜ ਕਰਵਾਉਣ ਤੋਂ ਭੜਕੇ ਕਰਮਚਾਰੀਆਂ ਵੱਲੋਂ ਐਤਵਾਰ ਬੱਸ ਅੱਡੇ ’ਚ ਹੰਗਾਮੀ ਮੀਟਿੰਗ ਸੱਦੀ ਗਈ। ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਬੈਨਰ ਹੇਠ 27 ਡਿਪੂਆਂ ਦੇ ਅਹੁਦੇਦਾਰਾਂ ਨੇ ਮੀਟਿੰਗ ’ਚ ਹਾਜ਼ਰ ਹੋ ਕੇ ਆਪਣਾ ਵਿਰੋਧ ਪ੍ਰਗਟਾਇਆ ਅਤੇ ਸਿੱਧੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪਰਚੇ ਦਰਜ ਕੀਤੇ ਜਾਣ ਜਾਂ ਯੂਨੀਅਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ ਪਰ ਉਨ੍ਹਾਂ ਦੀ ਆਵਾਜ਼ ਨੂੰ ਹੁਣ ਦਬਾਇਆ ਨਹੀਂ ਜਾ ਸਕੇਗਾ।

ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੈਕਟਰੀ ਬਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪਨੂੰ, ਹਰਵੇਸ਼ ਵਿੱਕੀ ਅਤੇ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਫ਼ੈਸਲਾ ਲਿਆ ਗਿਆ ਕਿ 7 ਦਸੰਬਰ ਤੋਂ ਯੂਨੀਅਨ ਦੇ 6000 ਕਰਮਚਾਰੀ ਹੜਤਾਲ ’ਤੇ ਰਹਿਣਗੇ ਅਤੇ ਅਣਮਿੱਥੇ ਸਮੇਂ ਲਈ 2100 ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ 8 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਹੋਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਜ਼ਿੰਮੇਵਾਰ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...