August 24, 2026, 7:36 pm
----------- Advertisement -----------
HomeNewsEntertainmentਗਿੱਪੀ ਗਰੇਵਾਲ ਦੀ ਫਿਲਮ 'ਮਾਂ' ਦਾ ਦੂਜਾ ਭਾਵਨਾਤਮਕ ਗੀਤ 'ਹਰ ਜਨਮ' ਹੋਇਆ...

ਗਿੱਪੀ ਗਰੇਵਾਲ ਦੀ ਫਿਲਮ ‘ਮਾਂ’ ਦਾ ਦੂਜਾ ਭਾਵਨਾਤਮਕ ਗੀਤ ‘ਹਰ ਜਨਮ’ ਹੋਇਆ ਰਿਲੀਜ਼

Published on

----------- Advertisement -----------

ਦੁਨੀਆ ਭਰ ਵਿੱਚ ਮਾਂ ਦੀ ਮਹਾਨਤਾ ਨੂੰ ਦਰਸਾਉਂਦਾ ਫ਼ਿਲਮ ਮਾਂ ਦਾ ਨਵਾਂ ਗੀਤ ‘ਹਰ ਜਨਮ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਕਮਲ ਖ਼ਾਨ ਨੇ ਆਪਣੀ ਆਵਾਜ਼ ਦੇ ਨਾਲ ਗਾਇਆ ਹੈ। ਕਮਲ ਖ਼ਾਨ Kamal Khan ਜੋ ਇਸ ਗੀਤ ਦੇ ਨਾਲ ਦਰਸ਼ਕਾਂ ਨੂੰ ਭਾਵੁਕ ਕਰ ਰਹੇ ਨੇ। ਇਸ ਗੀਤ ‘ਚ ਉਨ੍ਹਾਂ ਨੇ ਹਰ ਪੁੱਤਰ ਦੇ ਜਜ਼ਬਾਤਾਂ ਨੂੰ ਬਹੁਤ ਹੀ ਕਮਾਲ ਦੇ ਅੰਦਾਜ਼ ਨਾਲ ਬਿਆਨ ਕੀਤਾ ਹੈ। ਇੱਕ ਬੱਚੇ ਦੀਆਂ ਭਾਵਨਾਵਾਂ ਦੇ ਨਾਲ ਭਰਿਆ ਇਹ ਗੀਤ ‘ਚ ਮਾਂ-ਪੁੱਤ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰ ਰਿਹਾ ਹੈ। ਜਿਸ ‘ਚ ਬੱਚਾ ਕਹਿ ਰਿਹਾ ਹੈ ਕਿ ਮੈਨੂੰ ਹਰ ਜਨਮ ਇਹੀ ਮਾਂ ਚਾਹੀਦੀ ਹੈ। ਗੀਤਕਾਰ Fateh Shergill ਵੱਲੋਂ ਮਾਂ ਦੇ ਬੱਚਿਆਂ ਲਈ ਕੀਤੇ ਬਲੀਦਾਨ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬੋਲਾਂ ‘ਚ ਪਰੋ ਕੇ ਇੱਕ ਗੀਤ ਦਾ ਰੂਪ ਦਿੱਤਾ ਗਿਆ ਹੈ।

YouTube player

ਇਸ ਗੀਤ ਨੂੰ ਮਿਊਜ਼ਿਕ Jay K ਨੇ ਦਿੱਤਾ ਹੈ। ਇਸ ਗੀਤ ਨੂੰ ਸਾਗਾ ਹਿੱਟਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇੱਕ ਯੂਜ਼ਰ ਨੇ ਲਿਖਿਆ ਹੈ- ਮਿਊਜ਼ਿਕ ਤੇ ਇਮੋਸ਼ਨ ਅਗਲੇ ਹੀ ਲੇਵਲ ਦੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ ਕਿ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਫ਼ਿਲਮ ਨੂੰ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ । ਇਹ ਫ਼ਿਲਮ ਮਾਂ ਨੂੰ ਸਮਰਪਿਤ ਹੈ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਵਿਆ ਦੱਤਾ, ਗੁਰਪ੍ਰੀਤ ਘੁੱਗੀ, ਬੱਬਲ ਰਾਏ, ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਮਾਂ ਫ਼ਿਲਮ ਨੂੰ ਨਾਮੀ ਡਾਇਰਕੈਟਰ ਬਲਜੀਤ ਸਿੰਘ ਦਿਓ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਇਹ ਫ਼ਿਲਮ ਮਦਰਸ ਡੇਅ ਯਾਨੀਕਿ 6 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...