November 21, 2026, 7:33 pm
----------- Advertisement -----------
HomeNewsLatest Newsਗੰਨ ਪੁਆਇੰਟ ਤੇ ਗੱਡੀਆ ਖੋਹਣ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

ਗੰਨ ਪੁਆਇੰਟ ਤੇ ਗੱਡੀਆ ਖੋਹਣ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

Published on

----------- Advertisement -----------

• 10 ਦਿਨਾ ਦੇ ਅੰਦਰ ਦੋਸ਼ੀਆ ਦੀ ਭਾਲ ਕਰਕੇ ਕੀਤਾ ਗ੍ਰਿਫਤਾਰ
• ਪਿਸਟਲ, 32 ਬੋਰ, 4 ਜਿੰਦਾ ਰੋਦ ਅਤੇ 11 ਵਹੀਕਲ ਕੀਤੇ ਬਰਾਮਦ
• ਜਾਅਲੀ ਦਸਤਾਵੇਜ ਬਣਾਉਣ ਦੇ ਸਾਜੋ ਸਮਾਨ ਵੀ ਕੀਤਾ ਬਰਾਮਦ

ਐਸ.ਏ.ਐਸ ਨਗਰ 27 ਅਪ੍ਰੈਲ- ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਗਈ ਮੁਹਿੰਮ ਮੁਤਾਬਿਕ ਵਜੀਰ ਸਿੰਘ ਖਹਿਰਾ, ਕਪਤਾਨ ਪੁਲਿਸ (ਤਫਤੀਸ), ਕੁਲਜਿੰਦਰ ਸਿੰਘ ਡੀ.ਐਸ.ਪੀ (ਤਫਤੀਸ), ਮਨਵੀਰ ਸਿੰਘ, ਉਪ ਕਪਤਾਨ ਪੁਲਿਸ (ਸਥਾਨਕ) ਦੀ ਰਹਿਨੁਮਾਈ ਹੇਠ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋ ਗੰਨ ਪੁਆਇੰਟ ਤੇ ਗੱਡੀਆ ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮਿਤੀ 13 ਅਪ੍ਰੈਲ ਨੂੰ ਥਾਣਾ ਸੋਹਾਣਾ ਦੇ ਏਰੀਆ ਵਿੱਚੋ ਇੱਕ –ਆਈ 20 ਕਾਰ ਗੰਨ ਪੁਆਇੰਟ ਤੇ ਨਾ-ਮਾਲੂਮ ਵਿਅਕਤੀਆ ਵੱਲੋ ਕਾਰ ਚਾਲਕ ਨੂੰ ਗੋਲੀ ਮਾਰ ਕੇ ਖੋਹ ਕੀਤੀ ਗਈ ਸੀ। ਜਿਸ ਪਰ ਮੁੱਕਦਮਾ ਨੰਬਰ 188 ਮਿਤੀ 13-04-2022 ਅ\ਧ 307,379 ਬੀ ਆਈ.ਪੀ.ਸੀ., 25 ਅਰਮਸ ਐਕਟ ਥਾਣਾ ਸੋਹਾਣਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਵੱਲੋ ਕਰੀਬ 10 ਦਿਨਾ ਦੇ ਅੰਦਰ ਕਰੀਬ 500 ਕਿੱਲੋਮੀਟਰ ਦੇ ਘੇਰੇ ਵਿੱਚ ਸੀ.ਸੀ.ਟੀ.ਵੀ ਕੈਮਰਿਆਂ ਅਤੇ ਮਨੁੱਖੀ ਸੋਰਸ ਦੀ ਮਦਦ ਨਾਲ ਮੁੱਕਦਮੇ ਦੇ ਦੋਸ਼ੀਆਨ ਦੀ ਭਾਲ ਕਰਕੇ ਗ੍ਰਿਫਤਾਰ ਕੀਤਾ ਗਿਆ। ਇਹਨਾ ਦੋਸ਼ੀਆਨ ਖਿਲਾਫ ਪਹਿਲਾ ਵੀ ਲੁੱਟਾ ਖੋਹਾ, ਚੋਰੀ ਅਤੇ ਲੜਾਈ ਝਗੜੇ ਦੇ ਮੁੱਕਦਮੇ ਦਰਜ ਹਨ।
ਉਨ੍ਹਾਂ ਦੱਸਿਆ ਕਿ ਦੋਸ਼ੀਆਂ ਕੋਲੋਂ ਇੱਕ ਪਿਸਟਲ 32 ਬੋਰ ਸਮੇਤ 4 ਰੋਦ ਜਿੰਦਾ ਵਾਰਦਾਤ ਅਤੇ ਖੋਹੇ ਹੋਏ ਵਹੀਕਲ ਵਿੱਚ 2 ਫਾਰਚੂਨਰ, 1 ਆਈ-20, 2 ਸਵਿਫਟ, 1 ਕਰੂਜ, 1 ਬਲੈਰੋ, 1 ਵਾਕਸਵੈਗਨ, 1 ਈਟੀਓਸ, 1 ਬਰੇਜਾ, 1 ਕਰੇਟਾ ਸਮੇਤ ਕੁੱਲ 11 ਵਹੀਕਲ ਬ੍ਰਾਮਦ ਕੀਤੇ ਗਏ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦੋਸ਼ੀਆਨ ਕੋਲੋਂ ਜਾਅਲੀ ਦਸਤਾਵੇਜ ਤਿਆਰ ਕਰਨ ਸਬੰਧੀ 1 ਕੰਪਿਊਟ ਸੈਟ, 2 ਪ੍ਰਿੰਟਰ, 2 ਆਰ.ਸੀ. ਕੱਟਰ ਅਤੇ 50 ਆਰ.ਸੀ. ਸ਼ੀਟਾਂ ਵੀ ਸੀਜ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸ਼ੀਆ ਰਸ਼ਪਾਲ ਸਿੰਘ ਉੱਰਫ ਲਾਲੀ ਪੁੱਤਰ ਬਲਵੰਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਮਨਿਆਲਾ ਜੈ ਸਿੰਘ ਥਾਣਾ ਕੱਚਾ ਪੱਕਾ ਤਹਿ ਪੱਟੀ ਜ਼ਿਲ੍ਹਾ ਤਰਨ ਤਾਰਨ ਉਮਰ ਕਰੀਬ 28 ਸਾਲ, ਲਵਪ੍ਰੀਤ ਸਿੰਘ ਉੱਰਫ ਕੰਗ ਪੁੱਤਰ ਜੋਗਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਸੰਘਰ ਥਾਣਾ ਬੈਰੋਵਾਲ ਤਹਿ ਖੰਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਹਾਲ ਵਾਸੀ ਮਕਾਨ ਕਿਰਾਏਦਾਰ ਪ੍ਰੀਤ ਕੌਰ ਪਿੰਡ ਸੇਖਵਾ ਥਾਣਾ ਜੀਰਾ ਜ਼ਿਲ੍ਹਾ ਫਿਰੋਜਪੁਰ ਉਮਰ ਕਰੀਬ 24 ਸਾਲ, ਮਨਦੀਪ ਸਿੰਘ ਉੱਰਫ ਰਿੰਕੂ ਪੁੱਤਰ ਲੇਟ ਬੂਟਾ ਸਿੰਘ ਵਾਸੀ ਪਿੰਡ ਮਾੜੀ ਉਦੋਕੇ ਥਾਣਾ ਕਾਲੜਾ ਜਿਲ੍ਹਾ ਤਰਨ ਤਾਰਨ ਉਮਰ ਕਰੀਬ 32 ਸਾਲ, ਜਗਦੀਪ ਸਿੰਘ ਉੱਰਫ ਜੱਗਾ ਪੁੱਤਰ ਸਰਧਾ ਸਿੰਘ ਵਾਸੀ #3104 ਭਾਈ ਮੰਝ ਰੋਡ ਮਾਤਾ ਗੰਗਾ ਜੀ ਨਗਰ ਅੰਮ੍ਰਿਤਸਰ ਉਮਰ ਕਰੀਬ 26 ਸਾਲ ਹੈ।
ਉਨ੍ਹਾਂ ਦੱਸਿਆ ਕਿ ਉਕਤ ਗ੍ਰਿਫਤਾਰ ਦੋਸ਼ੀਆਨ ਵਿਚੋਂ ਰਸ਼ਪਾਲ ਉਰਫ ਲਾਲੀ ਦੇ ਖਿਲਾਫ ਮੁੱਕਦਮਾ ਨੰਬਰ 149 ਮਿਤੀ 19-09-2021 ਅ\ਧ 379,411,468,471 ਆਈ.ਪੀ.ਸੀ. ਥਾਣਾ ਅਮਰਗੜ,ਸੰਗਰੂਰ, ਦੋਸ਼ੀ ਲਵਪ੍ਰੀਤ ਸਿੰਘ ਉੱਰਫ ਕੰਗ ਦੇ ਖਿਲਾਫ ਮੋਟਰਸਾਇਕਲ ਚੋਰੀ ਦਾ ਮੁੱਕਦਮਾ ਥਾਣਾ ਸਿਟੀ ਤਰਨ ਤਾਰਨ ਅਤੇ ਲੜਾਈ ਝਗੜਾ ਥਾਣਾ ਦਾ ਮੁੱਕਦਮਾ ਸਿਟੀ ਤਰਨ ਤਾਰਨ ਦੋਸ਼ੀ ਮਨਦੀਪ ਸਿੰਘ ਉੱਰਫ ਰਿੰਕੂ ਦੇ ਖਿਲਾਫ ਮੁੱਕਦਮਾ ਨੰਬਰ 19 ਮਿਤੀ 26-02-2007 ਅ\ਧ 326,324,506, 148,149 ਆਈ.ਪੀ.ਸੀ.ਥਾਣਾ ਖਾਲੜਾ, ਤਰਨ ਤਾਰਨ ਅਤੇ ਮੁੱਕਦਮਾ ਨੰਬਰ 24 ਮਿਤੀ 30-07-2020 ਅ\ਧ 188,270,269 ਆਈ.ਪੀ.ਸੀ. ਥਾਣਾ ਖਾਲੜਾ, ਤਰਨ ਤਾਰਨ ਦਰਜ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਦੋਸ਼ੀਆਨ ਸਾਰੇ ਹੀ ਤਰਨ ਤਾਰਨ ਅੰਮ੍ਰਿਤਸਰ ਨਾਲ ਸਬੰਧ ਰੱਖਦੇ ਹਨ ਅਤੇ ਦੋਸ਼ੀਆਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਇਸ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...