August 23, 2026, 3:47 am
----------- Advertisement -----------
HomeNewsLatest News25 ਹਜ਼ਾਰ ਅਧਿਆਪਕਾਂ ਦੀਆਂ ਆਸਾਮੀਆਂ ਖਾਲੀ, ਕੋਰੋਨਾ 'ਚ ਹਜ਼ਾਰਾਂ ਦਿੱਲੀ ਵਾਸੀ ਮਰੇ,...

25 ਹਜ਼ਾਰ ਅਧਿਆਪਕਾਂ ਦੀਆਂ ਆਸਾਮੀਆਂ ਖਾਲੀ, ਕੋਰੋਨਾ ‘ਚ ਹਜ਼ਾਰਾਂ ਦਿੱਲੀ ਵਾਸੀ ਮਰੇ, ਕਿਹੜਾ ਮਾਡਲ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਵਿਖਾਇਆ:ਮਨਜਿੰਦਰ ਸਿਰਸਾ

Published on

----------- Advertisement -----------

ਭਗਵੰਤ ਮਾਨ ਨੂੰ ਦਿੱਲੀ ਕਮੇਟੀ ਵੱਲੋਂ ਚਲਾਏ ਜਾ ਮੁਫਤ ਡਾਇਲਸਿਸ ਤੇ ਐਮ ਆਰ ਆਈ ਸੈਂਟਰ ਤੇ ਹੋਰ ਮੈਡੀਕਲ ਸਹੂਲਤਾਂ ਵਾਲੇ ਅਦਾਰੇ ਵੇਖਣੇ ਚਾਹੀਦੇ ਸਨ : ਸਿਰਸਾ
ਨਵੀਂ ਦਿੱਲੀ, 25 ਅਪ੍ਰੈਲ : ਭਾਜਪਾ ਦੇ ਸਿੱਖ ਨੇਤਾ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਜਿਹੜੀ ਅਰਵਿੰਦ ਕੇਜਰੀਵਾਲ ਸਰਕਾਰ ਕੋਰੋਨਾ ਦੌਰਾਨ ਦਿੱਲੀ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਨਾ ਬਚਾ ਸਕੀ, ਉਹ ਉਸਨੁੰ ਮਾਡਲ ਬਣਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਖਾ ਰਹੀ ਹੈ, ਜੋ ਹੈਰਾਨੀਜਨਕ ਹੈ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੋਰੋਨਾ ਦੌਰਾਨ ਦਿੱਲੀ ਦੇ ਲੋਕਾਂ ਨੁੰ ਆਪਣੀਆਂ ਜਾਨਾਂ ਬਚਾਉਣ ਵਾਸਤੇ ਹੋਰ ਰਾਜਾਂ ਦਾ ਰੁੱਖ ਕਰਨਾ ਪਿਆ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਜਿਹੜੇ ਸਕੂਲ ਅੱਜ ਭਗਵੰਤ ਮਾਨ ਨੂੰ ਵਿਖਾਏ ਹਨ, ਉਹ ਸਕੂਲ ਅਸਲ ਵਿਚ ਪਿਛਲੀਆਂ ਸਰਕਾਰਾਂ ਵੱਲੋਂ ਬਣਾਏ ਗਏ ਸਨ ਜਦੋਂ ਕਿ ਅਸਲ ਵਿਚ ਦਿੱਲੀ ਵਿਚ ਸਕੂਲਾਂ ਦਾ ਬੁਰਾ ਹਾਲ ਹੈ ਤੇ 25 ਹਜ਼ਾਰ ਅਧਿਆਪਕਾਂ ਦੀਆਂ ਆਸਾਮੀਆਂ ਖਾਲੀ ਪਈਆਂ ਹਨ ਅਤੇ ਸਿੱਖਿਆ ਢਾਂਚਾ ਢਹਿ ਢੇਰੀ ਹੈ।
ਸਰਦਾਰ ਸਿਰਸਾ ਨੇ ਕਿਹਾ ਕਿ ਜਦੋਂ ਕੋਰੋਨਾ ਵਿਚ ਕੇਜਰੀਵਾਲ ਸਰਕਾਰ ਲੋਕਾਂ ਨੂੰ ਸਹੂਲਤਾਂ ਨਾ ਦੇ ਸਕੀ ਤਾਂ ਇਸਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮਦਦ ਮੰਗੀ ਜਿਸਨੇ 400 ਬੈਡਾਂ ਦਾ ਮੁਫਤ ਕੋਰੋਨਾ ਕੇਅਰ ਸੈਂਟਰ ਸਥਾਪਿਤ ਕੀਤਾ। ਉਹਨਾਂ ਕਿਹਾ ਕਿ ਜੇਕਰ ਭਗਵੰਤ ਮਾਨ ਨੇ ਵੇਖਣਾ ਸੀ ਤਾਂ ਉਹ ਦਿੱਲੀ ਕਮੇਟੀ ਵੱਲੋਂ ਚਲਾਏ ਜਾ ਮੁਫਤ ਡਾਇਲਸਿਸ ਤੇ ਐਮ ਆਰ ਆਈ ਸੈਂਟਰ ਤੇ ਦਿੱਤੀਆਂ ਜਾ ਰਹੀਆਂ ਹੋਰ ਮੈਡੀਕਲ ਸਹੂਲਤਾਂ ਨੁੰ ਵੇਖਦੇ।
ਸਿਰਸਾ ਨੇ ਭਗਵੰਤ ਮਾਨ ਨੁੰ ਅਪੀਲ ਕੀਤੀ ਕਿ ਉਹ ਉਹਨਾਂ ਨੁੰ ਵੀ ਸਮਾਂ ਦੇਣ ਤਾਂ ਉਹ ਉਹਨਾਂ ਨੂੰ ਦਿੱਲੀ ਵਿਚ ਸਕੂਲਾਂ ਦਾ ਆਖ ਆਪ ਵਿਖਾ ਸਕਦੇ ਹਨ।
ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਅਸਲ ਵਿਚ ਅਰਵਿੰਦ ਕੇਜਰੀਵਾਲ ਪੰਜਾਬ ਦਾ ਪੈਸਾ ਖਰਚ ਕੇ ਦੂਜੇ ਰਾਜਾਂ ਵਿਚ ਚੋਣਾਂ ਜਿੱਤਣਾ ਚਾਹੁੰਦੇ ਹਨ ਤੇ ਭਗਵੰਤ ਮਾਨ ਨੁੰ ਇਹ ਗੱਲ ਸਮਝਣੀ ਚਾਹੀਦੀ ਹੈ ਤੇ ਕੇਜਰੀਵਾਲ ਦੀਆਂ ਗੱਲਾਂ ਵਿਚ ਆਉਣ ਦੀ ਥਾਂ ਪੰਜਾਬ ਦੀ ਬੇਹਤਰੀ ਲਈ ਕੰਮ ਕਰਨ ‘ਤੇ ਧਿਆਨ ਦੇਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...