June 6, 2026, 12:05 pm
----------- Advertisement -----------
HomeNewsLatest Newsਖਾਦ ਸਬਸਿਡੀ 'ਚ ਵਾਧੇ ਨੂੰ ਮੰਤਰੀ ਮੰਡਲ ਨੇ ਦਿੱਤੀ ਪ੍ਰਵਾਨਗੀ

ਖਾਦ ਸਬਸਿਡੀ ‘ਚ ਵਾਧੇ ਨੂੰ ਮੰਤਰੀ ਮੰਡਲ ਨੇ ਦਿੱਤੀ ਪ੍ਰਵਾਨਗੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ‘ਚ ਖਾਦ ਸਬਸਿਡੀ 1,650 ਰੁਪਏ ਤੋਂ ਵਧਾ ਕੇ 2,500 ਰੁਪਏ ਪ੍ਰਤੀ ਬੋਰੀ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ਨਾਲ ਸਰਕਾਰੀ ਖਜ਼ਾਨੇ ‘ਤੇ ਲਗਭਗ 60,000 ਕਰੋੜ ਰੁਪਏ ਦਾ ਬੋਝ ਪਵੇਗਾ। ਖਾਦ ਵਿਭਾਗ ਨੇ ਇੱਕ ਟਵੀਟ ਵਿੱਚ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਉਣੀ ਸੀਜ਼ਨ FY23 ਲਈ P&K ਖਾਦ ਸਬਸਿਡੀ ਨੂੰ ਵਧਾ ਕੇ 60,939 ਕਰੋੜ ਰੁਪਏ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।


ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੈਬਨਿਟ ਵਿੱਚ ਇਤਿਹਾਸਕ ਫੈਸਲਾ ਲਿਆ ਗਿਆ ਕਿ ਜਿਸ ਨਾਲ ਕਿਸਾਨਾਂ ‘ਤੇ ਕੋਈ ਬੋਝ ਨਹੀਂ ਪਵੇਗਾ। ਸਾਲ 2020-21 ਵਿੱਚ ਖਾਦਾਂ ‘ਤੇ ਸਬਸਿਡੀ 512 ਰੁਪਏ ਪ੍ਰਤੀ ਬੋਰੀ ਸੀ, ਜਿਸ ਨੂੰ ਹੁਣ ਪੰਜ ਗੁਣਾ ਵਧਾ ਕੇ 2,501 ਰੁਪਏ ਪ੍ਰਤੀ ਥੈਲਾ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਸਾਉਣੀ ਦੀ ਫ਼ਸਲ ਲਈ P&K ਖਾਦਾਂ ‘ਤੇ ਸਬਸਿਡੀ ਵਜੋਂ 60,939 ਕਰੋੜ ਰੁਪਏ ਖਰਚ ਕਰੇਗੀ।
ਜ਼ਿਕਰਯੋਗ ਹੈ ਕਿ NPK ਖਾਦ ਦੇ ਹੋਰ ਗ੍ਰੇਡਾਂ – NPK-1 ਅਤੇ 2 ਲਈ ਕੀਮਤ 20 ਰੁਪਏ ਵਧ ਕੇ 1,470 ਰੁਪਏ ਪ੍ਰਤੀ ਬੈਗ ਹੋ ਗਈ ਹੈ। ਹਾਲ ਹੀ ਵਿੱਚ, 19 ਅਪ੍ਰੈਲ ਨੂੰ, ਸਰਕਾਰ ਨੇ ਕਿਹਾ ਸੀ ਕਿ ਆਗਾਮੀ ਸਾਉਣੀ ਦੀ ਬਿਜਾਈ ਦੇ ਸੀਜ਼ਨ ਵਿੱਚ ਖਾਦ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਛੇਤੀ ਹੀ ਚਾਲੂ ਵਿੱਤੀ ਸਾਲ ਲਈ ਗੈਰ-ਯੂਰੀਆ ਮਿੱਟੀ ਦੇ ਪੌਸ਼ਟਿਕ ਤੱਤਾਂ ਲਈ ਸਬਸਿਡੀ ਦਰ ਦਾ ਐਲਾਨ ਕਰੇਗੀ। 2022 ਦੇ ਸਾਉਣੀ ਸੀਜ਼ਨ ਵਿੱਚ 63.71 ਲੱਖ ਟਨ ਦੀ ਲੋੜ ਦੇ ਮੁਕਾਬਲੇ NPK ਖਾਦ ਦੀ ਉਪਲਬਧਤਾ 77.87 ਲੱਖ ਟਨ ਹੋਣ ਦਾ ਅਨੁਮਾਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...