CM ਭਗਵੰਤ ਮਾਨ ਨੇ ਕਣਕ ਦੀ ਖਰੀਦ ਨੂੰ ਲੈ ਕੇ ਕੇਂਦਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਣਕ ਦਾ ਪੰਜਾਬ ‘ਚ ਰੇਟ ਘਟਾਏ ਬਿਨਾਂ ਕਣਕ ਦੀ ਖ਼ਰੀਦ ‘ਚ ਸੁੰਗੜੇ ਹੋਏ ਦਾਣਿਆਂ ਲਈ ਨਿਰਧਾਰਿਤ ਨਿਯਮਾਂ ‘ਚ ਢਿੱਲ ਦਿੱਤੀ ਜਾਵੇ, ਜਿਸ ਨਾਲ ਕਿਸਾਨਾਂ ਦੀ ਆਮਦਨ ਨੂੰ ਸੁਰੱਖਿਅਤ ਰੱਖਿਆ ਜਾ ਸਕੇ, ਜੋ ਪਹਿਲਾਂ ਹੀ ਕਣਕ ਦੀ ਘੱਟ ਪੈਦਾਵਾਰ ਤੇ ਵੱਡੇ ਖੇਤੀ ਕਰਜ਼ੇ ਦੀ ਮਾਰ ਝੱਲ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
----------- Advertisement -----------
CM ਮਾਨ ਵਲੋਂ ਕੇਂਦਰ ਨੂੰ ਅਪੀਲ, ਕਿਹਾ-ਕਣਕ ਦੇ ਸੁੰਗੜੇ ਦਾਣਿਆਂ ਸੰਬੰਧੀ ਨਿਯਮਾਂ ‘ਚ ਫੌਰੀ ਦੇਵੇ ਢਿੱਲ
Published on
----------- Advertisement -----------












