May 3, 2026, 8:57 am
----------- Advertisement -----------
HomeNewsLatest Newsਹੁਨਰ ਹਾਟ 40ਵਾਂ ਐਡੀਸ਼ਨ: ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਵੱਲੋਂ ਪ੍ਰਿੰਸੀਪਲ...

ਹੁਨਰ ਹਾਟ 40ਵਾਂ ਐਡੀਸ਼ਨ: ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਵੱਲੋਂ ਪ੍ਰਿੰਸੀਪਲ ਰੈਜੀਡੈਂਟ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਦਾ ਸਨਮਾਨ

Published on

----------- Advertisement -----------

ਨਵੀਂ ਦਿੱਲੀ, 27 ਅਪ੍ਰੈਲ: ਪ੍ਰਿੰਸੀਪਲ ਰੈਜੀਡੈਂਟ ਕਮਿਸ਼ਨਰ, ਪੰਜਾਬ ਭਵਨ,ਨਵੀਂ ਦਿੱਲੀ, ਰਾਖੀ ਗੁਪਤਾ ਭੰਡਾਰੀ ਵੱਲੋਂ ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਵਿਚ ਬਤੌਰ ਜਾਇੰਟ ਸਕੱਤਰ ਆਪਣੀ ਤਾਇਨਾਤੀ ਸਮੇਂ ਵੱਡੇ ਪੈਮਾਨੇ ਤੇ ਹੁਨਰ ਹਾਟ ਸਮਾਗਮ ਆਯੋਜਿਤ ਕਰਵਾਉਣ ਲਈ ਪਾਏ ਅਹਿਮ ਯੋਗਦਾਨ ਲਈ ਮੁੰਬਈ ਵਿਖੇ ਕੇਂਦਰੀ ਘੱਟ ਗਿਣਤੀ ਮੰਤਰਾਲੇ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸਨਮਾਨਤ ਕੀਤਾ ਗਿਆ।
ਇਹ ਸਨਮਾਨ ਸਮਾਰੋਹ ਹੁਨਰ ਹਾਟ ਦੇ 40ਵੇਂ ਐਡੀਸ਼ਨ ਨੂੰ ਮਨਾਉਣ ਲਈ ਕਰਵਾਇਆ ਗਿਆ ਜਿਸ ਦੌਰਾਨ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਵੱਲੋਂ 75ਵੇਂ ਆਜ਼ਾਦੀ ਕਾ ਮਹਾਂਓਤਸਵ ਤਹਿਤ ਇਨ੍ਹਾਂ ਸਮਾਗਮਾਂ ਨੂੰ ਉਸਾਰੂ ਤਰੀਕੇ ਨਾਲ ਆਯੋਜਿਤ ਕਰਨ ਵਾਲੀ ਟੀਮ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ । ਜ਼ਿਕਰਯੋਗ ਹੈ ਕਿ ਭੰਡਾਰੀ ਵੱਲੋਂ ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਵਿਚ ਬਤੌਰ ਜਾਇੰਟ ਸਕੱਤਰ ਆਪਣੀ ਤਾਇਨਾਤੀ ਸਮੇਂ ਵੱਡੇ ਪੈਮਾਨੇ ਤੇ ਹੁਨਰ ਹਾਟ ਸਮਾਗਮ ਆਯੋਜਿਤ ਕਰਵਾਉਣ ਲਈ ਅਹਿਮ ਯੋਗਦਾਨ ਪਾਇਆ ਗਿਆ ਸੀ। ਇਸ ਮੌਕੇ ਪ੍ਰਬੰਧਕਾਂ ਦੀ ਗੁਜ਼ਾਰਿਸ਼ ਤੇ ਸ਼੍ਰੀਮਤੀ ਭੰਡਾਰੀ ਵਲੋਂ ਬਾਲੀਵੁੱਡ ਹਸਤੀਆਂ ਤੇ ਦਰਸ਼ਕਾਂ ਦੀ ਮੌਜੂਦਗੀ ਵਿਚ ਕੁਝ ਲਾਈਨਾ ਗਾ ਕੇ ਸੁਣਾਈਆਂ ਗਈਆਂ ।
ਸਥਾਨਕ ਕਲਾਕਾਰਾਂ ਤੇ ਹੁਨਰ ਨੂੰ ਪ੍ਰੋਤਸਾਹਿਤ ਕਰਨ ਲਈ ਹੁਨਰ ਹਾਟ ਦਾ 40ਵਾਂ ਐਡੀਸ਼ਨ ਮੁੰਬਾਈ ਵਿਖੇ ਕਰਵਾਇਆ ਗਿਆ ਜਿਸ ਵਿਚ ਪੂਰੇ ਮੁਲਕ ਵਿਚੋਂ 1000 ਦੇ ਕਰੀਬ ਕਲਾਕਾਰਾਂ ਤੇ ਸ਼ਿਲਪਕਾਰਾਂ ਵੱਲੋਂ ਭਾਗ ਲਿਆ ਗਿਆ।ਇਸ ਮੌਕੇ ਪ੍ਰਸਿੱਧ ਬਾਲੀਵੁੱਡ ਹਸਤੀਆਂ ਅਨੂ ਕਪੂਰ, ਦਲੇਰ ਮਹਿੰਦੀ, ਭੁਪਿੰਦਰ ਭੂਪੀ, ਪੰਕਜ ਉਦਾਸ, ਸੁਰੇਸ਼ ਵਾਡਕਰ, ਰਾਜੂ ਸ਼੍ਰੀਵਾਸਤਵਾ ਅਤੇ ਹੋਰ ਹਾਜਿਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...