April 30, 2026, 9:48 am
----------- Advertisement -----------
HomeNewsEntertainmentਦੀਪਿਕਾ ਪਾਦੂਕੋਣ ਬਣੀ Festival de Cannes ਦੀ ਜੂਰੀ , ਪੋਸਟ ਸ਼ੇਅਰ ਕਰ...

ਦੀਪਿਕਾ ਪਾਦੂਕੋਣ ਬਣੀ Festival de Cannes ਦੀ ਜੂਰੀ , ਪੋਸਟ ਸ਼ੇਅਰ ਕਰ ਦਿੱਤੀ ਖੁਸ਼ਖਬਰੀ

Published on

----------- Advertisement -----------

75ਵੇਂ ਫੈਸਟੀਵਲ de Cannes 2022 ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਇਸ ਦੇ ਜਿਊਰੀ ਮੈਂਬਰਾਂ ਦਾ ਐਲਾਨ ਆਖਰੀ ਦਿਨ ਹੀ ਕਰ ਦਿੱਤਾ ਗਿਆ ਹੈ। ਜਿਊਰੀ ਦੀ ਅਗਵਾਈ ਫਰਾਂਸੀਸੀ ਅਦਾਕਾਰ ਵਿਨਸੈਂਟ ਲਿੰਡਨ ਕਰ ਰਹੇ ਹਨ। ਇਸ ਦੇ ਨਾਲ ਹੀ ਬਾਲੀਵੁੱਡ ਦੀ ਏ-ਲਿਸਟਰ ਅਦਾਕਾਰਾ ਦੀਪਿਕਾ ਪਾਦੁਕੋਣ ਨੂੰ ਵੀ ਇਸ ਪੈਨਲ ਦਾ ਹਿੱਸਾ ਬਣਾਇਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਦੀਪਿਕਾ ਨੇ ਖੁਦ ਆਪਣੀ ਪੋਸਟ ਰਾਹੀਂ ਦਿੱਤੀ ਹੈ। ਦੀਪਿਕਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਜਿਊਰੀ ਨਾਲ ਆਪਣੀ ਤਸਵੀਰ ਪੋਸਟ ਕੀਤੀ ਹੈ। ਦੀਪਿਕਾ ਨੇ ਕਈ ਵਾਰ ਕਾਨਸ ਦੇ ਰੈੱਡ ਕਾਰਪੇਟ ‘ਤੇ ਆਪਣਾ ਜਲਵਾ ਬਿਖੇਰਿਆ ਹੈ ਪਰ ਇਸ ਵਾਰ ਉਹ ਜਿਊਰੀ ਮੈਂਬਰ ਦੀ ਭੂਮਿਕਾ ਨਿਭਾਏਗੀ।

ਕਾਨ ਫ਼ਿਲਮ ਫੈਸਟੀਵਲ ਦੀ ਜਿਊਰੀ ‘ਚ ਦੀਪਿਕਾ ਪਾਦੁਕੋਣ ਤੋਂ ਇਲਾਵਾ ਅਦਾਕਾਰਾ ਰੇਬੇਕਾ ਹਾਲ, ਸਵੀਡਨ ਤੋਂ ਨੂਮੀ ਰੇਪ, ਇਟਲੀ ਤੋਂ ਫ਼ਿਲਮ ਨਿਰਮਾਤਾ ਜੈਸਮੀਨ ਟਰਨਕਾ, ਈਰਾਨ ਤੋਂ ਅਸਗਰ ਫਰਹਾਦੀ ਸ਼ਾਮਲ ਹਨ। ਇਸ ਦੇ ਨਾਲ ਹੀ ਅਮਰੀਕਾ ਦੇ ਜੈਫ ਨਿਕੋਲਸ ਅਤੇ ਨਾਰਵੇ ਦੇ ਜੋਚਿਨ ਟਰੀਅਰ ਨੂੰ ਵੀ ਜਿਊਰੀ ਦਾ ਹਿੱਸਾ ਬਣਾਇਆ ਗਿਆ ਹੈ। ਕਾਨ ਫ਼ਿਲਮ ਫੈਸਟੀਵਲ ਵੱਲੋ ਮੰਗਲਵਾਰ ਨੂੰ ਜਿਊਰੀ ਦਾ ਐਲਾਨ ਕੀਤਾ ਗਿਆ। ਇਸ ਵਾਰ ਅਦਾਕਾਰਾ ਦੀਪਿਕਾ ਪਾਦੁਕੋਣ ਫ਼ਿਲਮ ਫੈਸਟੀਵਲ ਦੇ 75ਵੇਂ ਐਡੀਸ਼ਨ ਵਿੱਚ ਜਿਊਰੀ ਦਾ ਹਿੱਸਾ ਹੋਵੇਗੀ। ਇਸ ਦੇ ਨਾਲ ਹੀ ਫ੍ਰੈਂਚ ਅਦਾਕਾਰ ਵਿਨਸੇਂਟ ਲਿੰਡਨ ਜਿਊਰੀ ਦੇ ਚੇਅਰਮੈਨ ਹੋਣਗੇ। ਫੈਸਟੀਵਲ ਡੀ ਕੋਨਸ ਨੇ ਵੀ ਅਧਿਕਾਰਤ ਤੌਰ ‘ਤੇ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਆਪਣੀ ਇੰਸਟਾ ਸਟੋਰੀ ‘ਤੇ ਦੀਪਿਕਾ ਪਾਦੂਕੋਣ ਦੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, ‘ਭਾਰਤ ਦੀ ਸਭ ਤੋਂ ਵੱਡੀ ਸਟਾਰ ਨਿਰਮਾਤਾ, ਸਮਾਜ ਸੇਵੀ ਅਤੇ ਅਦਾਕਾਰਾ ਦੀਪਿਕਾ ਪਾਦੂਕੋਣ, ਜੋ 30 ਤੋਂ ਵੱਧ ਫੀਚਰ ਫਿਲਮਾਂ ‘ਚ ਕੰਮ ਕਰ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...