August 16, 2026, 5:53 pm
----------- Advertisement -----------
HomeNewsAutomobilesਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ:...

ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਟਰਾਂਸਪੋਰਟਰਾਂ ਦੀਆਂ ਜਾਇਜ਼ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਵਚਨਬੱਧ ਹੈ।

ਇੱਥੇ ਵੱਖ-ਵੱਖ ਬੱਸ ਟਰਾਂਸਪੋਰਟਰਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟਰਾਂ ਦੀਆਂ ਜਾਇਜ਼ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਢੁਕਵੀਆਂ ਮੰਗਾਂ ਬਾਰੇ ਛੇਤੀ ਹੀ ਉਸਾਰੂ ਫੈਸਲਾ ਲਿਆ ਜਾਵੇਗਾ। ਬੜੇ ਹੀ ਸਕਾਰਾਤਮਕ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਟਰਾਂਸਪੋਰਟ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਦ੍ਰਿੜ੍ਹ ਹੈ, ਜਿਸ ਦੇ ਚੱਲਦਿਆਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਸੂਬੇ ਦੇ ਟਰਾਂਸਪੋਰਟਰਾਂ ਵੱਲ ਖੜ੍ਹੇ ਮੋਟਰ ਟੈਕਸਾਂ/ਏਰੀਅਰ ਨੂੰ ਬਿਨਾਂ ਕਿਸੇ ਜੁਰਮਾਨੇ ਦੇ ਅਗਲੇ ਤਿੰਨ ਮਹੀਨਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਸਮਾਂ ਦਿੱਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਟੇਟ ਕੈਰਿਜ ਟੈਕਸ ਪਹਿਲਾਂ ਹੀ ਘਟਾ ਦਿੱਤਾ ਗਿਆ ਸੀ ਅਤੇ ਹੁਣ ਜਿਹੜੇ ਟਰਾਂਸਪੋਰਟਰ ਆਪਰੇਟਰ ਟੈਕਸ ਅਦਾ ਕਰਨ ਵਿੱਚ ਨਾਕਾਮ ਰਹੇ ਸਨ, ਉਨ੍ਹਾਂ ਲਈ ਸਰਕਾਰ ਵੱਲੋਂ ਐਮਨੇਸਟੀ ਸਕੀਮ ਤਹਿਤ ਰਾਹਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਵੱਲੋਂ ਗੱਡੀਆਂ ਦੇ ਬਣਦੇ ਟੈਕਸ ਉੱਤੇ 10 ਫ਼ੀਸਦੀ ਸੋਸ਼ਲ ਸਕਿਊਰਟੀ ਸੈਸ ਹਟਾਉਣ ਦੀ ਮੰਗ ਬਾਰੇ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਵਿੱਤ ਵਿਭਾਗ ਨਾਲ ਸਬੰਧਤ ਹੈ ਪਰ ਫਿਰ ਵੀ ਉਹ ਇਸ ਬਾਰੇ ਵਿੱਤ ਵਿਭਾਗ ਨਾਲ ਰਾਬਤਾ ਕਰਨਗੇ।

ਮੋਟਰ ਟੈਕਸਾਂ/ਏਰੀਅਰ ਨੂੰ ਬਿਨਾਂ ਕਿਸੇ ਜੁਰਮਾਨੇ ਦੇ ਅਗਲੇ ਤਿੰਨ ਮਹੀਨਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਸਮਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਟਰਾਂਸਪੋਰਟਰਾਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਨਿੱਜੀ ਬੱਸ ਸਰਵਿਸ ਮਾਲਕਾਂ ਨੂੰ ਬਹੁਤ ਵੱਡਾ ਲਾਭ ਮਿਲਿਆ ਹੈ ਜਿਸ ਨਾਲ ਕੋਵਿਡ ਕਾਰਨ ਭਾਰੀ ਆਰਥਿਕ ਸੰਕਟ ਵਿੱਚੋਂ ਨਿਕਲ ਕੇ ਮੁੜ ਪੈਰਾਂ ਸਿਰ ਹੋਣ ਦਾ ਮੌਕਾ ਮਿਲੇਗਾ। ਟਰਾਂਸਪੋਰਟਰਾਂ ਵੱਲੋਂ ਭੁੱਲਰ ਨੂੰ ਭਰੋਸਾ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਨੂੰ ਉਨ੍ਹਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਟਰਾਂਸਪੋਰਟ ਡਾਇਰੈਕਟਰ ਅਮਨਦੀਪ ਕੌਰ,
ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਸਿੱਧੂ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...