November 21, 2026, 7:15 pm
----------- Advertisement -----------
HomeNewsLatest Newsਸੁਪਰੀਮ ਕੋਰਟ ਦੇ ਤਾਜੇ ਫੈਸਲੇ ਨਾਲ ਪੰਚਾਇਤੀ ਜਮੀਨਾਂ ਹੜੱਪਣ ਵਾਲੀ ਲੀਜ ਪਾਲਸੀ...

ਸੁਪਰੀਮ ਕੋਰਟ ਦੇ ਤਾਜੇ ਫੈਸਲੇ ਨਾਲ ਪੰਚਾਇਤੀ ਜਮੀਨਾਂ ਹੜੱਪਣ ਵਾਲੀ ਲੀਜ ਪਾਲਸੀ ਰੱਦ ਕਰਨ ਦੀ ਉਮੀਦ ਬਣੀ

Published on

----------- Advertisement -----------

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਮੀਟਿੰਗ ਕਰਕੇ ਲੀਜ ਪਾਲਸੀ ਰੱਦ ਕਰਨ ਦਾ ਭਰੋਸਾ ਦਿੱਤਾ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਨੁਮਾਇੰਦਿਆਂ ਅਤੇ ਐੱਮ ਐੱਲ ਏ ਮੁਹਾਲੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੀਜ ਪਾਲਸੀ ਰੱਦ ਕਰਨ ਦਾ ਭਰੋਸਾ ਦਿੱਤਾ। ਇਹ ਜਾਣਕਾਰੀ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਦਾਊਂ ਵੱਲੋਂ ਪ੍ਰੈੱਸ ਨੂੰ ਦਿੱਤੀ ਗਈ।
ਉਨ੍ਹਾਂ ਕਿਹਾ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਪਿੰਡਾਂ ਦੀਆਂ ਕੀਮਤੀ ਪੰਚਾਇਤੀ ਜਮੀਨਾ, ਭੂ ਮਾਫੀਏ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ ਇਸੇ ਸੰਘਰਸ਼ ਦੇ ਸ਼ਾਨਦਾਰ ਨਤੀਜੇ ਪਿਛਲੀਆਂ ਚੋਣਾ ਸਮੇਂ ਵੇਖਣ ਨੂੰ ਮਿਲੇ ਸਨ। ਜਿਸ ਦੇ ਨਤੀਜੇ ਵਜੋਂ ਭਿ੍ਰਸ਼ਟ ਮੰਤਰੀਆਂ ਅਤੇ ਭੂ ਮਾਫੀਏ ਨੂੰ ਮੂੰਹ ਦੀ ਖਾਣੀ ਪਈ ਸੀ। ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤੇ ਸਨ।
ਸਰਕਾਰ ਬਣਨ ਤੋਂ ਬਾਅਦ ਹਲਕਾ ਐੈਮ ਐੱਲ ਏ ਮੋਹਾਲੀ ਕੁਲਵੰਤ ਸਿੰਘ, ਇਲਾਕਾ ਮੈਂਬਰ ਅਤੇ ਸੰਸਥਾ ਦੇ ਮੈਂਬਰ ਲਗਾਤਾਰ ਸਰਕਾਰ ਨਾਲ ਰਾਬਤਾ ਕਰਕੇ ਇਸ 33 ਸਾਲਾ ਲੀਜ ਪਾਲਸੀ ਨੂੰ ਰੱਦ ਕਰਾਉਣ ਲਈ ਅਤੇ ਪਾਲਸੀ ਦੀ ਦੁਰਵਰਤੋਂ ਨਾਲ ਹੜੱਪੀਆਂ ਜਮੀਨਾਂ ਵਾਪਿਸ ਕਰਾਉਣ ਦੀ ਮੰਗ ਕਰਦੇ ਆ ਰਹੇ ਹਨ।
ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕੱਲ ਸ਼ਾਮ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਨੁਮਾਇੰਦਿਆਂ ਜਿਨ੍ਹਾਂ ਵਿੱਚ ਸਤਨਾਮ ਦਾਊਂ, ਐਡਵੋਕੇਟ ਬਲਦੇਵ ਸਿੱਧੂ, ਰਿਟਾਇਰਡ ਅਸਿਸਟੈੱਟ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਐੱਮ ਐੱਲ ਏ ਮੁਹਾਲੀ ਦੇ ਨੁਮਾਇੰਦਿਆਂ ਜਿਨ੍ਹਾ ਵਿੱਚ ਬਲਰਾਜ ਗਿੱਲ, ਅਵਤਾਰ ਸਿੰਘ ਮੌਲੀ, ਤਰਲੋਚਨ ਸਿੰਘ ਮਟੌਰ, ਰਣਜੀਤ ਸਿੰਘ ਢਿੱਲੋਂ, ਅਕਵਿੰਦਰ ਸਿੰਘ ਗੋਸਲ ਅਤੇ ਆਰ.ਪੀ. ਸ਼ਰਮਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ, ਹੋਰ ਮੰਤਰੀਆਂ ਅਤੇ ਰਸੂਖਦਾਰਾਂ ਵੱਲੋਂ ਇਸ ਪਾਲਸੀ ਦੀ ਦੁਰਵਰਤੋਂ ਕਰਕੇ ਪਿੰਡਾਂ ਦੀਆਂ ਕੀਮਤੀ ਜਮੀਨਾ ਹੜੱਪਣ ਦੀਆਂ ਕੋਸ਼ਿਸ਼ਾਂ ਤੇ ਵਿਚਾਰ ਕੀਤਾ ਗਿਆ, ਮੀਟਿੰਗ ਵਿੱਚ ਪੰਚਾਇਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਾਜਰੀ ਬਲਾਕ ਦੇ ਪਿੰਡ ਚੰਦਪੁਰ ਦੀ ਜਮੀਨ ਜੋ ਚੋਣਾਂ ਤੋਂ ਪਹਿਲਾਂ ਸੰਘਰਸ਼ ਕਰਕੇ ਬਚਾ ਲਈ ਸੀ, ਪਰ ਨਵੀਂ ਸਰਕਾਰ ਬਣਨ ਤੋਂ ਬਾਅਦ 21 ਮਾਰਚ ਨੂੰ ਇਸ ਪਿੰਡ ਦੀ ਜਮੀਨ ਨੂੰ ਇਸ ਲੀਜ ਪਾਲਸੀ ਦੀ ਦੁਰਵਰਤੋਂ ਕਰਦੇ ਹੋਏ ਕਿਸੇ ਵੱਡੇ ਰਸੂਖਦਾਰ ਦੇ ਨਾਮ ਤੇ ਰਜਿਸਟਰਡ ਕਰ ਦਿੱਤੀ ਸੀ, ਜਿਸ ਕਾਰਨ ਇਸ ਪਿੰਡ ਅਤੇ ਇਲਾਕੇ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਅਵਿਸਵਾਸ ਦੀ ਭਾਵਨਾ ਬਣ ਗਈ ਸੀ। ਇਹ ਸਾਰੀ ਗੱਲਬਾਤ ਹੋਣ ਤੋਂ ਬਾਅਦ ਪੰਚਾਇਤ ਮੰਤਰੀ ਵੱਲੋਂ ਇਲਾਕੇ ਦੇ ਲੋਕਾਂ ਅਤੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਲੰਮੇ ਸੰਘਰਸ਼ ਅਤੇ ਅਤੇ ਐੱਮ ਐੱਲ ਏ ਮੁਹਾਲੀ ਅਤੇ ਖਰੜ ਰਾਹੀਂ ਕੀਤੀ ਗਈ ਚਾਰਾਜੋਈ ਨੂੰ ਦੇਖਦੇ ਹੋਏ ਕਿਹਾ ਕਿ ਸਰਕਾਰ ਪਹਿਲਾਂ ਹੀ ਪੰਜਾਬ ਦੀਆਂ ਪੰਚਾਇਤੀ ਜਮੀਨਾਂ ਤੇ ਨਜਾਇਜ ਕਬਜਿਆਂ ਨੂੰ ਹਟਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਯੋਜਬੰਦੀ ਜਾਰੀ ਹੈ ਅਤੇ ਇਸਦੇ ਚੰਗੇ ਨਤੀਜੇ ਮਈ ਮਹੀਨੇ ਤੋਂ ਦਿਖਣੇ ਸ਼ੁਰੂ ਹੋ ਜਾਣਗੇ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ 33 ਸਾਲਾ ਲੀਜ ਪਾਲਸੀ ਰੱਦ ਕਰਨ ਦਾ ਭਰੋਸਾ ਦਿੱਤਾ।
ਸਤਨਾਮ ਦਾਊਂ, ਪ੍ਰਧਾਨ ਪੰਜਾਬ ਅਗੇਂਸਟ ਕੁਰੱਪਸ਼ਨ, ਸੰਪਰਕ : 85281-25021
ਐਡਵੋਕੇਟ ਬਲਦੇਵ ਸਿੱਧੂ ਸਾਬਕਾ ਐਡੀਸ਼ਨਲ ਡਾਇਰੈਕਟਰ ਪੰਚਾਇਤ ਵਿਭਾਗ ਸੰਪਰਕ : 98725-30555

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...