ਅੰਮ੍ਰਿਤਸਰ : – ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਤਿੰਨ ਨੌਜਵਾਨਾਂ ਨੂੰ ਛੇ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। 6 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫਤਾਰ, ਇਨ੍ਹਾਂ ‘ਚ ਇਕ ਵਿਦਿਆਰਥਣ ਵੀ ਸ਼ਾਮਿਲ ਹੈ। ਇਹ ਵਿਦਿਆਰਥਣ ਐੱਮ.ਐੱਸ.ਸੀ. ਬਾਇਓਟੈੱਕ ਦੀ ਵਿਦਿਆਰਥਣ ਹੈ ਅਤੇ ਕੋਟਕਪੂਰਾ ਨਾਲ ਸੰਬੰਧ ਰੱਖਦੀ ਹੈ ਅਤੇ ਅੰਮ੍ਰਿਤਸਰ ਕਾਲਜ ਵਿਖੇ ਪੜ੍ਹਾਈ ਕਰ ਰਹੀ ਹੈ। ਇਸ ਦੇ ਨਾਲ ਫੜ੍ਹੇ ਗਏ ਦੋਵੇਂ ਲੜਕੇ ਚਚੇਰੇ ਭਰਾ ਮਹਿਕ ਅਤੇ ਦੀਪ ਹਨ, ਜੋ ਕਿ ਪਿੰਡ ਮੁਹਾਵਾ ਦੇ ਰਹਿਣ ਵਾਲੇ ਹਨ। ਇਨ੍ਹਾਂ ਤਸਕਰਾਂ ਨੂੰ ਫਾਰਚੂਨਰ ਗੱਡੀ ‘ਚ ਵੱਲਾ ਬਾਈਪਾਸ ਤੋਂ ਕਾਬੂ ਕੀਤਾ ਗਿਆ। ਇਸ ਕਾਰਵਾਈ ਨੂੰ ਇੰਸਪੈਕਟਰ ਅਮਰਦੀਪ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਅੰਜਾਮ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈ ਟੀਮ ਨੂੰ ਮੁਲਜ਼ਮਾਂ ਬਾਰੇ ਗੁਪਤ ਸੂਚਨਾ ਮਿਲੀ ਸੀ। ਇਸ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਵੱਲਾ ਤੋਂ ਦੋ ਨੌਜਵਾਨਾਂ ਨੂੰ ਲੜਕੀ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 6 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 42 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੀ ਗਈ ਲੜਕੀ ਅੰਮ੍ਰਿਤਸਰ ਦੇ ਇਕ ਮਸ਼ਹੂਰ ਕਾਲਜ ਦੀ ਵਿਦਿਆਰਥਣ ਹੈ।
----------- Advertisement -----------
ਪ੍ਰਾਈਵੇਟ ਕਾਲਜ ਦੀ ਵਿਦਿਆਰਥਣ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ, ਛੇ ਕਿਲੋ ਹੈਰੋਇਨ ਬਰਾਮਦ
Published on
----------- Advertisement -----------












