September 18, 2026, 8:41 pm
----------- Advertisement -----------
HomeNewsEntertainmentOTT 'ਤੇ ਡੈਬਿਊ ਕਰਨ ਜਾ ਰਹੀ ਹੈ ਕਰੀਨਾ,ਜਾਣੋ ਕਿਸ ਪਲੇਟਫਾਰਮ 'ਤੇ ਰਿਲੀਜ਼...

OTT ‘ਤੇ ਡੈਬਿਊ ਕਰਨ ਜਾ ਰਹੀ ਹੈ ਕਰੀਨਾ,ਜਾਣੋ ਕਿਸ ਪਲੇਟਫਾਰਮ ‘ਤੇ ਰਿਲੀਜ਼ ਹੋਵੇਗੀ ਅਦਾਕਾਰਾ ਦੀ ਫ਼ਿਲਮ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ। ਫਿਲਮਾਂ ਤੋਂ ਦੂਰ ਹੋਣ ਦੇ ਬਾਵਜੂਦ ਉਹ ਕਿਸੇ ਨਾ ਕਿਸੇ ਕਾਰਨ ਜ਼ਰੂਰ ਲਾਈਮਲਾਈਟ ‘ਚ ਰਹਿੰਦੀ ਹੈ। ਅਭਿਨੇਤਰੀ ਨੂੰ ਆਖਰੀ ਵਾਰ 2019 ਦੀ ਫਿਲਮ ਗੁੱਡ ਨਿਊਜ਼ ‘ਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦੇ ਪ੍ਰਸ਼ੰਸਕ ਉਸ ਨੂੰ ਦੇਖਣ ਲਈ ਉਤਸ਼ਾਹਿਤ ਸਨ। ਬੇਬੋ ਨੇ ਇਸ ਸਾਲ ਮਾਰਚ ਵਿੱਚ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਖੁਸ਼ਖਬਰੀ ਦਿੱਤੀ ਸੀ ਕਿ ਉਹ ਸੁਜੋਏ ਘੋਸ਼ ਦੀ ਅਗਲੀ ਫਿਲਮ ਨਾਲ ਆਪਣਾ OTT ਡੈਬਿਊ ਕਰਨ ਜਾ ਰਹੀ ਹੈ। ਹੁਣ ਖਬਰ ਹੈ ਕਿ ਨਿਰਦੇਸ਼ਕ ਸੁਜੋਏ ਘੋਸ਼ ਦੀ ਫਿਲਮ ‘ਚ ਕਰੀਨਾ ਕਪੂਰ ਦੇ ਨਾਲ ਅਭਿਨੇਤਾ Jaideep Ahlawat ਅਤੇ ਵਿਜੇ ਵਰਮਾ ਨਜ਼ਰ ਆਉਣਗੇ।

ਇਹ ਫ਼ਿਲਮ ਜਾਪਾਨੀ ਲੇਖਕ ਕੀਗੋ ਹਿਗਾਸ਼ਿਨੋ ਦੀ ਕਿਤਾਬ ‘Devotion of Suspect X’ ‘ਤੇ ਆਧਾਰਿਤ ਹੋਵੇਗੀ। ਇਹ ਫ਼ਿਲਮ Netflix ‘ਤੇ ਰਿਲੀਜ਼ ਹੋਵੇਗੀ। ਮੀਡੀਆ ਰਿਪੋਰਟਸ ਦੇ ਅਨੁਸਾਰ ਫ਼ਿਲਮ ਦੀ ਸ਼ੂਟਿੰਗ ਅਗਲੇ ਹਫਤੇ ਤੋਂ ਸ਼ੁਰੂ ਹੋਵੇਗੀ। ਫ਼ਿਲਮ ਦਾ ਪਹਿਲਾ ਸ਼ੈਡਿਊਲ ਦਾਰਜੀਲਿੰਗ ‘ਚ ਸ਼ੂਟ ਕੀਤਾ ਜਾਵੇਗਾ ਅਤੇ ਦੂਜਾ ਮਈ ਦੇ ਅੰਤ ਤੱਕ ਮੁੰਬਈ ‘ਚ ਸ਼ੂਟ ਕੀਤਾ ਜਾਵੇਗਾ। ਮਹਿਬੂਬ ਸਟੂਡੀਓ ਵਿੱਚ ਸ਼ੂਟਿੰਗ ਲਈ ਸੈੱਟ ਤਿਆਰ ਕੀਤੇ ਜਾਣਗੇ। ਫ਼ਿਲਮ ਦਾ ਨਾਂ ਅਜੇ ਤੈਅ ਨਹੀਂ ਹੋਇਆ ਹੈ ਅਤੇ ਇਸ ਦੀ ਕਹਾਣੀ ਕਤਲ ਦੇ ਰਹੱਸ ‘ਤੇ ਆਧਾਰਿਤ ਹੋਵੇਗੀ। ਇਹ ਅਗਲੇ ਸਾਲ ਮਾਰਚ ‘ਚ ਰਿਲੀਜ਼ ਹੋਵੇਗੀ। ਜੇ ਗੱਲ ਕਰੀਏ ਕਰੀਨਾ ਕਪੂਰ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਵੇਗੀ। ਇਹ ਫ਼ਿਲਮ ਹਾਲੀਵੁੱਡ ਫ਼ਿਲਮ ਫੋਰੈਸਟ ਗੰਪ ਦੀ ਰੀਮੇਕ ਹੈ। ਆਮਿਰ ਖ਼ਾਨ ਨਾਲ ਕਰੀਨਾ ਦੀ ਇਹ ਤੀਜੀ ਫ਼ਿਲਮ ਹੋਵੇਗੀ। ਇਸ ਤੋਂ ਪਹਿਲਾਂ ਦੋਵੇਂ 3 ਇਡੀਅਟਸ, ਤਲਾਸ਼ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...