November 21, 2026, 7:33 pm
----------- Advertisement -----------
HomeNewsLatest Newsਬ੍ਰਮ ਸ਼ੰਕਰ ਜਿੰਪਾ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਨਾਜਾਇਜ਼ ਮੋਘੇ...

ਬ੍ਰਮ ਸ਼ੰਕਰ ਜਿੰਪਾ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਨਾਜਾਇਜ਼ ਮੋਘੇ ਬੰਦ ਕਰਨ ਦੇ ਹੁਕਮ

Published on

----------- Advertisement -----------

• ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਅਰਨੀਵਾਲਾ ਸਮੇਤ ਸੱਤ ਮਾਈਨਰਾਂ ਦੀ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ, 27 ਅਪ੍ਰੈਲ: ਸੂਬੇ ਵਿੱਚ ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਹਿਰਾਂ ਤੇ ਮਾਈਨਰਾਂ ਵਿੱਚ ਕੁੱਝ ਕਿਸਾਨਾਂ ਵੱਲੋਂ ਬਣਾਏ ਗਏ ਨਾਜਾਇਜ਼ ਮੋਘੇ ਬੰਦ ਕਰਨ ਤੋਂ ਇਲਾਵਾ ਭੰਨੇ-ਤੋੜੇ ਮੋਘਿਆਂ ਦੀ ਤੁਰੰਤ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ ਹਨ।


ਇਹ ਹਦਾਇਤਾਂ ਕੈਬਨਿਟ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਖੇਤਰਾਂ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਦਿੱਤੀਆਂ ਜਿਹੜੇ ਇਲਾਕਿਆਂ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਦੀ ਸਮੱਸਿਆ ਆਉਂਦੀ ਹੈ। ਇਸ ਮੀਟਿੰਗ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਹਾਜ਼ਰ ਸਨ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਭੰਨੇ-ਤੋੜੇ ਮੋਘਿਆਂ ਦੀ ਮੁਰੰਮਤ ਕਰਨ ਅਤੇ ਮਾਈਨਰਾਂ/ਰਜਬਾਹਿਆਂ ਦੀ ਸਫ਼ਾਈ ਤੇ ਮੁਰੰਮਤ ਦੇ ਕੰਮ ਨੂੰ ਮੁਕੰਮਲ ਕਰਨ ਲਈ ਵੀ ਕਿਹਾ।

ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਅਰਨੀਵਾਲਾ, ਭਾਗਸਰ, ਲਾਧੂਕਾ, ਮਮਦੋਟ, ਲਕਸ਼ਮਣ, ਬਰਕਤਵਾਹ ਅਤੇ ਸਾਈਜ਼ਵਾਹ ਮਾਈਨਰ ਦੀ ਮੁਰੰਮਤ/ਸਫ਼ਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਨਹਿਰੀ ਪਾਣੀ ਦੀ ਚੋਰੀ ਸਬੰਧੀ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗ਼ੈਰ-ਕਾਨੂੰਨੀ ਵਰਤਾਰੇ ਨੂੰ ਰੋਕਣ ਲਈ ਅਚਨਚੇਤ ਨਿਰੀਖਣ ਕਰਨ ਤਾਂ ਜੋ ਟੇਲਾਂ ਵਾਲੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਦਾ ਬਣਦਾ ਹਿੱਸਾ ਮਿਲ ਸਕੇ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਮੁੱਖ ਇੰਜਨੀਅਰ ਨਹਿਰਾਂ ਈਸ਼ਵਰ ਗੋਇਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...