November 21, 2026, 7:14 pm
----------- Advertisement -----------
HomeNewsLatest Newsਨੌਲੇਜ਼ ਸ਼ੇਅਰ ਸਮਝੌਤਾ ਇਤਿਹਾਸਕ, ਕਲਿਆਣਕਾਰੀ ਯੋਜਨਾਵਾਂ ਨੂੰ ਮਿਲੇਗਾ ਹੁਲਾਰਾ: ਮਾਲਵਿੰਦਰ ਸਿੰਘ ਕੰਗ

ਨੌਲੇਜ਼ ਸ਼ੇਅਰ ਸਮਝੌਤਾ ਇਤਿਹਾਸਕ, ਕਲਿਆਣਕਾਰੀ ਯੋਜਨਾਵਾਂ ਨੂੰ ਮਿਲੇਗਾ ਹੁਲਾਰਾ: ਮਾਲਵਿੰਦਰ ਸਿੰਘ ਕੰਗ

Published on

----------- Advertisement -----------

ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਚੰਗਾ ਬਣਾਉਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਇਹ ਨਵਾਂ ਪ੍ਰਯੋਗ: ਮਾਲਵਿੰਦਰ ਸਿੰਘ ਕੰਗ

  • ਸਮਝੌਤੇ ਦਾ ਮਕਸਦ ਦਿੱਲੀ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਚੰਗੀ ਸਿੱਖਿਆ ਤੇ ਚੰਗਾ ਇਲਾਜ ਦੇਣਾ: ਮਾਲਵਿੰਦਰ ਸਿੰਘ ਕੰਗ
  • ਪੰਜਾਬ ਨੂੰ ਪਹਿਲਾਂ ਕਾਂਗਰਸ ਨੇ ਅੰਧਕਾਰ ’ਚ ਸੁੱਟਿਆਂ, ਫਿਰ ਅਕਾਲੀ ਦਲ ਨੇ ਪੰਜਾਬ ਦੀ ਜਵਾਨੀ ਨੂੰ ਡੋਬਿਆ : ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ, 26 ਅਪ੍ਰੈਲ 2022 : – ਪੰਜਾਬ ਅਤੇ ਦਿੱਲੀ ਸਰਕਾਰਾਂ ਵਿਚਕਾਰ ਹੋਏ ‘ਨੌਲੇਜ਼ ਸ਼ੇਅਰ ਸਮਝੌਤੇ’ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਤਿਹਾਸਕ ਕਰਾਰ ਦਿੰਦਿਆਂ ਇਸ ਨੂੰ ਪੰਜਾਬ ਦੇ ਸਿੱਖਿਆ ਅਤੇ ਡਾਕਟਰੀ ਖੇਤਰ ’ਚ ਵੱਡਾ ਸੁਧਾਰ ਕਰਨੇ ਵਾਲਾ ਕਦਮ ਦੱਸਿਆ ਹੈ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਪੱਤਰਕਾਰਾਂਦ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ‘ਨੌਲੇਜ਼ ਸ਼ੇਅਰ ਸਮਝੌਤਾ’ ਪੰਜਾਬ ਅਤੇ ਦਿੱਲੀ ਦੇ ਲੋਕਾਂ ਲਈ ਲਾਭਦਾਇਕ ਹੋਵੇਗਾ। ਇਸ ਸਮਝੌਤੇ ਨਾਲ ਪੰਜਾਬ ਦੇ ਭਵਿੱਖ ਨੂੰ ਚੰਗਾ ਬਣਾਉਣ ਦੀ ਸ਼ੁਰੂਆਤ ਹੋਵੇਗੀ। ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਚੰਗਾ ਬਣਾਉਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਲਗਾਤਾਰ ਨਵੇਂ ਨਵੇਂ ਪ੍ਰਯੋਗ ਕਰ ਰਹੇ ਹਨ ਅਤੇ ਕਰਾਂਤੀਕਾਰੀ ਫ਼ੈਸਲੇ ਲੈ ਰਹੇ ਹਨ। 
ਕੰਗ ਨੇ ਕਿਹਾ ਕਿ ਇਸ ਸਮਝੌਤੇ ਦਾ ਮਕਸਦ ਹੈ, ਦਿੱਲੀ ਦੀ ਤਰਜ ’ਤੇ ਪੰਜਾਬ ਦੀ ਸਿੱਖਿਆ ਅਤੇ ਇਲਾਜ ਵਿਵਸਥਾ ਨੂੰ ਮਜਬੂਤ ਕਰਨਾ  ਹੈ ਅਤੇ ਪੰਜਾਬ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਇਲਾਜ ਸਮੇਤ ਹੋਰ ਸਹੂਲਤਾ ਪ੍ਰਦਾਨ ਕਰਨਾ ਹੈ। ਇਸ ਸਮਝੌਤੇ ਤੋਂ ਬਾਅਦ ਹੁਣ ਦੋਵੇਂ ਸਰਕਾਰਾਂ ਲੋਕ ਭਲਾਈ ਲਈ ਜ਼ਰੂਰੀ ਅਤੇ ਮਹੱਤਵਪੂਰਨ ਵਿਚਾਰਾਂ ਅਤੇ ਯੋਜਨਾਵਾਂ ਨੂੰ ਆਪਸ ’ਚ ਆਦਾਨ ਪ੍ਰਦਾਨ ਕਰਨਗੀਆਂ, ਜਿਸ ਨਾਲ ਸਰਕਾਰੀ ਸੇਵਾਵਾਂ ਅਤੇ ਕਲਿਆਣਕਾਰੀ ਯੋਜਨਾਵਾਂ ਨੂੰ ਕਾਫੀ ਉਤਸ਼ਾਹ ਮਿਲੇਗਾ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲਣਗੀਆਂ। ਪੰਜਾਬ ਦੇ ਚੰਗੇ ਮਾਡਲ ਨਾਲ ਦਿੱਲੀ ਦੇ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਦਿੱਲੀ ਦੀਆਂ ਚੰਗੀ ਯੋਜਨਾਵਾਂ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ।
ਵਿਰੋਧੀ ਪਾਰਟੀਆਂ ਵੱਲੋਂ ਇਸ ਸਮਝੌਤੇ ’ਤੇ ਸਵਾਲ ਖੜੇ ਕਰਨ ਬਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਸਾਹਮਣੇ ਝੂਠੇ ਦਸਤਾਵੇਜ਼ ਪੇਸ਼ ਕੀਤੇ ਹਨ। ਉਨ੍ਹਾਂ ਬਾਦਲ ਪਰਿਵਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਨੌਜਵਾਨਾਂ ਨੂੰ ਪੰਜਾਬ ਛੱਡ ਕੇ ਵਿਦੇਸ਼ ਜਾਣ ਲਈ ਮਜ਼ਬੂਰ ਕੀਤਾ,  ਨੌਜਵਾਨਾਂ ਦਾ ਭਵਿੱਖ ਅੰਧਕਾਰ ’ਚ ਡੋਬਿਆ ਹੈ ਅਤੇ ਉਨ੍ਹਾਂ ਨੂੰ ਨਸ਼ੇ ਦੇ ਜਾਲ ਵਿੱਚ ਫਸਾਇਆ , ਅੱਜ ਉਹ ਲੋਕ ਪੰਜਾਬ ਸਰਕਾਰ ਦੇ ਚੰਗੇ ਫ਼ੈਸਲੇ ’ਤੇ ਸਵਾਲ ਚੁੱਕ ਰਹੇ ਹਨ। ਬਾਦਲ ਪਰਿਵਾਰ ਨੂੰ ਇਸ ਮਾਮਲੇ ’ਚ ਬੋਲਣ ਦਾ ਕੋਈ ਨੈਤਿਕ ਹੱਕ ਨਹੀਂ ਹੈ।
ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੋਵਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਸਰਕਾਰੀ ਸਾਧਨਾਂ ਨੂੰ ਨੁਕਸਾਨ ਪਹੁੰਚਾਇਆ ਹੈ। ਅਕਾਲੀ ਦਲ ਨੇ ਸਰਕਾਰੀ ਬੱਸ ਸੇਵਾ ਨੂੰ ਬਰਬਾਦ ਕਰਕੇ ਆਪਣੀਆਂ ਬੱਸਾਂ ਚਲਾਈਆਂ, ਜਿਸ ਕਾਰਨ ਅੱਜ ਪੀ.ਆਰ.ਟੀ.ਸੀ.  ਅਤੇ ਰੋਡਵੇਜ਼ ਵੱਡੇ ਘਾਟੇ ’ਚ ਚਲ ਰਹੀਆਂ ਹਨ। ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜਾ ਚੜਾਇਆ ਹੈ ਅਤੇ ਆਪਣੇ ਵੱਡੇ ਵੱਡੇ ਮਹੱਲ ਖੜ੍ਹੇ ਕੀਤੇ ਹਨ। ਕਾਂਗਰਸ ਅਤੇ ਅਕਾਲੀਆਂ ਦੇ ਸਮੇਂ ਪੰਜਾਬ ਦਾ ਜਿਹੜਾ ਢਾਂਚਾ ਖ਼ਰਾਬ ਹੋਇਆ ਹੈ, ਉਸ ਨੂੰ ਠੀਕ ਕਰਨ ਨਹੀ ਆਮ ਆਦਮੀ ਪਾਰਟੀ ਦੀ ਸਰਕਾਰ ਚੰਗੇ ਕਦਮ ਚੁੱਕ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...