June 16, 2026, 1:22 am
----------- Advertisement -----------
HomeNewsEntertainmentਪਰਮੀਸ਼ ਵਰਮਾ ਤੇ ਗੀਤ ਗਰੇਵਾਲ ਜਲਦ ਹੀ ਬਨਣ ਜਾ ਰਹੇ ਹਨ ਮਾਤਾ-ਪਿਤਾ...

ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਜਲਦ ਹੀ ਬਨਣ ਜਾ ਰਹੇ ਹਨ ਮਾਤਾ-ਪਿਤਾ ,ਖ਼ੁਦ ਗਾਇਕ ਨੇ ਦਿੱਤੀ ਜਾਣਕਾਰੀ

Published on

----------- Advertisement -----------

ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਪ੍ਰਸਿੱਧ ਨਾਂਅ ਪਰਮੀਸ਼ ਵਰਮਾ, ਜਿਨ੍ਹਾਂ ਦੇ ਗੀਤ ਰਿਲੀਜ਼ ਹੁੰਦੇ ਹੀ ਸਿਰਫ਼ ਪੰਜਾਬੀਆਂ ਦੇ ਹੀ ਨਹੀਂ, ਬਲਕਿ ਪੂਰੇ ਹਿੰਦੁਸਤਾਨ ਦੇ ਮੂੰਹ ‘ਤੇ ਚੜ੍ਹ ਜਾਂਦੇ ਹਨ। ਪਰਮੀਸ਼ ਵਰਮਾ ਪ੍ਰੋਜੈਕਟਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਪਰਮੀਸ਼ ਵਰਮਾ ਇੱਕ ਵਾਰ ਫਿਰ ਤੋਂ ਆਪਣੀ ਅਗਲੀ ਫ਼ਿਲਮ ‘ਮੈਂ ਤੇ ਬਾਪੂ’ ਨੂੰ ਲੈ ਸੁਰਖੀਆਂ ਵਿੱਚ ਹਨ। ਹੁਣ ਪਰਮੀਸ਼ ਵਰਮਾ ਨੇ ਆਪਣੇ ਫੈਨਜ਼ ਨੂੰ ਮੁੜ ਇੱਕ ਸਰਪ੍ਰਾਈਜ਼ ਦਿੱਤਾ ਹੈ। ਪਰਮੀਸ਼ ਵਰਮਾ ਨੇ ਆਪਣੇ ਫੈਨਜ਼ ਇੱਕ ਬੇਹੱਦ ਪਿਆਰੀ ਗੁੱਡ ਨਿਊਜ਼ ਸ਼ੇਅਰ ਕੀਤੀ ਹੈ। ਪਰਮੀਸ਼ ਵਰਮਾ ਨੇ ਆਪਣੇ ਫੈਨਜ਼ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ, ਉਹ ਅਤੇ ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਜਲਦ ਹੀ ਮਾਤਾ-ਪਿਤਾ ਬਨਣ ਵਾਲੇ ਹਨ।

ਜਲਦ ਹੀ ਉਨ੍ਹਾਂ ਦੇ ਘਰ ਨਿੱਕਾ ਜਿਹਾ ਮਹਿਮਾਨ ਆਵੇਗਾ। ਪਰਮੀਸ਼ ਵਰਮਾ ਨੇ ਆਪਣੀ ਇੰਸਟਾਗ੍ਰਾਮ ਅਕਾਉਂਟ ਉੱਤੇ ਇਹ ਖੁਸ਼ਖਬਰੀ ਸ਼ੇਅਰ ਕਦੇ ਹੋਏ ਕੈਪਸ਼ਨ ‘ਚ ਲਿਖਿਆ, “ਸਾਨੂੰ ਇਹ ਖਬਰ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਮਾਤਾ-ਪਿਤਾ ਬਨਣ ਜਾ ਰਹੇ ਹਾਂ 👶🏻 ਪਰਮਾਤਮਾ ਤੇ ਤੁਹਾਡਾ ਧੰਨਵਾਦ, ਤੁਹਾਡੇ ਵੱਲੋਂ ਸਾਡੇ ਜੀਵਨ ‘ਚ ਦਿੱਤੀਆਂ ਅਸੀਸਾਂ ਲਈ। ਵਾਹਿਗੁਰੂ ਮੇਹਰ ਕਰੇ 🙏🏻 ਪਰਮੀਸ਼ ਵਰਮਾ ਦੀ ਇਸ ਪੋਸਟ ਨੂੰ ਉਨ੍ਹਾਂ ਦੇ ਸਹਿ ਕਲਾਕਾਰ ਅਤੇ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਤੇ ਉਨ੍ਹਾਂ ਦੇ ਸਹਿ ਕਲਾਕਾਰ ਪਰਮੀਸ਼ ਵਰਮਾ ਤੇ ਉਸ ਦੀ ਪਤਨੀ ਨੂੰ ਮਾਤਾ-ਪਿਤਾ ਬਨਣ ਲਈ ਵਧਾਈਆਂ ਦੇ ਰਹੇ ਹਨ। ਜੇਕਰ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਇੱਕ ਨਾਮੀ ਗਾਇਕ ਤੇ ਅਦਾਕਾਰ ਹਨ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...