ਚੰਡੀਗੜ੍ਹ ਨਗਰ ਨਿਗਮ ਨੇ ਆਮ ਆਦਮੀ ਪਾਰਟੀ (ਆਪ) ਨੂੰ ਹਜ਼ਾਰਾਂ ਰੁਪਇਆ ਦਾ ਜੁਰਮਾਨਾ ਲਗਾਇਆ ਹੈ। ਦਰਅਸਲ ਚੰਡੀਗੜ੍ਹ ਨਗਰ ਨਿਗਮ ਨੇ ਆਮ ਆਦਮੀ ਪਾਰਟੀ (ਆਪ) ਨੂੰ ਬਿਨਾਂ ਮਨਜ਼ੂਰੀ ਤੋਂ ਸ਼ਹਿਰ ਵਿੱਚ ਹੋਰਡਿੰਗਜ਼ ਲਗਾਉਣ ਲਈ ਜੁਰਮਾਨਾ ਕੀਤਾ ਹੈ। ਨਿਗਮ ਨੇ ‘ਆਪ’ ‘ਤੇ 31,294 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਜਿਹੇ ‘ਚ ‘ਆਪ’ ਆਗੂ ਭੜਕ ਗਏ ਹਨ ਅਤੇ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ‘ਤੇ ਕਈ ਗੰਭੀਰ ਦੋਸ਼ ਵੀ ਲਗਾਏ ਹਨ।
ਉਧਰ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ ਨੇ ਕਿਹਾ ਕਿ ਜਦੋਂ ਭਾਜਪਾ ਦਿੱਲੀ ਤੋਂ ਆਪਣੇ ਆਗੂਆਂ ਦੇ ਦੌਰਿਆਂ ‘ਤੇ ਬਿਨਾਂ ਮਨਜ਼ੂਰੀ ਤੋਂ ਸ਼ਹਿਰ ਦੀਆਂ ਸੜਕਾਂ ਅਤੇ ਚੌਕਾਂ ‘ਤੇ ਬੈਨਰ ਅਤੇ ਝੰਡੇ ਲਗਾ ਦਿੰਦੀ ਹੈ ਤਾਂ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਅਜਿਹੀ ਮੁਸਤੈਦੀ ਕਿਉਂ ਨਹੀਂ ਵਰਤੀ ਜਾਂਦੀ। ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਮਹੀਨੇ ਇੰਟੈਗਰੇਟਿਡ ਕਮਾਂਡ ਕੰਟਰੋਲ ਸੈਂਟਰ ਦਾ ਉਦਘਾਟਨ ਕਰਨ ਲਈ ਚੰਡੀਗੜ੍ਹ ਆਏ ਸਨ ਤਾਂ ਸ਼ਹਿਰ ਦੀਆਂ ਸੜਕਾਂ ‘ਤੇ ਵੱਡੇ-ਵੱਡੇ ਹੋਰਡਿੰਗ ਲਾਏ ਗਏ ਸਨ। ਇਸ ਦੇ ਬਾਵਜੂਦ ਨਗਰ ਨਿਗਮ ਨੇ ਕੋਈ ਕਾਰਵਾਈ ਨਹੀਂ ਕੀਤੀ।
‘ਆਪ’ ਪ੍ਰਧਾਨ ਨੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸ ਸਮੇਂ ਸ਼ਹਿਰ ‘ਚ 1000 ਦੇ ਕਰੀਬ ਬੈਰੀਕੇਡ ਲਗਾਏ ਗਏ ਹਨ ਅਤੇ ਇਨ੍ਹਾਂ ਬੈਰੀਕੇਡਾਂ ਦਾ ਪ੍ਰਬੰਧਨ ਕਰਨ ਵਾਲੀ ਕੰਪਨੀ ਹਰ ਮਹੀਨੇ ਇਸ਼ਤਿਹਾਰੀ ਫਰਮ ਤੋਂ 7000 ਤੋਂ 10 ਹਜ਼ਾਰ ਰੁਪਏ ਪ੍ਰਤੀ ਬੈਰੀਕੇਡ ਵਸੂਲ ਰਹੀ ਹੈ। ਅਧਿਕਾਰੀ ਸ਼ਹਿਰ ਵਿੱਚ ਭਾਜਪਾ ਦੇ ਇਸ਼ਤਿਹਾਰਾਂ ਅਤੇ ਬੈਰੀਕੇਡਾਂ ‘ਤੇ ਅੱਖਾਂ ਬੰਦ ਕਰਕੇ ਬੈਠੇ ਹਨ। ਗਰਗ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਬੈਰੀਕੇਡਾਂ ‘ਤੇ ਲਿਖੇ ਫਰਮਾਂ ਦੇ ਨਾਂ ‘ਤੇ ਤੁਰੰਤ ਜੁਰਮਾਨੇ ਦੇ ਨੋਟਿਸ ਜਾਰੀ ਨਾ ਕੀਤੇ ਗਏ ਤਾਂ ਆਮ ਆਦਮੀ ਪਾਰਟੀ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰੇਗੀ।
----------- Advertisement -----------
ਚੰਡੀਗੜ੍ਹ ਨਗਰ ਨਿਗਮ ਨੇ ‘ਆਪ’ ਨੂੰ ਲਗਾਇਆ ਭਾਰੀ ਜੁਰਮਾਨਾ, ਪੜ੍ਹੋ ਪੂਰਾ ਮਾਮਲਾ
Published on
----------- Advertisement -----------
----------- Advertisement -----------












