ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਹੈ। ਦੱਸ ਦਈਏ ਕਿ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੀ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। NCB ਟੀਮ ਨੇ 50 ਕਿਲੋ ਹੈਰੋਇਨ, 30 ਲੱਖ ਰੁਪਏ ਨਕਦ ਅਤੇ 47 ਕਿਲੋ ਹੋਰ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 400 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਸ ਦੇ ਨਾਲ ਹੀ ਦਿੱਲੀ ਪੁਲਿਸ ਇਸ ਮਾਮਲੇ ਨੂੰ ਭਾਰਤ-ਅਫ਼ਗਾਨ ਸਿੰਡੀਕੇਟ ਨਾਲ ਜੋੜ ਕੇ ਜਾਂਚ ਕਰ ਰਹੀ ਹੈ। ਐਨਸੀਬੀ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਹੈਰੋਇਨ ਦੀ ਖੇਪ ਅਫਗਾਨਿਸਤਾਨ ਤੋਂ ਸਰਹੱਦ ਰਾਹੀਂ ਭਾਰਤ ਲਿਆਂਦੀ ਹੋ ਸਕਦੀ ਹੈ। ਪੁਲਸ ਨੇ ਇਸ ਮਾਮਲੇ ‘ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਐਨਸੀਬੀ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇੱਕ ਗੁਪਤ ਅਪਰੇਸ਼ਨ ਦੇ ਤਹਿਤ ਦਿੱਲੀ ਦੇ ਸ਼ਾਹੀਨ ਬਾਗ ਅਤੇ ਜਾਮੀਆ ਖੇਤਰ ਵਿੱਚ ਸਥਿਤ ਇੱਕ ਘਰ ‘ਤੇ ਛਾਪਾ ਮਾਰਿਆ ਗਿਆ। ਜਿਥੋਂ ਕਿ 50 ਕਿਲੋ ਹੈਰੋਇਨ ਅਤੇ 47 ਕਿਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਬਰਾਮਦ ਕੀਤੀਆਂ ਸਾਰੀਆਂ ਵਸਤਾਂ ਜੂਟ ਦੀਆਂ ਬੋਰੀਆਂ ਅਤੇ ਈ-ਕਾਮਰਸ ਕੰਪਨੀਆਂ ਦੇ ਪੈਕੇਟਾਂ ਵਿੱਚ ਲਪੇਟੀਆਂ ਹੋਈਆਂ ਸਨ। ਦਿੱਲੀ ਦੇ ਅਜਿਹੇ ਸੰਘਣੀ ਆਬਾਦੀ ਵਾਲੇ ਇਲਾਕੇ ‘ਚ ਇਹ ਸਭ ਤੋਂ ਵੱਡੀ ਜ਼ਬਤੀ ਹੈ। ਬਰਾਮਦ ਹੋਈ ਹਰ ਚੀਜ਼ ਨੂੰ ਲੈਬਾਰਟਰੀ ਭੇਜ ਦਿੱਤਾ ਗਿਆ ਹੈ।
----------- Advertisement -----------
NCB ਦੀ ਟੀਮ ਨੇ ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ‘ਚੋ 50 ਕਿਲੋ ਹੈਰੋਇਨ ਕੀਤੀ ਬਰਾਮਦ
Published on
----------- Advertisement -----------
----------- Advertisement -----------












