ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਸਰਕਾਰ ਵਲੋਂ ਮਾਈਨਿੰਗ ਦੀ ਸ਼ਿਕਾਇਤ ਲਈ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ। 1800-180-2422 ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ। ਵਿਭਾਗ ਵੱਲੋਂ ਤੁਰੰਤ ਲਿਆ ਜਾਵੇਗਾ ਐਕਸ਼ਨ। ਪੰਜਾਬ ਦੀ ਨਵੀਂ ‘ਆਪ’ ਸਰਕਾਰ ਨੇ ਅਜੇ ਤੱਕ ਰੇਤ ਦੀ ਖੁਦਾਈ ਸਬੰਧੀ ਕੋਈ ਨੀਤੀ ਨਹੀਂ ਬਣਾਈ ਹੈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਨੀਤੀ 6 ਮਹੀਨਿਆਂ ਦੇ ਅੰਦਰ ਅੰਦਰ ਲਿਆਂਦੀ ਜਾਵੇਗੀ।

ਜਿਸ ਕਾਰਨ ਹੁਣ ਤੱਕ ਸਰਕਾਰ ਨੇ ਰੇਤੇ ਦੇ ਰੇਟ ਤੈਅ ਨਹੀਂ ਕੀਤੇ ਹਨ। ਇਸ ਕਾਰਨ ਰੇਤੇ ਦੇ ਰੇਟ ਕਾਫੀ ਵਧ ਗਏ ਹਨ। ਮੰਤਰੀ ਹਰਜੋਤ ਬੈਂਸ ਨੇ ਨਜਾਇਜ਼ ਮਾਈਨਿੰਗ ਸਬੰਧੀ ਰੋਪੜ ਵਿੱਚ ਮੀਟਿੰਗ ਕੀਤੀ। ਜਿਸ ਤੋਂ ਬਾਅਦ ਮੋਹਾਲੀ-ਰੋਪੜ ਦੇ ਮਾਈਨਿੰਗ ਅਫਸਰ ਵਿਪਨ ਨੂੰ ਮੁਅੱਤਲ ਕਰ ਦਿੱਤਾ ਗਿਆ। ਮੰਤਰੀ ਦੇ ਹੁਕਮਾਂ ‘ਤੇ ਰੋਪੜ ਦੇ ਖੇੜਾ ਕਲਮੋਟ ‘ਚ ਵੀ ਕਰੱਸ਼ਰ ਸੀਲ ਕੀਤੇ ਗਏ। ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚੋਂ ਮਾਫੀਆ ਖਤਮ ਕਰਨ ਦਾ ਵੱਡਾ ਦਾਅਵਾ ਕੀਤਾ ਸੀ। ਹਾਲਾਂਕਿ ਅਜੇ ਤੱਕ ਸਰਕਾਰੀ ਪੱਧਰ ‘ਤੇ ਮਾਈਨਿੰਗ ਸਬੰਧੀ ਕੋਈ ਵੱਡਾ ਫੈਸਲਾ ਨਹੀਂ ਲਿਆ ਗਿਆ ਹੈ।












