ਸ਼ੁੱਕਰਵਾਰ ਨੂੰ ਪਟਿਆਲਾ ‘ਚ ਜਲੂਸ ਕੱਢੇ ਜਾਣ ‘ਤੇ ਹੰਗਾਮਾ ਹੋ ਗਿਆ। ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਨੇੜੇ ਸ਼ਿਵ ਸੈਨਿਕਾਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਭਾਰੀ ਪਥਰਾਅ ਹੋਇਆ। ਪੁਲਿਸ ਨੇ ਦੋਵਾਂ ਧਿਰਾਂ ਨੂੰ ਰੋਕਣ ਲਈ ਗੋਲੀਆਂ ਚਲਾਈਆਂ। ਐਸਐਸਪੀ ਡਾ: ਨਾਨਕ ਸਿੰਘ ਨੇ ਸਥਿਤੀ ਨੂੰ ਕਾਬੂ ਕਰਨ ਲਈ ਇਸ ਦੌਰਾਨ ਕਈ ਰਾਉਂਡ ਫਾਇਰ ਵੀ ਕੀਤੇ। ਇਸ ਘਟਨਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਪਟਿਆਲਾ ‘ਚ ਹੋਈ ਦੋ ਗੁੱਟਾ ਵਿਚਾਲੇ ਝੜਪ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਰਾਜ ਵਿਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।’












