August 24, 2026, 7:31 pm
----------- Advertisement -----------
HomeNewsEntertainmentਗਾਇਕ ਅਤੇ ਅਦਾਕਾਰ ਬੱਬਲ ਰਾਏ ਦਾ ਨਵਾਂ ਗੀਤ ‘ਖ਼ਿਆਲ’ ਹੋਇਆ ਰਿਲੀਜ਼ ਦੇਖੋ...

ਗਾਇਕ ਅਤੇ ਅਦਾਕਾਰ ਬੱਬਲ ਰਾਏ ਦਾ ਨਵਾਂ ਗੀਤ ‘ਖ਼ਿਆਲ’ ਹੋਇਆ ਰਿਲੀਜ਼ ਦੇਖੋ ਵੀਡੀਓ

Published on

----------- Advertisement -----------

ਗਾਇਕ ਅਤੇ ਅਦਾਕਾਰ ਬੱਬਲ ਰਾਏ ਅਤੇ ਜਸਵਿੰਦਰ ਭੱਲਾ ਆਪਣੀ ਵੈੱਬ-ਸੀਰੀਜ਼ “ਕੀ ਬਣੂ ਪੂਨੀਆ ਦਾ” ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ। ਯੂਟਿਊਬ ‘ਤੇ ਇਸ ਸੀਰੀਜ਼ ਸਟ੍ਰੀਮ ਕੀਤੀ ਜਾ ਰਹੀ ਹੈ। ਜਿਸ ਕਰਕੇ ਬੱਬਲ ਰਾਏ ਦੀ ਆਵਾਜ਼ ‘ਚ ਕੀ ਬਣੂ ਪੂਨੀਆ ਦਾ ਦਾ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਜਿਸ ਨੂੰ ਬੱਬਲ ਰਾਏ ਨੇ ਹੀ ਗਿਆ ਹੈ। ਜੀ ਹਾਂ ਖ਼ਿਆਲ ਟਾਈਟਲ ਹੇਠ ਇਹ ਗੀਤ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਬੱਬਲ ਰਾਏ ਅਤੇ ਅਦਾਕਾਰਾ ਸਾਇਰਾ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਨੂੰ ਬੱਬਲ ਰਾਏ ਨੇ ਮੁਟਿਆਰ ਦੇ ਪੱਖ ਤੋਂ ਗਾਇਆ ਹੈ। ਇਸ ਗੀਤ ਦੇ ਬੋਲ ਜਗਦੀਪ ਬੰਬ ਨੇ ਲਿਖੇ ਨੇ ਤੇ ਮਿਊਜ਼ਿਕ GROOVSTER ਨੇ ਦਿੱਤਾ ਹੈ।

YouTube player

ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ‘ਕੀ ਬਣੂ ਪੂਨੀਆ ਦਾ’ ਇੱਕ ਕਾਮੇਡੀ ਅਧਾਰਿਤ ਵੈੱਬ ਸੀਰੀਜ਼ ਹੈ ਜਿਸ ਵਿੱਚ ਜਸਵਿੰਦਰ ਭੱਲਾ ਅਤੇ ਬੱਬਲ ਰਾਏ ਮੁੱਖ ਭੂਮਿਕਾਵਾਂ ਵਿੱਚ ਹਨ। ਵੈੱਬ ਸੀਰੀਜ਼ ‘ਚ ਜਸਵਿੰਦਰ ਭੱਲਾ ਬਲਵੰਤ ਸਿੰਘ ਪੂਨੀਆ ਦੇ ਕਿਰਦਾਰ ‘ਚ ਹਨ, ਜਦੋਂ ਕਿ ਅਦਾਕਾਰ ਬੱਬਲ ਰਾਏ ਉਰਫ਼ ਰਾਜਵੀਰ ਪੂਨੀਆ ਬਲਵੰਤ ਸਿੰਘ ਦੇ ਬੇਟੇ ਦੇ ਰੂਪ ‘ਚ ਨਜ਼ਰ ਆ ਰਹੇ ਹਨ, ਸਾਇਰਾ ਜੋ ਕਿ ਲੀਡ ਅਦਾਕਾਰਾ ਦਾ ਕਿਰਦਾਰ ਨਿਭਾ ਰਹੀ ਹੈ। ਕ੍ਰੇਜ਼ੀ ਕਾਮੇਡੀ ਸੀਰੀਜ਼ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ। ਸਮੀਪ ਕੰਗ ਦੁਆਰਾ ਨਿਰਦੇਸ਼ਤ, ਵੈੱਬ ਸੀਰੀਜ਼ ਦੇ ਸਿਤਾਰੇ ਜਸਵਿੰਦਰ ਭੱਲਾ, ਬੱਬਲ ਰਾਏ, ਦਿਲਾਵਰ ਸਿੱਧੂ, ਅਕਸ਼ਿਤਾ ਸ਼ਰਮਾ, ਅਰਸ਼ ਕਾਹਲੋਂ, ਚੰਦਨ ਗਿੱਲ ਅਤੇ ਕਈ ਹੋਰ ਕਲਾਕਾਰ ਵੀ ਨਜ਼ਰ ਆ ਰਹੇ ਹਨ। ਜੇ ਗੱਲ ਕਰੀਏ ਬੱਬਲ ਰਾਏ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ‘ਮਾਂ’ ਤੇ ‘ਪੋਸਤੀ’ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...