August 9, 2026, 2:59 pm
----------- Advertisement -----------
HomeNewsਕੈਨੇਡਾ 'ਚ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਕੈਨੇਡਾ ‘ਚ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਨੇ ਕੀਤੀ ਖੁਦਕੁਸ਼ੀ

Published on

----------- Advertisement -----------

ਪਟਿਆਲਾ, 28 ਅਪ੍ਰੈਲ 2022 – ਕੈਨੇਡਾ ‘ਚ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਸਲ ‘ਚ ਜ਼ਿਲ੍ਹਾ ਪਟਿਆਲਾ ਦੇ ਸਮਾਣਾ ਦੇ ਕਸਬਾ ਘੱਗਾ ਤੋਂ ਅਰਸ਼ਦੀਪ ਵਰਮਾ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਉਸ ਦੀ ਉਮਰ ਸਿਰਫ 24 ਸਾਲ ਹੀ ਸੀ। ਉਹ ਵਰਮਾ ਪਰਿਵਾਰ ਦਾ ਇਕਲੌਤਾ ਪੁੱਤ ਸੀ।

ਮਿਲੀ ਜਾਣਕਾਰੀ ਅਨੁਸਾਰ ਅਰਸ਼ਦੀਪ ਵਰਮਾ ਵੱਲੋਂ ਮਾਨਸਿਕ ਪਰੇਸ਼ਾਨੀ ਕਰਕੇ ਆਪਣੇ ਘਰ ‘ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਗਈ ਹੈ। ਜਿਸ ਦੀ ਜਾਣਕਾਰੀ ਕੈਨੇਡਾ ‘ਚ ਰਹਿੰਦੇ ਪਰਿਵਾਰਕ ਮਿੱਤਰ ਵੱਲੋਂ ਪਰਿਵਾਰ ਨੂੰ ਦਿੱਤੀ ਗਈ। ਮ੍ਰਿਤਕ ਨੌਜਵਾਨ ਅਰਸ਼ਦੀਪ ਵਰਮਾ ਆਈਲੈਟਸ ਕਰਨ ਤੋਂ ਬਾਅਦ ਕਰੀਬ ਤਿੰਨ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਤੇ ਅੱਜ-ਕੱਲ੍ਹ ਵਰਕ ਪਰਮਿਟ ‘ਤੇ ਕੰਮ ਕਰ ਰਿਹਾ ਸੀ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਲੜਕੇ ਦੀ ਦੇਹ ਨੂੰ ਜਲਦੀ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।

ਖ਼ੁਦਕੁਸ਼ੀ ਦੇ ਕਾਰਨ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਕੈਨੇਡਾ ਜਾਣ ਤੋਂ ਪਹਿਲਾ ਘੱਗਾ ਵਿਖੇ ਰਹਿੰਦੇ ਸਮੇਂ ਇਕ ਕਾਰ ਦੁਰਘਟਨਾ ‘ਚ ਆਪਣੇ ਦੋਸਤ ਦੀ ਮੌਤ ਤੋਂ ਬਾਅਦ ਅਕਸਰ ਪਰੇਸ਼ਾਨ ਰਹਿਣ ਲੱਗ ਪਿਆ ਸੀ। ਉਸ ਨੂੰ ਇਸ ਪਰੇਸ਼ਾਨੀ ਤੋਂ ਬਚਾਉਣ ਲਈ ਕੈਨੇਡਾ ਭੇਜ ਦਿੱਤਾ ਗਿਆ ਸੀ। ਜਦੋਂ ਉਨ੍ਹਾਂ ਨੂੰ 23 ਅਪ੍ਰੈਲ ਨੂੰ ਉਸ ਦੇ ਲੜਕੇ ਵੱਲੋਂ ਮਾਨਸਿਕ ਪਰੇਸ਼ਾਨੀ ਕਾਰਨ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਦਾ ਪੂਰਾ ਪਰਿਵਾਰ ਸਦਮੇ ‘ਚ ਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...