November 21, 2026, 7:34 pm
----------- Advertisement -----------
HomeNewsLatest Newsਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੋ...

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

12 ਬੋਰ ਪੰਪ ਐਕਸ਼ਨ ਗੰਨ ਅਤੇ ਗੋਲੀ-ਸਿੱਕਾ ਬਰਾਮਦ
ਚੰਡੀਗੜ੍ਹ, 27 ਅਪ੍ਰੈਲ : – ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਦੇ ਦੋ ਸਾਥੀਆਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਖੱਖ ਦੇ ਅੰਮ੍ਰਿਤਪਾਲ ਅਤੇ ਤਰਨਤਾਰਨ ਦੇ ਪਿੰਡ ਸਰਲੀ ਖੁਰਦ ਦੇ ਤਜਿੰਦਰ ਸਿੰਘ ਵਜੋਂ ਹੋਈ ਹੈ। ਦੋਸ਼ੀ ਅੰਮ੍ਰਿਤਪਾਲ ਸਿੰਘ ‘ਤੇ ਪਹਿਲਾਂ ਵੀ ਇਰਾਦਾ ਕਤਲ ਦਾ ਮੁਕੱਦਮਾ ਚੱਲ ਰਿਹਾ ਹੈ।
ਪੁਲਿਸ ਨੇ ਉਹਨਾਂ ਪਾਸੋਂ ਇੱਕ .12 ਬੋਰ ਦੀ ਪੰਪ ਐਕਸ਼ਨ ਗੰਨ, ਪੰਜ ਜਿੰਦਾ ਕਾਰਤੂਸ ਅਤੇ ਇੱਕ ਹੁੰਡਾਈ ਐਕਸੈਂਟ ਕਾਰ ਜਿਸ ਦਾ ਰਜਿਸਟ੍ਰੇਸ਼ਨ ਨੰ. ਸੀ.ਐੱਚ.03 ਵੀ.4397 ਹੈ, ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀ.ਕੇ. ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦਾ ਗਠਨ ਕੀਤਾ ਹੈ।
ਡੀ.ਆਈ.ਜੀ. ਏ.ਜੀ.ਟੀ.ਐਫ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ਉਪਰੰਤ, ਅੰਮ੍ਰਿਤਸਰ ਤੋਂ ਏ.ਜੀ.ਟੀ.ਐਫ. ਦੀ ਟੀਮ ਜੈਪਾਲ ਗਰੁੱਪ ਦੇ ਇੱਕ ਸਰਗਰਮ ਮੈਂਬਰ ਹਰਮਨ ਖੱਖ ਨੂੰ ਗ੍ਰਿਫਤਾਰ ਕਰਨ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੌਕੇ ਤੋਂ ਅੰਮ੍ਰਿਤਪਾਲ ਅਤੇ ਤੇਜਿੰਦਰ ਨੂੰ ਕਾਬੂ ਕਰ ਲਿਆ, ਜਦਕਿ ਹਰਮਨ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਉਨ੍ਹਾਂ ਦੱਸਿਆ ਕਿ ਦੋਵਾਂ ਖ਼ਿਲਾਫ਼ 26-04-2022 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਡੀ.ਆਈ.ਜੀ. ਭੁੱਲਰ ਨੇ ਦੱਸਿਆ ਕਿ ਏ.ਜੀ.ਟੀ.ਐਫ. ਦੀਆਂ ਟੀਮਾਂ ਜਲਦ ਹੀ ਹਰਮਨ ਨੂੰ ਕਾਬੂ ਕਰ ਲੈਣਗੀਆਂ, ਜੋ ਕਿ ਸਿਟੀ ਖਰੜ ਥਾਣੇ ਵਿੱਚ ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਤਹਿਤ ਦਰਜ ਕੇਸ ਵਿੱਚ ਪਹਿਲਾਂ ਹੀ ਭਗੌੜਾ ਹੈ। ਹਰਮਨ ਭਗੌੜੇ ਗੈਂਗਸਟਰ ਗੁਰਜੰਟ ਉਰਫ ਜੰਟਾ ਦਾ ਵੀ ਕਰੀਬੀ ਸਾਥੀ ਹੈ, ਜੋ ਮੌਜੂਦਾ ਸਮੇਂ ਵਿੱਚ ਆਸਟ੍ਰੇਲੀਆ ਵਿੱਚ ਰਹਿੰਦਾ ਹੈ।
ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਐਸ.ਟੀ.ਐਫ. ਪੱਛਮੀ ਬੰਗਾਲ ਪੁਲਿਸ ਵੱਲੋਂ ਮਾਰ ਦਿੱਤਾ ਗਿਆ ਸੀ, ਜਦੋਂ ਉਨ੍ਹਾਂ ਨੇ ਪਿਛਲੇ ਸਾਲ ਜੂਨ ਵਿੱਚ ਕੋਲਕਾਤਾ ‘ਚ ਉਨ੍ਹਾਂ ਦੇ ਫਲੈਟ ਵਿੱਚ ਛਾਪਾ ਮਾਰਨ ਵੇਲੇ ਪੱਛਮੀ ਬੰਗਾਲ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...