June 27, 2026, 4:37 am
----------- Advertisement -----------
HomeNewsEntertainmentਆਲੀਆ ਭੱਟ ਨੇ ਪਹਿਲੀ ਵਾਰ ਰਸੋਈ 'ਚ ਬਣਾਈ ਮਸਾਲੇਦਾਰ ਸਬਜ਼ੀ, ਦੇਖੋ ਵਾਇਰਲ...

ਆਲੀਆ ਭੱਟ ਨੇ ਪਹਿਲੀ ਵਾਰ ਰਸੋਈ ‘ਚ ਬਣਾਈ ਮਸਾਲੇਦਾਰ ਸਬਜ਼ੀ, ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਦਾ ਵਿਆਹ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਭਾਵੇਂ ਵਿਆਹ ਨੂੰ ਦਸ ਦਿਨ ਹੋ ਗਏ ਹਨ ਪਰ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਅਜੇ ਵੀ ਵਾਇਰਲ ਹੋ ਰਹੀਆਂ ਹਨ। ਕਦੇ ਆਲੀਆ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਕਦੇ ਰਣਬੀਰ ਕਪੂਰ ਦੀਆਂ ਆਪਣੀ ਭਾਬੀ ਨਾਲ ਤਸਵੀਰਾਂ ਵਾਇਰਲ ਹੁੰਦੀਆਂ ਹਨ। ਇਸ ਦੇ ਨਾਲ ਹੀ ਹਾਲ ਹੀ ‘ਚ ਆਲੀਆ ਭੱਟ ਵਿਆਹ ਤੋਂ ਬਾਅਦ ਕੈਜ਼ੂਅਲ ਲੁੱਕ ‘ਚ ਨਜ਼ਰ ਆਈ, ਜਿਸ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ। ਆਲੀਆ ਦੇ ਸਿੰਪਲ ਲੁੱਕ ਦੀ ਕਾਫੀ ਤਾਰੀਫ ਹੋਈ। ਇਸ ਤੋਂ ਇਲਾਵਾ ਹੁਣ ਆਲੀਆ ਭੱਟ ਦਾ ਇਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

YouTube player

ਇਸ ਵੀਡੀਓ ‘ਚ ਆਲੀਆ ਭੱਟ ਖਾਣਾ ਬਣਾਉਂਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਤਵਾ ਉਛਾਲ ਕੇ ਖਾਣਾ ਬਣਾਉਂਦੀ ਨਜ਼ਰ ਆ ਰਹੀ ਹੈ। ਜਿਵੇਂ ਹੀ ਆਲੀਆ ਦੀ ਸਬਜ਼ੀ ਤਿਆਰ ਹੋ ਜਾਂਦੀ ਹੈ। ਉਹ ਸਾਰਿਆਂ ਨੂੰ ਤਾੜੀਆਂ ਵਜਾਉਣ ਲਈ ਕਹਿੰਦੀ ਹੈ। ਇਸ ਤੋਂ ਬਾਅਦ ਆਲੀਆ ਕਹਿੰਦੀ ਹੈ ਕਿ ਸਬਜ਼ੀ ਤਿਆਰ ਹੈ। ਤੁਹਾਨੂੰ ਦੱਸ ਦਈਏ ਕਿ ਰਣਬੀਰ ਅਤੇ ਆਲੀਆ ਦਾ ਵਿਆਹ ਬਹੁਤ ਹੀ ਗੁਪਤ ਤਰੀਕੇ ਨਾਲ ਹੋਇਆ ਸੀ। ਉਨ੍ਹਾਂ ਦੇ ਵਿਆਹ ‘ਚ ਸਿਰਫ ਕਰੀਬੀ ਪਰਿਵਾਰਕ ਮੈਂਬਰ ਅਤੇ ਖਾਸ ਦੋਸਤ ਹੀ ਸ਼ਾਮਲ ਹੋਏ। ਦੋਹਾਂ ਨੇ ਰਣਬੀਰ ਦੇ ਫਲੈਟ ਵਾਸਤੂ ਦੀ ਬਾਲਕੋਨੀ ‘ਚ ਹੋਏ ਵਿਆਹ ਨੂੰ ਆਪਣੀ ਪਸੰਦੀਦਾ ਜਗ੍ਹਾ ਦੱਸਿਆ ਸੀ। ਇਸ ਦੌਰਾਨ ਆਲੀਆ ਭੱਟ ਨੇ ਵਿਆਹ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਬਿੱਲੀ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...