August 24, 2026, 7:32 pm
----------- Advertisement -----------
HomeNewsEntertainmentਵਿੱਕੀ ਕੌਸ਼ਲ ਦੇ ਸਿਰ ਵੀ ਚੜ੍ਹਿਆ ਐਮੀ ਵਿਰਕ ਦੇ ਨਵੇਂ ਗੀਤ ‘Heart...

ਵਿੱਕੀ ਕੌਸ਼ਲ ਦੇ ਸਿਰ ਵੀ ਚੜ੍ਹਿਆ ਐਮੀ ਵਿਰਕ ਦੇ ਨਵੇਂ ਗੀਤ ‘Heart Attack’ ਦਾ ਸਰੂਰ, ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਐਮੀ ਵਿਰਕ ਦਾ ਨਵਾਂ ਗੀਤ ‘ਹਾਰਟ ਅਟੈਕ’ ਬੀਤੇ ਦਿਨੀਂ ਰਿਲੀਜ਼ ਹੋਇਆ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਗੀਤ ਅਜੇ ਤੱਕ ਟਰੈਂਡਿੰਗ ‘ਚ ਚੱਲ ਰਿਹਾ ਹੈ। 15 ਮਿਲੀਅਨ ਤੋਂ ਵੱਧ ਵਿਊਜ਼ ਯੂਟਿਊਬ ਉੱਤੇ ਆ ਚੁੱਕੇ ਹਨ। ਇੰਸਟਾਗ੍ਰਾਮ ਉੱਤੇ ਵੀ ਪ੍ਰਸ਼ੰਸਕ ਇਸ ਗੀਤ ਉੱਤੇ ਰੀਲਾਂ ਬਣਾ ਚੁੱਕੇ ਹਨ। ਦੱਸ ਦਈਏ ਵਿੱਕੀ ਕੌਸ਼ਲ ਨੇ ਵੀ ਇਸ ਗੀਤ ਗੀਤ ਉੱਤੇ ਵੀਡੀਓ ਬਣਾਈ ਹੈ। ਜਿਸ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ਉੱਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਉਹ ਐਕਸਰਸਾਈਜ਼ ਕਰਦੇ ਹੋਏ ਇਸ ਗੀਤ ਦਾ ਪੂਰਾ ਲੁਤਫ ਲੈਂਦੇ ਹੋਏ ਨਜ਼ਰ ਆ ਰਹੇ ਹਨ।

ਐਮੀ ਵਿਰਕ ਨੇ ਵੀ ਵਿੱਕੀ ਕੌਸ਼ਲ ਦਾ ਧੰਨਵਾਦ ਕਰਦੇ ਹੋਏ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਉਟ ਉੱਤੇ ਸਾਂਝਾ ਕੀਤਾ ਹੈ। ਐਮੀ ਵਿਰਕ ਨੇ ਕੈਪਸ਼ਨ ‘ਚ ਲਿਖਿਆ ਹੈ- ‘Bhaji big hug…ਲਵ ਯੂ ਤੇ ਬਹੁਤ-ਬਹੁਤ ਧੰਨਵਾਦ … ਬਹੁਤ ਸਾਰਾ ਪਿਆਰ..’ ਤੇ ਨਾਲ ਹੀ ਉਨ੍ਹਾਂ ਨੇ ਵਿੱਕੀ ਨੂੰ ਟੈਗ ਵੀ ਕੀਤਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦਈਏ ਹਾਲ ਹੀ ‘ਚ ਵਿੱਕੀ ਕੌਸ਼ਲ ਦੀ ਫ਼ਿਲਮ ‘ਸਰਦਾਰ ਊਧਮ’ ਨੇ ਆਈਫਾ 2022 ਅਵਾਰਡਸ ਵਿੱਚ ਤਿੰਨ ਅਵਾਰਡਾਂ ਜਿੱਤੇ ਹਨ। ਜਿਸ ‘ਚ ਸਰਵੋਤਮ ਸਿਨੇਮੈਟੋਗ੍ਰਾਫੀ, ਸੰਪਾਦਨ ਅਤੇ ਵਿਸ਼ੇਸ਼ ਪ੍ਰਭਾਵ ਸ਼ਾਮਲ ਹਨ। ਵਿੱਕੀ ਕੌਸ਼ਲ ਨੂੰ ਇਸ ਫ਼ਿਲਮ ਵਿੱਚ ਬਹਿਤਰੀਨ ਅਦਾਕਾਰੀ ਦੇ ਲਈ ਬਹੁਤ ਸ਼ਲਾਘਾ ਮਿਲੀ ਹੈ। ਦੱਸ ਦਈਏ ਵਿੱਕੀ ਕੌਸ਼ਲ ਪੰਜਾਬੀ ਗੀਤਾਂ ਦੇ ਕਾਫੀ ਸ਼ੌਕੀਨ ਨੇ। ਜਿਸਦੇ ਚੱਲਦੇ ਉਨ੍ਹਾਂ ਨੂੰ ਅਕਸਰ ਹੀ ਪੰਜਾਬੀ ਗੀਤਾਂ ਦਾ ਲੁਤਫ਼ ਲੈਂਦੇ ਹੋਏ ਦੇਖਿਆ ਜਾ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...