November 21, 2026, 6:55 pm
----------- Advertisement -----------
HomeNewsLatest Newsਕਣਕ ਦੇ ਖਰੀਦ ਸੀਜ਼ਨ 2022-23 ਦੌਰਾਨ 13000 ਕਰੋੜ ਰੁਪਏ ਤੋਂ ਵੱਧ ਦਾ...

ਕਣਕ ਦੇ ਖਰੀਦ ਸੀਜ਼ਨ 2022-23 ਦੌਰਾਨ 13000 ਕਰੋੜ ਰੁਪਏ ਤੋਂ ਵੱਧ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਪਿਛਲੇ ਦਹਾਕੇ ਦੌਰਾਨ ਇਸ ਸੀਜਨ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਅਦਾਇਗੀ ਕੀਤੀ ਗਈ: ਖੁਰਾਕ ਅਤੇ ਸਿਵਲ ਸਪਲਾਈ ਮੰਤਰੀ
ਚੰਡੀਗੜ੍ਹ, 25 ਅਪ੍ਰੈਲ : – ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ ਪੱਖੀ ਕਦਮਾਂ ਦੇ ਸਪੱਸ਼ਟ ਸਬੂਤ ਵਜੋਂ, ਕਣਕ ਦੇ ਖਰੀਦ ਸੀਜ਼ਨ 2022-23 ਦੌਰਾਨ ਕਿਸਾਨੀ ਭਾਈਚਾਰੇ ਨੂੰ 13000 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਗਈਆਂ ਹਨ ਅਤੇ 25 ਅਪ੍ਰੈਲ ਤੱਕ ਇਹ ਅੰਕੜਾ 13,697.09 ਕਰੋੜ ਰੁਪਏ ਹੋ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ ਇੱਕ ਦਹਾਕੇ ਦੌਰਾਨ ਕਿਸਾਨਾਂ ਨੂੰ ਕੀਤੀ ਗਈ ਇਹ ਸਭ ਤੋਂ ਵੱਧ ਅਦਾਇਗੀ ਹੈ।
ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਸਾਲ ਦੌਰਾਨ ਜਾਰੀ ਕੀਤੇ ਗਏ ਕੁੱਲ ਘੱਟੋ-ਘੱਟ ਸਮਰਥਨ ਮੁੱਲ ਦਾ ਭੁਗਤਾਨ ਪਿਛਲੇ ਸਾਲ ਇਸੇ ਮਿਤੀ ਤੱਕ (4754.42 ਕਰੋੜ ਰੁਪਏ) ਕੀਤੇ ਗਏ ਭੁਗਤਾਨ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ। ਉਹਨਾਂ ਕਿਹਾ ਕਿ ਇਹ ਰਿਕਾਰਡ ਤੋੜ ਅੰਕੜੇ ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਨਤੀਜਾ ਹਨ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅੱਗੇ ਵੀ ਕਿਸਾਨਾਂ ਦੀ ਮਿਹਨਤ ਨਾਲ ਉਗਾਈ ਫਸਲ ਦੀ ਨਿਰਵਿਘਨ ਵਿਕਰੀ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕਣਾ ਜਾਰੀ ਰੱਖੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...