November 21, 2026, 7:49 pm
----------- Advertisement -----------
HomeNewsLatest Newsਬਲਬੀਰ ਸਿੱਧੂ ਨੇ ਦਿੱਲੀ ਦੇ ਸਿਹਤ ਮਾਡਲ 'ਤੇ ਸਵਾਲ ਕੀਤੇ, ਜੋ ਕੋਵਿਡ...

ਬਲਬੀਰ ਸਿੱਧੂ ਨੇ ਦਿੱਲੀ ਦੇ ਸਿਹਤ ਮਾਡਲ ‘ਤੇ ਸਵਾਲ ਕੀਤੇ, ਜੋ ਕੋਵਿਡ ਦੌਰਾਨ ਬੁਰੀ ਤਰ੍ਹਾਂ ਫੇਲ੍ਹ ਸੀ

Published on

----------- Advertisement -----------

ਕਿਹਾ, ਸਕੂਲੀ ਸਿੱਖਿਆ ਵਿੱਚ ਪੰਜਾਬ ਨੰਬਰ 1 ਤੇ ਸੀ

ਚੰਡੀਗੜ੍ਹ, 27 ਅਪਰੈਲ : – ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਅਤੇ ਦਿੱਲੀ ਦੀਆਂ ਸਰਕਾਰਾਂ ਦਰਮਿਆਨ ‘ਨੌਲੇਜ ਸ਼ੇਅਰਿੰਗ
ਐਗਰੀਮੈਂਟ’ ਸਿਰਫ ਪੰਜਾਬ ਦਾ ਕੰਟਰੋਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਾ ਸਿਹਤ ਮਾਡਲ, ਜਿਸਦੀ ਕੇਜਰੀਵਾਲ ਅਤੇ ਭਗਵੰਤ
ਮਾਨ ਪ੍ਰਸ਼ੰਸਾ ਕਰ ਰਹੇ ਹਨ, ਕੋਵਿਡ ਮਹਾਮਾਰੀ ਦੌਰਾਨ ਬੁਰੀ ਤਰ੍ਹਾਂ ਫੇਲ੍ਹ ਹੋ ਗਿਆ ਸੀ। ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਦਿੱਲੀ ਦੀ ਸਿਹਤ ਪ੍ਰਣਾਲੀ
ਪੂਰੀ ਤਰ੍ਹਾਂ ਨਾਲ ਢਹਿ ਗਈ ਸੀ ਅਤੇ ਮਰੀਜ਼ ਇਲਾਜ ਲਈ ਪੰਜਾਬ ਆਉਂਦੇ ਸਨ। ਜਿਸ ‘ਤੇ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਇਹ ਹੈਲਥ ਮਾਡਲ ਹੈ, ਜੋ
ਤੁਸੀਂ ਪੰਜਾਬ ‘ਚ ਵੇਚ ਰਹੇ ਹੋ ਅਤੇ ਸਾਡੇ ਮੁੱਖ ਮੰਤਰੀ ਅਧੀਨਤਾ ਦੇ ਨਾਲ ਇਸਦੀ ਪ੍ਰਸੰਸਾ ਕਰ ਰਹੇ ਹਨ? ਸਿੱਧੂ ਨੇ ਕਿਹਾ ਕਿ ਦਿੱਲੀ ਵਿੱਚ ਇਲਾਜ ਨਾ ਮਿਲਣ ਕਾਰਨ ਹਜ਼ਾਰਾਂ ਲੋਕ ਆਪਣੀਆਂ ਜਾਨਾਂ ਗੁਆ ​​ਚੁੱਕੇ ਸਨ। ਉਨ੍ਹਾਂ ਖੁਲਾਸਾ ਕੀਤਾ ਕਿ ਸੀਨੀਅਰ ਪੱਤਰਕਾਰ ਰੋਹਿਤ ਸਰਦਾਨਾ, ‘ਆਪ’ ਆਗੂ ਅਤੇ ਸਾਬਕਾ ਪੱਤਰਕਾਰ ਜਰਨੈਲ ਸਿੰਘ ਦੀ ਵੀ ਦਿੱਲੀ ਵਿੱਚ ਸਹੀ ਇਲਾਜ ਨਾ ਹੋਣ ਕਾਰਨ ਮੌਤ ਹੋ ਗਈ ਸੀ। ਇੱਥੋਂ ਤੱਕ ਕਿ ਦਿੱਲੀ ਸਰਕਾਰ ਲੋਕਾਂ ਨੂੰ ਲੋੜੀਂਦੀ ਆਕਸੀਜਨ ਵੀ ਮੁਹੱਈਆ ਨਹੀਂ ਕਰਵਾ ਸਕੀ ਸੀ ਅਤੇ ਹੁਣ ਉਹ ਪੰਜਾਬ ਨੂੰ ਇਹ ਸਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਲੋਕਾਂ ਦੀ ਸਿਹਤ ਦਾ ਧਿਆਨ ਕਿਵੇਂ ਰੱਖਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਿੱਲੀ ਤੋਂ ਸਿੱਖਣ ਦੇ ਉਲਟ ਦਿੱਲੀ ਨੂੰ ਪੰਜਾਬ ਤੋਂ ਸਿੱਖਣ ਦੀ ਲੋੜ ਹੈ।
ਇਸੇ ਤਰ੍ਹਾਂ ਸਕੂਲਾਂ ਬਾਰੇ ਦਿੱਲੀ ਸਰਕਾਰ ਦੇ ਦਾਅਵਿਆਂ ‘ਤੇ ਹੱਸਦੇ ਹੋਏ, ਸਾਬਕਾ ਮੰਤਰੀ ਨੇ ਕਿਹਾ ਕਿ ਸਾਲ 2019-20 ਵਿੱਚ ਸਕੂਲੀ ਸਿੱਖਿਆ ਲਈ ‘ਨੈਸ਼ਨਲ ਪਰਫਾਰਮੈਂਸ
ਗਰੇਡਿੰਗ ਇੰਡੈਕਸ’ ਵਿੱਚ ਪੰਜਾਬ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਪਹਿਲੇ ਨੰਬਰ ‘ਤੇ ਹੈ। ਸਿੱਧੂ ਨੇ ਮਾਨ ਨੂੰ ਸਲਾਹ ਦਿੱਤੀ ਕਿ ਦਿੱਲੀ ਜਾ ਕੇ ਉੱਥੋਂ ਗਿਆਨ ਪ੍ਰਾਪਤ ਕਰਨ ਦੀ ਬਜਾਏ ਬਿਹਤਰ ਹੋਵੇਗਾ ਕਿ ਸਾਡੇ ਮੁੱਖ ਮੰਤਰੀ ਆਪਣੇ ਦਿੱਲੀ ਦੇ ਹਮਰੁਤਬਾ ਨੂੰ ਪੰਜਾਬ ਦਾ ਕੋਈ ਸਰਕਾਰੀ ਸਕੂਲ ਦਿਖਾਉਣ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕਿਵੇਂ ਕੇਰਲ ਸਰਕਾਰ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠਾਂ ਦਾ ਪਰਦਾਫਾਸ਼ ਕੀਤਾ ਸੀ, ਜਦੋਂ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਕੇਰਲ ਦੇ ਇੱਕ ਵਫ਼ਦ ਨੇ ਸਿੱਖਿਆ ਮਾਡਲ ਬਾਰੇ ਜਾਣਨ ਲਈ ਦਿੱਲੀ ਦੇ ਸਕੂਲਾਂ ਦਾ ਦੌਰਾ ਕੀਤਾ ਸੀ। ਜਦੋਂ ਉਨ੍ਹਾਂ ਨੂੰ ਕੇਰਲ ਤੋਂ ਮੂੰਹ ਦੀ ਖਾਣੀ ਪਈ ਸੀ ਅਤੇ ਹੁਣ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣਾ ਫੇਲ੍ਹ ਮਾਡਲ ਵੇਚਣ ਲਈ ਵਰਤ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...