November 21, 2026, 6:55 pm
----------- Advertisement -----------
HomeNewsLatest Newsਡੀਜੀਪੀ ਪੰਜਾਬ ਵੀ.ਕੇ. ਭਾਵਰਾ ਨੇ ਪੁਲਿਸ ਮੁਲਾਜ਼ਮਾਂ ਨਾਲ ਕੀਤਾ ਖੂਨਦਾਨ

ਡੀਜੀਪੀ ਪੰਜਾਬ ਵੀ.ਕੇ. ਭਾਵਰਾ ਨੇ ਪੁਲਿਸ ਮੁਲਾਜ਼ਮਾਂ ਨਾਲ ਕੀਤਾ ਖੂਨਦਾਨ

Published on

----------- Advertisement -----------

ਪੰਜਾਬ ਪੁਲਿਸ ਵੱਲੋਂ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ 120 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਖੂਨਦਾਨ ਕੀਤਾ

  • ਡੀਜੀਪੀ ਪੰਜਾਬ ਨੇ ਖੂਨਦਾਨ ਨੂੰ ਨੇਕ ਕਾਰਜ ਦੱਸਿਆ, ਖੂਨਦਾਨ ਕਰਨ ਵਾਲੇ ਸਾਰੇ ਪੁਲਿਸ ਮੁਲਾਜ਼ਮਾਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 25 ਅਪ੍ਰੈਲ : – ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਵੀ.ਕੇ. ਭਾਵਰਾ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਏ ਗਏ ਇੱਕ ਵਿਸ਼ੇਸ਼ ਖੂਨਦਾਨ ਕੈਂਪ ਦੌਰਾਨ ਮੋਹਰਲੀ ਕਤਾਰ `ਚ ਰਹਿ ਕੇ ਖੂਨ ਦਾਨ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਭਲਾਈ ਅਰਪਿਤ ਸ਼ੁਕਲਾ ਵੀ ਮੌਜੂਦ ਸਨ।
ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਐੱਚ.ਡੀ.ਐੱਫ.ਸੀ. ਬੈਂਕ ਦੇ ਸਹਿਯੋਗ ਨਾਲ ‘ਡੋਨੇਟ ਬਲੱਡ ਐਂਡ ਸੇਵ ਏ ਲਾਈਫ’ ਦੇ ਬੈਨਰ ਹੇਠ ਵਿਸ਼ੇਸ਼ ਕੈਂਪ ਲਗਾਇਆ ਗਿਆ। ਖੂਨ ਦਾਨ ਕੈਂਪ ਦਾ ਆਯੋਜਨ ਡਾਕਟਰ ਪ੍ਰਿਅੰਕਾ ਨਾਗਰਥ ਅਤੇ ਪੀਜੀਆਈਐਮਈਆਰ ਚੰਡੀਗੜ੍ਹ ਦੀ 14 ਮੈਂਬਰੀ ਟੀਮ ਦੀ ਦੇਖ-ਰੇਖ ਵਿੱਚ ਕੀਤਾ ਗਿਆ।
ਡੀਜੀਪੀ ਵੀਕੇ ਭਾਵਰਾ ਨੇ ਖੂਨਦਾਨ ਕਰਨ ਲਈ ਅੱਗੇ ਆਉਣ ਵਾਲੇ ਸਾਰੇ ਵਲੰਟੀਅਰਾਂ ਦੀ ਸ਼ਲਾਘਾ ਕੀਤੀ ਅਤੇ ਖੂਨਦਾਨੀਆਂ ਨੂੰ ਬੈਜ ਵੀ ਲਗਾਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ. ਭਲਾਈ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ 165 ਦਾਨੀਆਂ ਨੇ ਖੂਨਦਾਨ ਕਰਨ ਲਈ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚੋਂ 120 ਪੁਲਿਸ ਮੁਲਾਜ਼ਮ ਖੂਨਦਾਨ ਲਈ ਯੋਗ ਪਾਏ ਗਏ। ਉਨ੍ਹਾਂ ਦੱਸਿਆ ਕਿ ਖੂਨਦਾਨ ਕਰਨ ਤੋਂ ਇਲਾਵਾ 22 ਪੁਲਿਸ ਮੁਲਾਜ਼ਮਾਂ ਨੇ ਮਰਨ ਉਪਰੰਤ ਸਵੈ-ਇੱਛਾ ਨਾਲ ਅੰਗ ਦਾਨ ਕਰਨ ਦਾ ਵੀ ਪ੍ਰਣ ਕੀਤਾ ਹੈ।
ਏ.ਡੀ.ਜੀ.ਪੀ. ਸ਼ੁਕਲਾ ਨੇ ਕਿਹਾ ਕਿ ਲੋੜਵੰਦਾ ਖਾਸ ਕਰਕੇ ਥੈਲੇਸੀਮਿਕ, ਗਰਭਵਤੀ ਔਰਤਾਂ ਅਤੇ ਬਲੱਡ ਕੈਂਸਰ ਦੇ ਮਰੀਜ਼ਾਂ, ਜਿਨ੍ਹਾਂ ਨੂੰ ਬਚਾਅ ਲਈ ਨਿਰੰਤਰ ਖੂਨ ਚੜ੍ਹਾਉਣ ਦੀ ਲੋੜ ਹੁੰਦੀ ਹੈ, ਨੂੰ ਖੂਨ ਦਾਨ ਕਰਨ ਲਈ ਅੱਗੇ ਆਉਣ ਵਾਸਤੇ ਸਾਰੇ ਦਾਨੀਆਂ ਨੂੰ ਪ੍ਰਸ਼ੰਸਾ ਪੱਤਰ, ਗੁਲਾਬ ਦਾ ਫੁੱਲ ਅਤੇ ਇੱਕ ਤੋਹਫ਼ੇ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਉਪਰੰਤ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਚਡੀਐਫਸੀ ਬ੍ਰਾਂਚ ਬੈਂਕਿੰਗ ਹੈੱਡ ਵਿਨੀਤ ਅਰੋੜਾ, ਐਚਡੀਐਫਸੀ ਜ਼ੋਨਲ ਹੈੱਡ ਜਸਜੀਤ ਕਟਿਆਲ, ਐਚਡੀਐਫਸੀ ਜ਼ੋਨਲ ਹੈੱਡ ਕਾਰਪੋਰੇਟ ਸੈਲਰੀਜ਼ ਮੁਨੀਸ਼ ਮੰਗਲੇਸ਼ ਅਤੇ ਏਆਈਜੀ ਵੈਲਫੇਅਰ ਸੁਖਵੰਤ ਸਿੰਘ ਗਿੱਲ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...