November 24, 2026, 10:09 pm
----------- Advertisement -----------
HomeNewsEntertainmentਵਿਆਹ ਦੇ ਫੰਕਸ਼ਨ ਤੋਂ ਅਨੁਸ਼ਕਾ ਸ਼ਰਮਾ ਨੇ ਪਤੀ ਵਿਰਾਟ ਨਾਲ ਸ਼ੇਅਰ ਕੀਤੀਆਂ...

ਵਿਆਹ ਦੇ ਫੰਕਸ਼ਨ ਤੋਂ ਅਨੁਸ਼ਕਾ ਸ਼ਰਮਾ ਨੇ ਪਤੀ ਵਿਰਾਟ ਨਾਲ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਭਲੇ ਹੀ ਸਫਲ ਅਤੇ ਵਿਅਸਤ ਅਭਿਨੇਤਰੀਆਂ ਵਿੱਚੋਂ ਇੱਕ ਹੋਵੇ, ਪਰ ਉਹ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ ਦੀਆਂ ਖੂਬਸੂਰਤ ਝਲਕੀਆਂ ਸਾਂਝੀਆਂ ਕਰਨਾ ਨਹੀਂ ਭੁੱਲਦੀ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਪਤੀ ਵਿਰਾਟ ਕੋਹਲੀ ਨਾਲ ਵਿਆਹ ਦੇ ਫੰਕਸ਼ਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਇਹ ਜੋੜਾ ਕਾਫੀ ਕਿਊਟ ਨਜ਼ਰ ਆ ਰਿਹਾ ਹੈ। ਗਲੇਨ ਮੈਕਸਵੈੱਲ ਨੇ ਹਾਲ ਹੀ ਵਿੱਚ ਆਸਟ੍ਰੇਲੀਆ ਵਿੱਚ ਵਿਨੀ ਰਮਨ ਨਾਲ ਵਿਆਹ ਕਰਵਾਇਆ ਹੈ। ਗਲੇਨ ਨੇ IPL ਫਰੈਂਚਾਇਜ਼ੀ ਲਈ ਵਿਆਹ ਦੀ ਪਾਰਟੀ ਦਾ ਆਯੋਜਨ ਕੀਤਾ ਸੀ।

ਇਸ ਪਾਰਟੀ ‘ਚ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਵੀ ਸ਼ਿਰਕਤ ਕੀਤੀ। ਅਨੁਸ਼ਕਾ ਸ਼ਰਮਾ ਨੇ ਅੱਜ ਸਵੇਰੇ ਇੰਸਟਾਗ੍ਰਾਮ ‘ਤੇ ਗਲੇਨ ਮੈਕਸਵੈੱਲ ਅਤੇ ਵਿਨੀ ਰਮਨ ਦੇ ਵਿਆਹ ਦੀ ਪਾਰਟੀ ਦੀਆਂ 2 ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਅਨੁਸ਼ਕਾ ਅਤੇ ਵਿਰਾਟ ਕੋਹਲੀ ਸਮਾਰੋਹ ਵਾਲੀ ਥਾਂ ‘ਤੇ ਫੁੱਲਾਂ ਨਾਲ ਸਜੇ ਸਜਾਵਟੀ ਰਿਕਸ਼ੇ ਦੇ ਸਾਹਮਣੇ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਦੂਜੇ ‘ਚ ਵਿਰਾਟ ਅਤੇ ਅਨੁਸ਼ਕਾ ਦੇ ਪਿਛੋਕੜ ‘ਚ ਆਰਸੀਬੀ ਲਿਟਲ ਚੈਂਪਸ ਅਤੇ ਮੈਕਸੀਵਿਨ ਲਿਖਿਆ ਨਜ਼ਰ ਆ ਰਿਹਾ ਹੈ। ਵਿਆਹ ਦੀ ਪਾਰਟੀ ‘ਚ ਪਹੁੰਚੀ ਅਨੁਸ਼ਕਾ ਸ਼ਰਮਾ ਨੇ ਪਿੰਕ ਕਲਰ ਦੇ ਸੂਟ ਦੇ ਨਾਲ ਕਢਾਈ ਵਾਲਾ ਦੁਪੱਟਾ ਪਾਇਆ ਹੈ, ਜਦਕਿ ਵਿਰਾਟ ਕੋਹਲੀ ਨੀਲੇ ਰੰਗ ਦੇ ਕੁੜਤੇ ਅਤੇ ਸਫੇਦ ਪਜਾਮੇ ‘ਚ ਨਜ਼ਰ ਆ ਰਹੇ ਹਨ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਨੁਸ਼ਕਾ ਸ਼ਰਮਾ ਨੇ ਕੈਪਸ਼ਨ ‘ਚ ਲਿਖਿਆ, ‘Bubble ‘ਚ ਵੈਡਿੰਗ ਫੰਕਸ਼ਨ, ਹੁਣ ਮੈਨੂੰ ਲੱਗਦਾ ਹੈ ਕਿ ਮੈਂ ਸਾਰੇ ਤਿਉਹਾਰ ਅਤੇ ਫੰਕਸ਼ਨ ਇਕ Bubble ‘ਚ ਮਨਾਏ ਹਨ।’ ਹੈਸ਼ ਟੈਗ Bubble Life ‘ ਦੇ ਨਾਲ ਹੈ। ਤੁਹਾਨੂੰ ਦੱਸ ਦੇਈਏ ਕਿ ਗਲੇਨ ਨੇ ਆਰਸੀਬੀ ਬਾਇਓ ਬੱਬਲ ਵਿੱਚ ਆਪਣੇ ਵਿਆਹ ਦੀ ਪਾਰਟੀ ਦਿੱਤੀ ਸੀ। ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੀਆਂ ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਖੂਬ ਕਮੈਂਟ ਕਰਕੇ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ। ਉਨ੍ਹਾਂ ਦੀ ਸਾਦਗੀ ਨੂੰ ਜਿੱਥੇ ਕਈ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ, ਉੱਥੇ ਹੀ ਕਈ ਉਨ੍ਹਾਂ ਨੂੰ ਕਿਊਟ ਅਤੇ ਖੂਬਸੂਰਤ ਜੋੜੀ ਵੀ ਕਹਿ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...