October 15, 2026, 6:22 am
----------- Advertisement -----------
HomeNewsEntertainmentਡਾਂਸ ਦੀਵਾਨੇ ਜੂਨੀਅਰ ਦੇ ਸੈੱਟ 'ਤੇ ਪਤੀ ਰਿਸ਼ੀ ਕਪੂਰ ਨੂੰ ਯਾਦ ਕਰ...

ਡਾਂਸ ਦੀਵਾਨੇ ਜੂਨੀਅਰ ਦੇ ਸੈੱਟ ‘ਤੇ ਪਤੀ ਰਿਸ਼ੀ ਕਪੂਰ ਨੂੰ ਯਾਦ ਕਰ ਭਾਵੁਕ ਹੋਈ ਨੀਤੂ ਕਪੂਰ

Published on

----------- Advertisement -----------

ਬਾਲੀਵੁੱਡ ਅਦਾਕਾਰਾ ਨੀਤੂ ਕਪੂਰ ਅਕਸਰ ਆਪਣੇ ਇੰਸਟਾਗ੍ਰਾਮ ‘ਤੇ ਪਤੀ ਰਿਸ਼ੀ ਕਪੂਰ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੀ ਅਤੇ ਰਿਸ਼ੀ ਦੀ ਬਾਂਡਿੰਗ ਬਹੁਤ ਮਜ਼ਬੂਤ ​​ਸੀ। ਹਾਲ ਹੀ ‘ਚ ਅਦਾਕਾਰਾ ਦੇ ਬੇਟੇ ਰਣਬੀਰ ਕਪੂਰ ਨੇ ਆਲੀਆ ਭੱਟ ਨਾਲ ਵਿਆਹ ਕਰਵਾਇਆ ਹੈ। ਦੋਹਾਂ ਦੇ ਵਿਆਹ ‘ਚ ਨੀਤੂ ਕਪੂਰ ਕਾਫੀ ਗਲੈਮਰਸ ਅੰਦਾਜ਼ ‘ਚ ਨਜ਼ਰ ਆਈ ਸੀ। ਉਨ੍ਹਾਂ ਨੇ ਮਹਿੰਦੀ ਦੇ ਸਮਾਗਮ ‘ਚ ਆਪਣੇ ਹੱਥਾਂ ‘ਤੇ ਰਿਸ਼ੀ ਦਾ ਨਾਂ ਲਿਖਿਆ ਹੋਇਆ ਸੀ। ਉਸ ਦੀਆਂ ਇਹ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਹਾਲ ਹੀ ’ਚ ਡਾਂਸ ਦੀਵਾਨੇ ਜੂਨੀਅਰ ਦੇ ਸੈੱਟ ’ਤੇ ਨੀਤੂ ਕਪੂਰ ਇਕ ਵਾਰ ਫਿਰ ਆਪਣੇ ਪਤੀ ਰਿਸ਼ੀ ਕਪੂਰ ਨੂੰ ਯਾਦ ਕਰ ਕੇ ਬਹੁਤ ਭਾਵੁਕ ਹੋ ਗਈ ਤੇ ਉਨ੍ਹਾਂ ਦੀਆਂ ਅੱਖਾਂ ਨਮ ਹੋ ਗਈਆਂ। ਡਾਂਸ ਦੀਵਾਨੇ ਜੂਨੀਅਰ ਦੇ ਆਗਾਮੀ ਐਪੀਸੋਡ ’ਚ ਨੀਤੂ ਕਪੂਰ ਨਾਲ ਇਕ ਪ੍ਰਤੀਯੋਗੀ ਦੀ ਦਾਦੀ ਨੇ ਰਿਸ਼ੀ ਕਪੂਰ ਨਾਲ ਆਪਣੇ ਪਤੀ ਦੀ ਪਹਿਲੀ ਮੁਲਾਕਾਤ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ।

YouTube player

ਉਨ੍ਹਾਂ ਕਿਹਾ, ‘ਮੇਰੇ ਪਤੀ 1974 ਵਿਚ ਰਿਸ਼ੀ ਜੀ ਨੂੰ ਮਿਲੇ ਸਨ, ਉਹ ਹਮੇਸ਼ਾ ਉਨ੍ਹਾਂ ਬਾਰੇ ਗੱਲਾਂ ਕਰਦੇ ਰਹਿੰਦੇ ਸਨ। ਰਿਸ਼ੀ ਜੀ ਨੇ ਹਮੇਸ਼ਾ ਮੇਰੇ ਪਤੀ ਨੂੰ ਸਪੋਰਟ ਕੀਤੀ ਹੈ ਤੇ ਅੱਜ ਮੈਂ ਉਨ੍ਹਾਂ ਲਈ ਗੀਤ ਗਾਉਣਾ ਚਾਹੁੰਦੀ ਹਾਂ। ਜਿਵੇਂ ਹੀ ਮੁਕਾਬਲੇਬਾਜ਼ ਦੀ ਦਾਦੀ ਨੇ ਲੰਬੀ ਜੁਦਾਈ ਗੀਤ ਗਾਇਆ, ਨੀਤੂ ਕਪੂਰ ਰਿਸ਼ੀ ਕਪੂਰ ਨੂੰ ਯਾਦ ਕਰ ਕੇ ਭਾਵੁਕ ਹੋ ਗਈ। ਭਾਵੁਕ ਹੋਈ ਨੀਤੂ ਕਪੂਰ ਵੀ ਮੰਚ ’ਤੇ ਆਈ ਅਤੇ ਆਪਣੇ ਸਹਿ-ਜੱਜਾਂ ਨੂੰ ਦੱਸਿਆ ਕਿ ਕਿਵੇਂ ਲੋਕ ਰਿਸ਼ੀ ਕਪੂਰ ਕੋਲ ਆ ਕੇ ਆਪਣੀਆਂ ਪੁਰਾਣੀਆਂ ਯਾਦਾਂ ਤਾਜ਼ਾ ਕਰਦੇ ਹਨ ਅਤੇ ਉਹ ਹਮੇਸ਼ਾ ਮਹਿਸੂਸ ਕਰਦੇ ਹਨ ਕਿ ਉਹ ਉਸ ਨਾਲ ਜੁੜੀ ਹੋਈ ਹੈ। ਆਪਣੀਆਂ ਭਾਵਨਾਵਾਂ ਨੂੰ ਜ਼ਾਹਿਰ ਕਰਦਿਆਂ ਨੀਤੂ ਕਪੂਰ ਨੇ ਕਿਹਾ, ‘ਰਿਸ਼ੀ ਜੀ ਅੱਜ ਇੱਥੇ ਨਹੀਂ ਹਨ ਪਰ ਮੈਂ ਹਰ ਰੋਜ਼ ਕਿਸੇ ਨਾ ਕਿਸੇ ਅਜਿਹੇ ਸ਼ਖਸ ਨੂੰ ਮਿਲਦੀ ਹਾਂ, ਜੋ ਮੈਨੂੰ ਉਨ੍ਹਾਂ ਦੀ ਯਾਦ ਦਿਵਾਉਂਦਾ ਹੈ। ਹਰ ਕਿਸੇ ਦੀ ਉਸ ਨਾਲ ਜੁੜੀ ਕੋਈ ਨਾ ਕੋਈ ਕਹਾਣੀ ਹੈ, ਉਹ ਹਮੇਸ਼ਾ ਮੇਰੇ ਨਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...