November 15, 2026, 5:43 pm
----------- Advertisement -----------
HomeNewsLatest Newsਪੰਜਾਬ 'ਚ ਭਾਜਪਾ ਆਗੂ ਵਿਸ਼ਾਲ ਕਮਰਾ ਨੇ ਕੀਤੀ ਖੁਦਕੁਸ਼ੀ

ਪੰਜਾਬ ‘ਚ ਭਾਜਪਾ ਆਗੂ ਵਿਸ਼ਾਲ ਕਮਰਾ ਨੇ ਕੀਤੀ ਖੁਦਕੁਸ਼ੀ

Published on

----------- Advertisement -----------

ਮੁਕਤਸਰ : ਭਾਰਤੀ ਜਨਤਾ ਯੁਵਾ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਭਾਜਪਾ ਮੰਡਲ ਉਪ-ਪ੍ਰਧਾਨ ਵਿਸ਼ਾਲ ਕਮਰਾ (37) ਨੇ ਸੋਮਵਾਰ ਨੂੰ ਆਪਣੇ ਘਰ ਵਿੱਚ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਉਸ ਨੇ ਦਵਾਈ ਨਿਗਲਣ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਹੈ ਪਰ ਇਸ ਵਿੱਚ ਕਿਸੇ ਵਿਅਕਤੀ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਹੈ। ਸੁਸਾਈਡ ਨੋਟ ਮੁਤਾਬਕ ਉਹ ਲੰਬੇ ਸਮੇਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸੀ।
ਦੱਸਿਆਜਾ ਰਿਹਾ ਹੈ ਕਿ ਦੁਪਹਿਰ ਸਮੇਂ ਜਦੋਂ ਘਰ ‘ਚ ਕੰਮ ਕਰਦੀ ਨੌਕਰਾਣੀ ਨੇ ਉਸ ਨੂੰ ਜ਼ਖਮੀ ਹਾਲਤ ‘ਚ ਪਿਆ ਦੇਖਿਆ ਤਾਂ ਤੁਰੰਤ ਉਸ ਦੇ ਭਰਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਥਾਣਾ ਸਿਟੀ ਦੇ ਏਐਸਆਈ ਬਲਦੇਵ ਸਿੰਘ ਵੀ ਮੌਕੇ ’ਤੇ ਪੁੱਜੇ। ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਸੁਸਾਈਡ ਨੋਟ ਤੋਂ ਇਲਾਵਾ ਮੌਕੇ ਤੋਂ ਇੱਕ ਕਾਲੇ ਰੰਗ ਦੀ ਖਾਲੀ ਸ਼ੀਸ਼ੀ ਮਿਲੀ ਹੈ, ਜਿਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮੋਬਾਈਲ ਫੋਨ ਵੀ ਜ਼ਬਤ ਕਰ ਲਏ ਗਏ ਹਨ। ਥਾਣਾ ਸਿਟੀ ਪੁਲਿਸ ਨੇ ਸੁਸਾਈਡ ਨੋਟ, ਮੋਬਾਈਲ ਫ਼ੋਨ ਅਤੇ ਇੱਕ ਕਾਲੀ ਸ਼ੀਸ਼ੀ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਵਿਸ਼ਾਲ ਕਮਰਾ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਵੀ ਰਹਿ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...