August 24, 2026, 7:31 pm
----------- Advertisement -----------
HomeNewsEntertainmentਨਿਮਰਤ ਖਹਿਰਾ ਅਤੇ ਐਮੀ ਵਿਰਕ ਦਾ ਨਵਾਂ ਗੀਤ ‘ਸਾਡੇ ਕੋਠੇ ਉੱਤੇ’ ਦੀ...

ਨਿਮਰਤ ਖਹਿਰਾ ਅਤੇ ਐਮੀ ਵਿਰਕ ਦਾ ਨਵਾਂ ਗੀਤ ‘ਸਾਡੇ ਕੋਠੇ ਉੱਤੇ’ ਦੀ ਰਿਲੀਜ਼ ਡੇਟ ਆਈ ਸਾਹਮਣੇ

Published on

----------- Advertisement -----------

ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ਵਾਲੀ ਅਦਾਕਾਰਾ ਨਿਮਰਤ ਖਹਿਰਾ (Nimrat Khaira) ਅੱਜ ਕਿਸੀ ਪਹਿਚਾਣ ਦੀ ਮੋਹਤਾਜ ਨਹੀ ਹੈ। ਨਿਮਰਤ ਨੂੰ ਪਸੰਦ ਕਰਨ ਵਾਲੇ ਲੋਕ ਨਾ ਸਿਰਫ਼ ਦੇਸ਼ ਬਲਕਿ ਵਿਦੇਸ਼ਾ ਵਿੱਚ ਵੀ ਮੌਜੂਦ ਹਨ। ਨਿਮਰਤ ਅਤੇ ਐਮੀ ਦੀ ਆਵਾਜ਼ ‘ਚ ‘ਸਾਡੇ ਕੋਠੇ ਉੱਤੇ’ ਗੀਤ ਜਲਦ ਹੀ ਰਿਲੀਜ਼ ਹੋਵਗਾ । ਇਸ ਗੀਤ ਦੀ ਫਸਟ ਲੁੱਕ ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ ।ਇਹ ਗੀਤ 29 ਅਪ੍ਰੈਲ ਨੂੰ ਰਿਲੀਜ਼ ਹੋਵੇਗਾ ।

ਇਸ ਫ਼ਿਲਮ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ ਅਤੇ ਜਲਦ ਹੀ ਇਹ ਫ਼ਿਲਮ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੀ ਹੈ । ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਵੇਖਦਿਆਂ ਹੀ ਬਣ ਰਿਹਾ ਹੈ । ਦੱਸ ਦਈਏ ਕਿ ਇਸ ਫ਼ਿਲਮ ਦੀ ਕਹਾਣੀ ਦੋ ਭੈਣਾਂ ਦੇ ਆਲੇ ਦੁਆਲੇ ਘੁੰਮਦੀ ਹੈ ।ਜੋ ਕਿ ਇੱਕੋ ਸ਼ਖਸ ਯਾਨੀ ਕਿ ਐਮੀ ਵਿਰਕ ਦੇ ਨਾਲ ਵਿਆਹੀਆਂ ਜਾਂਦੀਆਂ ਹਨ । ਫਿਰ ਦੋਨਾਂ ਭੈਣਾਂ ਦਰਮਿਆਨ ਵਿਵਾਦ ਸ਼ੁਰੂ ਹੋ ਜਾਂਦਾ ਹੈ । ਵਿਆਹ ਤੋਂ ਦੋਵਾਂ ਭੈਣਾਂ ਦੀ ਨੋਕ ਝੋਕ ‘ਤੇ ਹਲਕੀ ਫੁਲਕੀ ਕਾਮੇਡੀ ਦੇਖਣ ਨੂੰ ਮਿਲੇਗੀ ।ਸਰਗੁਨ ਮਹਿਤਾ ਅਤੇ ਨਿਮਰਤ ਖਹਿਰਾ ਇਸ ਫ਼ਿਲਮ ‘ਚ ਪਹਿਲੀ ਵਾਰ ਇੱਕਠੀਆਂ ਨਜ਼ਰ ਆਉਣਗੀਆਂ । ਇਸ ਤੋਂ ਪਹਿਲਾਂ ਨਿਮਰਤ ਖਹਿਰਾ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਇਹ ਫਿਲਮ 13 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਜਿਸ ਦਾ ਫੈਨਜ਼ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...