June 8, 2026, 11:26 am
----------- Advertisement -----------
HomeNewsBreaking NewsRBI ਵੱਲੋਂ ਪੰਜਾਬ 'ਚ ਕਣਕ ਦੀ ਖਰੀਦ ਲਈ CCL 'ਚ ਮਈ ਦੇ...

RBI ਵੱਲੋਂ ਪੰਜਾਬ ‘ਚ ਕਣਕ ਦੀ ਖਰੀਦ ਲਈ CCL ‘ਚ ਮਈ ਦੇ ਅਖੀਰ ਤੱਕ ਵਾਧਾ

Published on

----------- Advertisement -----------
  • ਮਈ, 2022 ਦੇ ਅਖੀਰ ਤੱਕ ਮਨਜ਼ੂਰ ਕਰਜ਼ਾ ਹੱਦ 28,151.26 ਕਰੋੜ ਰੁਪਏ ਤੱਕ ਵਧਾਈ

ਚੰਡੀਗੜ੍ਹ, 29 ਅਪਰੈਲ 2022 – ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸੂਬੇ ਵਿਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਵਾਸਤੇ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ਮਈ, 2022 ਦੇ ਅਖੀਰ ਤੱਕ ਵਧਾ ਦਿੱਤੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਬੀ.ਆਈ. ਨੇ ਮਈ, 2022 ਦੇ ਅਖੀਰ ਤੱਕ 3378.15 ਕਰੋੜ ਰੁਪਏ ਦੀ ਸੀ.ਸੀ.ਐਲ. ਵਧਾਈ ਹੈ। ਇਸ ਵਾਧੇ ਨਾਲ ਅਪਰੈਲ, 2022 ਦੇ ਅਖੀਰ ਤੱਕ ਪਹਿਲਾਂ ਹੀ ਮਨਜ਼ੂਰ ਕੀਤੀ 24,773.11 ਕਰੋੜ ਰੁਪਏ ਦੀ ਸੀ.ਸੀ.ਐਲ. ਹੁਣ ਮਈ 2022 ਦੇ ਅਖੀਰ ਤੱਕ ਲਈ 28,151.26 ਕਰੋੜ ਰੁਪਏ ਹੋ ਗਈ ਹੈ।

ਹਾੜ੍ਹੀ ਮੰਡੀਕਰਨ ਸੀਜ਼ਨ, 2022 ਵਾਸਤੇ ਨਵੇਂ ਖਾਤੇ ਇਕ ਹੇਠ ਕਣਕ ਦੀ ਖਰੀਦ ਵਾਸਤੇ ਮਿਆਦ ਵਿਚ ਕੀਤੇ ਵਾਧੇ ਦਾ ਵਿਸ਼ਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਐਸ.ਬੀ.ਆਈ. ਵੱਲੋਂ ਫੰਡ ਜਾਰੀ ਕੀਤੇ ਜਾਣਗੇ। ਇਹ ਫੰਡ ਸਿਰਫ ਉਦੋਂ ਜਾਰੀ ਕੀਤੇ ਜਾਂਦੇ ਹਨ ਜਦੋਂ ਪੰਜਾਬ ਸਰਕਾਰ, ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਪ੍ਰਾਪਤ ਭਾਰਤ ਦੇ ਸੰਵਿਧਾਨ ਦੀ ਧਾਰਾ 293 (3) ਦੇ ਅਧੀਨ ਸਹਿਮਤੀ ਪੱਤਰ ਸੌਂਪ ਦਿੰਦੀ ਹੈ ਅਤੇ ਇਹ ਸੂਬਾ ਸਰਕਾਰ ਦੇ ਸਾਰੇ ਅਨਾਜ ਕ੍ਰੈਡਿਟ ਖਾਤੇ ਸਟਾਕ ਕੀਮਤ ਦੇ ਮੁਕੰਮਲ ਭੁਗਤਾਨ ਦੀ ਤਸਦੀਕ ਕਰਨ ਨਾਲ ਜੋੜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...