July 29, 2026, 11:05 pm
----------- Advertisement -----------
HomeNewsLatest Newsਮਈ 'ਚ ਹੋਵੇਗੀ ਪੀ.ਐਮ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਬਾਇਡਨ ਦੀ ਮੁਲਾਕਾਤ

ਮਈ ‘ਚ ਹੋਵੇਗੀ ਪੀ.ਐਮ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਬਾਇਡਨ ਦੀ ਮੁਲਾਕਾਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਮਈ ‘ਚ ਮੁਲਾਕਾਤ ਕਰਨਗੇ। ਦੋਵੇਂ ਨੇਤਾ 24 ਮਈ ਨੂੰ ਜਾਪਾਨ ‘ਚ ਹੋਣ ਵਾਲੇ ਕੁਆਡ ਸਮਿਟ (QUAD Summit) ‘ਚ ਸ਼ਾਮਲ ਹੋਣ ਵਾਲੇ ਹਨ। ਹਾਲਾਂਕਿ ਬੈਠਕ ਦੇ ਏਜੰਡੇ ਨੂੰ ਲੈ ਕੇ ਜਾਪਾਨ ਵਲੋਂ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ QUAD ਯਾਨੀ ਕਿ ‘ਕੁਆਡੀਲੇਟਰਲ ਸਿਕਿਓਰਟੀ ਡਾਇਲਾਗ’ ਸੰਵਾਦ ਚਾਰ ਦੇਸ਼ਾਂ ਦਾ ਸਮੂਹ ਹੈ। ਇਸ ਵਿੱਚ ਅਮਰੀਕਾ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਸ਼ਾਮਲ ਹਨ।
ਦੱਸ ਦਈਏ ਕਿ ਦੋ ਮਹੀਨੇ ਪਹਿਲਾਂ ਕੁਆਡ ਨੇਤਾਵਾਂ ਦੀ ਇੱਕ ਵਰਚੁਅਲ ਮੀਟਿੰਗ ਹੋਈ ਸੀ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਵੀ ਮੌਜੂਦ ਸਨ। ਬੈਠਕ ‘ਚ ਯੂਕਰੇਨ ਅਤੇ ਰੂਸ, ਹਿੰਦ ਮਹਾਸਾਗਰ ਖੇਤਰ ਅਤੇ ਪ੍ਰਸ਼ਾਂਤ ਟਾਪੂ ਸਮੇਤ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ।
ਬਿਡੇਨ 20 ਤੋਂ 22 ਮਈ ਤੱਕ ਦੱਖਣੀ ਕੋਰੀਆ ਦੀ ਯਾਤਰਾ ਕਰਨਗੇ। ਇਸ ਤੋਂ ਬਾਅਦ ਉਹ 23 ਮਈ ਨੂੰ ਜਾਪਾਨ ਪਹੁੰਚਣਗੇ ਅਤੇ 24 ਮਈ ਨੂੰ ਟੋਕੀਓ ਵਿੱਚ ਕੁਆਡ ਸਮਿਟ ਵਿੱਚ ਸ਼ਾਮਲ ਹੋਣਗੇ। ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਦੌਰਾ ਜੋਅ ਬਾਇਡਨ-ਹੈਰਿਸ ਪ੍ਰਸ਼ਾਸਨ ਦੀ ਇੱਕ ਆਜ਼ਾਦ ਅਤੇ ਖੁੱਲ੍ਹੇ ਭਾਰਤ-ਪ੍ਰਸ਼ਾਂਤ ਖੇਤਰ ਲਈ ਠੋਸ ਵਚਨਬੱਧਤਾ ਨੂੰ ਅੱਗੇ ਵਧਾਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...