September 8, 2026, 6:06 pm
----------- Advertisement -----------
HomeNewsEntertainmentਸ਼ਹਿਨਾਜ਼ ਗਿੱਲ ਦੇ ਬਾਲੀਵੁੱਡ ਡੈਬਿਊ ਦੀਆਂ ਤਿਆਰੀਆਂ, ਸਲਮਾਨ ਖਾਨ ਨਾਲ ਇਸ ਫਿਲਮ...

ਸ਼ਹਿਨਾਜ਼ ਗਿੱਲ ਦੇ ਬਾਲੀਵੁੱਡ ਡੈਬਿਊ ਦੀਆਂ ਤਿਆਰੀਆਂ, ਸਲਮਾਨ ਖਾਨ ਨਾਲ ਇਸ ਫਿਲਮ ‘ਚ ਆਵੇਗੀ ਨਜ਼ਰ !

Published on

----------- Advertisement -----------

ਸ਼ਹਿਨਾਜ਼ ਗਿੱਲ ਨੇ ਭਲੇ ਹੀ ਬਾਲੀਵੁੱਡ ਵਿੱਚ ਡੈਬਿਊ ਨਾ ਕੀਤਾ ਹੋਵੇ ਪਰ ਉਸ ਦੀ ਲੋਕਪ੍ਰਿਅਤਾ ਕਿਸੇ ਵੱਡੀ ਅਦਾਕਾਰਾ ਤੋਂ ਘੱਟ ਨਹੀਂ ਹੈ। ਸ਼ਹਿਨਾਜ਼ ਗਿੱਲ ਬਾਰੇ ਕੁਝ ਅਜਿਹਾ ਹੈ, ਜੋ ਹਰ ਕੋਈ ਉਸ ਵੱਲ ਖਿੱਚਿਆ ਜਾਂਦਾ ਹੈ। ਹੁਣ ਖਬਰ ਹੈ ਕਿ ਸ਼ਹਿਨਾਜ਼ ਗਿੱਲ ਨੇ ਬਾਲੀਵੁੱਡ ਡੈਬਿਊ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਅਤੇ ਜਲਦ ਹੀ ਉਹ ਸਲਮਾਨ ਖਾਨ ਨਾਲ ਫਿਲਮ ‘ਚ ਨਜ਼ਰ ਆਉਣ ਵਾਲੀ ਹੈ। ਖਬਰਾਂ ਆ ਰਹੀਆਂ ਹਨ ਕਿ ਸ਼ਹਿਨਾਜ਼ ਗਿੱਲ ਸਲਮਾਨ ਖਾਨ ਦੀ ਆਉਣ ਵਾਲੀ ਨਵੀਂ ਫਿਲਮ ‘ਕਭੀ ਈਦ ਕਭੀ ਦੀਵਾਲੀ’ ਨਾਲ ਬਾਲੀਵੁੱਡ ਵਿੱਚ ਡੈਬਿਊ ਕਰ ਸਕਦੀ ਹੈ। ਕਭੀ ਈਦ ਕਭੀ ਦੀਵਾਲੀ ਵਿੱਚ ਸਲਮਾਨ ਖਾਨ, ਪੂਜਾ ਹੇਗੜੇ ਅਤੇ ਆਯੂਸ਼ ਸ਼ਰਮਾ ਮੁੱਖ ਭੂਮਿਕਾਵਾਂ ਵਿੱਚ ਹਨ, ਅਤੇ ਸ਼ਹਿਨਾਜ਼ ਗਿੱਲ ਵੀ ਇਸ ਵਿੱਚ ਸ਼ਾਮਲ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।

ਖਬਰਾਂ ਦੀ ਮੰਨੀਏ ਤਾਂ ਸ਼ਹਿਨਾਜ਼ ਗਿੱਲ ਇਸ ਫਿਲਮ ‘ਚ ਓਪਜ਼ਿਟ ਰੋਲ ਵਿੱਚ ਆਯੂਸ਼ ਸ਼ਰਮਾ ਦੇ ਨਾਲ ਨਜ਼ਰ ਆਵੇਗੀ। ਹਾਲਾਂਕਿ, ਫਿਲਮ ਦੀ ਟੀਮ ਵੱਲੋਂ ਇਸ ਬਾਰੇ ਕਿਸੇ ਤਰ੍ਹਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਸ਼ਹਿਨਾਜ਼ ਗਿੱਲ ਨੂੰ ਆਖਰੀ ਵਾਰ ਦਿਲਜੀਤ ਦੋਸਾਂਝ ਅਤੇ ਸੋਨਮ ਬਾਜਵਾ ਦੇ ਨਾਲ ਪੰਜਾਬੀ ਫਿਲਮ ਹੌਂਸਲਾ ਰੱਖ ਵਿੱਚ ਦੇਖਿਆ ਗਿਆ ਸੀ। ਇਸ ਫਿਲਮ ਉਸ ਦੀ ਅਦਾਕਾਰੀ ਦੀ ਬਹੁਤ ਪ੍ਰਸ਼ੰਸਾ ਕੀਤੀ ਗਈ ਸੀ ਅਤੇ ਉਸ ਦੇ ਫੈਨਜ਼ ਨੇ ਵੀ ਉਸ ਤਾਰੀਫ ਕਰਕੇ ਉਸ ਦੀ ਹੌਸਲਾ-ਅਫਜ਼ਾਈ ਕੀਤੀ।ਸ਼ਹਿਨਾਜ਼ ਗਿੱਲ ਪੰਜਾਬੀ ਇੰਡਸਟਰੀ ‘ਚ ਕਈ ਸਾਲਾਂ ਤੋਂ ਹੈ ਪਰ ਉਸ ਨੂੰ ਅਸਲੀ ਪਛਾਣ ਬਿੱਗ ਬੌਸ 13 ਤੋਂ ਮਿਲੀ, ਜਿਸ ‘ਚ ਉਹ ਪ੍ਰਤੀਯੋਗੀ ਦੇ ਰੂਪ ‘ਚ ਨਜ਼ਰ ਆਈ। ਇੱਥੇ ਹੀ ਉਨ੍ਹਾਂ ਦੀ ਮੁਲਾਕਾਤ ਸਿਧਾਰਥ ਸ਼ੁਕਲਾ ਨਾਲ ਹੋਈ, ਜਿਸ ਨਾਲ ਸ਼ਹਿਨਾਜ਼ ਦਾ ਨਾਂ ਇਸ ਤਰ੍ਹਾਂ ਜੁੜਿਆ ਕਿ ਉਹ ਸਿਡਨਾਜ਼ ਬਣ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...