November 25, 2026, 6:40 am
----------- Advertisement -----------
HomeNewsLatest Newsਤਰਨਤਾਰਨ 'ਚ ਵੱਡੀ ਵਾਰਦਾਤ: ਕੈਨੇਡਾ ਤੋਂ ਪਰਤੇ ਨੌਜਵਾਨ ਦੀ ਅੱਧੀ ਰਾਤ ਨੂੰ...

ਤਰਨਤਾਰਨ ‘ਚ ਵੱਡੀ ਵਾਰਦਾਤ: ਕੈਨੇਡਾ ਤੋਂ ਪਰਤੇ ਨੌਜਵਾਨ ਦੀ ਅੱਧੀ ਰਾਤ ਨੂੰ ਗੋਲੀਆਂ ਮਾਰ ਕੇ ਹੱਤਿਆ

Published on

----------- Advertisement -----------

ਪਿੰਡ ਸੋਹਾਵਾ ਦੇ ਰਹਿਣ ਵਾਲੇ 25 ਸਾਲਾ ਲੜਕੇ ਜਤਿੰਦਰਪਾਲ ਸਿੰਘ ਦੀ ਅੱਧੀ ਰਾਤ ਨੂੰ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੋਹਾਵਾ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਰਹਿੰਦਾ ਸੀ। ਉਹ ਕੁਝ ਦਿਨ ਪਹਿਲਾਂ ਹੀ ਘਰ ਪਰਤਿਆ ਸੀ। ਜਤਿੰਦਰਪਾਲ ਸਿੰਘ ਸ਼ਨੀਵਾਰ ਰਾਤ ਖਾਣਾ ਖਾਣ ਲਈ ਬਾਹਰ ਗਿਆ ਸੀ। ਦੇਰ ਰਾਤ ਇਕ ਵਜੇ ਦੇ ਕਰੀਬ ਬਾਈਕ ਸਵਾਰ ਨੌਜਵਾਨ ਉਸ ਦਾ ਪਿੱਛਾ ਕਰਦੇ ਹੋਏ ਭਗਵਾਨ ਪਰਸ਼ੂਰਾਮ ਚੌਕ ਕੋਲ ਉਸ ਨੂੰ ਗੋਲੀ ਮਾਰ ਦਿੱਤੀ। ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਡੀਐਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਜਤਿੰਦਰਪਾਲ ਸਿੰਘ ਦੇ ਕਾਤਲ ਕੌਣ ਹਨ। ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨ ਦਰਜ ਕਰਕੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...