ਨਵੀਂ ਦਿੱਲੀ : – ਭਾਰਤ ਨੇ ਚੀਨ ਦੇ ਨਾਗਰਿਕਾਂ ਨੂੰ ਜਾਰੀ ਕੀਤਾ ਟੂਰਿਸਟ ਵੀਜ਼ਾ ਰੱਦ ਕਰ ਦਿੱਤਾ ਹੈ। ਹਾਲਾਂਕਿ ਵਪਾਰ, ਰੁਜ਼ਗਾਰ, ਸਰਕਾਰੀ ਵੀਜ਼ੇ ਅਜੇ ਵੀ ਦਿੱਤੇ ਜਾ ਰਹੇ ਹਨ। ਇਕ ਰਿਪੋਰਟ ਮੁਤਾਬਕ ਭਾਰਤ ਸਰਕਾਰ ਨੇ ਅਜਿਹੇ ਸਮੇਂ ਵਿਚ ਚੀਨੀ ਨਾਗਰਿਕਾਂ ਦਾ ਟੂਰਿਸਟ ਵੀਜ਼ਾ ਰੱਦ ਕਰ ਦਿੱਤਾ ਹੈ, ਜਦੋਂ ਚੀਨ 20 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਆਉਣ ਦੀ ਇਜਾਜ਼ਤ ਨਹੀਂ ਦੇ ਰਿਹਾ ਹੈ। ਇਹ ਸਾਰੇ ਵਿਦਿਆਰਥੀ ਕੋਰੋਨਾ ਕਾਰਨ ਚੀਨ ਤੋਂ ਭਾਰਤ ਵਾਪਸ ਆਏ ਸਨ। ਚੀਨ ਨੇ ਪਾਕਿਸਤਾਨ, ਥਾਈਲੈਂਡ ਅਤੇ ਸ੍ਰੀਲੰਕਾ ਦੇ ਵਿਦਿਆਰਥੀਆਂ ਨੂੰ ਵਾਪਸ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਭਾਰਤੀ ਵਿਦਿਆਰਥੀਆਂ ਨੂੰ ਉਡੀਕ ਵਿੱਚ ਰੱਖਿਆ ਹੈ।
ਇੰਟਰਨੈਸ਼ਨਲ ਏਅਰਪੋਰਟ ਟਰਾਂਸਪੋਰਟ ਐਸੋਸੀਏਸ਼ਨ (IATA) ਨੇ ਇਸ ਮਾਮਲੇ ‘ਚ ਅਪਡੇਟ ਜਾਰੀ ਕੀਤਾ ਹੈ। ਐਸੋਸੀਏਸ਼ਨ ਨੇ ਕਿਹਾ ਕਿ ਏਅਰਲਾਈਨਾਂ ਨੂੰ ਇਹ ਦੱਸਣ ਲਈ ਇੱਕ ਅਪਡੇਟ ਜਾਰੀ ਕੀਤਾ ਜਾ ਰਿਹਾ ਹੈ ਕਿ ਕਿਹੜੇ ਦੇਸ਼ਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਹੈ। IATA ਦੇ ਅਨੁਸਾਰ, ਇਹ ਅਪਡੇਟ ਉਨ੍ਹਾਂ ਦੇਸ਼ਾਂ ਬਾਰੇ ਹੈ ਜਿਨ੍ਹਾਂ ਦੇ ਨਾਗਰਿਕ ਈ-ਟੂਰਿਸਟ ਵੀਜ਼ਾ ‘ਤੇ ਭਾਰਤ ਨਹੀਂ ਆ ਸਕਦੇ ਹਨ।
ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਿਛਲੇ ਮਹੀਨੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਕੋਲ ਇਹ ਮੁੱਦਾ ਉਠਾਇਆ ਸੀ, ਪਰ ਅਜੇ ਤੱਕ ਉਨ੍ਹਾਂ ਦੇ ਪੱਖ ਤੋਂ ਕੋਈ ਜਵਾਬ ਨਹੀਂ ਆਇਆ ਹੈ। ਯੂਕੇ ਅਤੇ ਕੈਨੇਡਾ ਦੇ ਨਾਗਰਿਕ ਵੀ ਈ-ਟੂਰਿਸਟ ਵੀਜ਼ਾ ‘ਤੇ ਭਾਰਤ ਨਹੀਂ ਆ ਸਕਦੇ ਹਨ। ਭਾਰਤ ਸਰਕਾਰ ਨੇ ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਲਈ ਪਹਿਲਾਂ ਹੀ ਈ-ਟੂਰਿਸਟ ਵੀਜ਼ਾ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਇਨ੍ਹਾਂ ਦੇਸ਼ਾਂ ਦੇ ਨਾਗਰਿਕ ਭਾਰਤੀ ਮਿਸ਼ਨ ਦੁਆਰਾ ਜਾਰੀ ਕੀਤੇ ਨਿਯਮਤ ਕਾਗਜ਼ੀ ਵੀਜ਼ੇ ‘ਤੇ ਭਾਰਤ ਆ ਸਕਦੇ ਹਨ।
----------- Advertisement -----------
ਚੀਨ ਨਹੀਂ ਦੇ ਰਿਹਾ 20 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਆਉਣ ਦੀ ਇਜਾਜ਼ਤ, ਬਦਲੇ ‘ਚ ਭਾਰਤ ਨੇ ਕੀਤੀ ਕਾਰਵਾਈ
Published on
----------- Advertisement -----------
----------- Advertisement -----------












