ਹਰਿਆਣਵੀ ਡਾਂਸਰ ਸਪਨਾ ਚੌਧਰੀ ਅਕਸਰ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆਉਂਦੀ ਹੈ। ਸਪਨਾ ਨੇ ਹੁਣ ਇੰਸਟਾਗ੍ਰਾਮ ‘ਤੇ ਰੀਲ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਉਨ੍ਹਾਂ ਦੀ ਫੈਨ ਫਾਲੋਇੰਗ ਦਿਨੋਂ ਦਿਨ ਵਧਦੀ ਜਾ ਰਹੀ ਹੈ। ਹਾਲ ਹੀ ‘ਚ ਸਪਨਾ ਨੇ ਇੰਸਟਾਗ੍ਰਾਮ ‘ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ‘ਗੋਰੀ ਨਾਚੇ’ ਗੀਤ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਇਸ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਸਪਨਾ ਚੌਧਰੀ ਨੇ ਆਪਣੀ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਦਿੱਤਾ ਹੈ ‘ਗੋਰੀ ਨਾਚੇ’।
ਵੀਡੀਓ ‘ਚ ਤੁਸੀਂ ਸਪਨਾ ਦਾ ਖਾਸ ਦੇਸੀ ਅੰਦਾਜ਼ ਦੇਖ ਸਕਦੇ ਹੋ। ਵੀਡੀਓ ਚ ਸਪਨਾ ਚੌਧਰੀ ਪਿੰਕ ਰੰਗ ਦੇ ਪੰਜਾਬੀ ਸੂਟ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਕੁਝ ਹੀ ਸਮੇਂ ‘ਚ ਲੱਖਾਂ ਲਾਈਕਸ ਮਿਲ ਚੁੱਕੇ ਹਨ। ਸੈਲੇਬਸ ਵੀ ਉਨ੍ਹਾਂ ਦੇ ਡਾਂਸ ਨੂੰ ਪਸੰਦ ਕਰ ਰਹੇ ਹਨ। ਬਾਲੀਵੁੱਡ ਦੇ ਨਾਮੀ ਗਾਇਕ ਮੀਕਾ ਸਿੰਘ ਨੂੰ ਵੀ ਉਨ੍ਹਾਂ ਦਾ ਡਾਂਸ ਕਾਫੀ ਪਸੰਦ ਆਇਆ ਹੈ। ਜ਼ਿਕਰਯੋਗ ਹੈ ਕਿ ਸਪਨਾ ਚੌਧਰੀ ਰਿਐਲਿਟੀ ਸ਼ੋਅ ਬਿੱਗ ਬੌਸ ‘ਚ ਪ੍ਰਤੀਯੋਗੀ ਦੇ ਰੂਪ ‘ਚ ਆਉਣ ਤੋਂ ਬਾਅਦ ਕਾਫੀ ਮਸ਼ਹੂਰ ਹੋ ਗਈ ਸੀ। ਸਪਨਾ ਦਾ ਵਿਆਹ ਵੀਰ ਸਾਹੂ ਨਾਲ ਹੋਇਆ ਹੈ, ਜਿਸ ਤੋਂ ਉਸ ਦਾ ਇੱਕ ਪੁੱਤਰ ਵੀ ਹੈ। ਸਪਨਾ ਚੌਧਰੀ ਅਕਸਰ ਹੀ ਆਪਣੇ ਪੁੱਤਰ ਦੇ ਨਾਲ ਕਿਊਟ ਵੀਡੀਓਜ਼ ਵੀ ਸ਼ੇਅਰ ਕਰਦੀ ਰਹਿੰਦੀ ਹੈ।












