ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਜਾਂ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ ਕੀਤੀ। ਪੀਐਮ ਮੋਦੀ ਨੇ ਸੂਬਿਆਂ ਨੂੰ ‘ਸਹਿਕਾਰੀ ਸੰਘਵਾਦ’ ਦੀ ਭਾਵਨਾ ਤਹਿਤ ਵੈਲਿਊ ਐਡਿਡ ਟੈਕਸ (ਵੈਟ) ਨੂੰ ਘਟਾਉਣ ਦੀ ਅਪੀਲ ਕੀਤੀ ਹੈ। ਦੇਸ਼ ‘ਚ ਲਗਾਤਾਰ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪੀਐੱਮ ਮੋਦੀ ਨੇ ਅਜਿਹੇ ਸੂਬਿਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨੇ ਤੇਲ ਦੀਆਂ ਕੀਮਤਾਂ ‘ਤੇ ਵੈਟ ਘੱਟ ਕੀਤਾ ਹੈ। ਪੈਟਰੋਲ-ਡੀਜ਼ਲ ਦੇ ਵਾਧੇ ਦੌਰਾਨ ਵੈਟ ਨਾ ਘਟਾਉਣ ਵਾਲੇ ਰਾਜਾਂ ਬਾਰੇ ਪੀਐਮ ਮੋਦੀ ਨੇ ਕਿਹਾ, ‘ਮੈਂ ਕਿਸੇ ਦੀ ਆਲੋਚਨਾ ਨਹੀਂ ਕਰ ਰਿਹਾ, ਸਿਰਫ਼ ਚਰਚਾ ਕਰ ਰਿਹਾ ਹਾਂ।’
----------- Advertisement -----------
ਪੈਟਰੋਲ ਡੀਜਲ ਦੀਆਂ ਕੀਮਤਾਂ ਹੋਣਗੀਆਂ ਘੱਟ! PM ਮੋਦੀ ਨੇ ਕਹਿ ਦਿੱਤੀ ਵੱਡੀ ਗੱਲ
Published on
----------- Advertisement -----------












