November 21, 2026, 8:12 pm
----------- Advertisement -----------
HomeNewsLatest Newsਚੌਲਾਂ ਦੀ ਡਿਲਿਵਰੀ ਲਈ ਟੀਚਾ ਸੋਧਿਆ; ਕਟਾਰੂਚੱਕ ਨੇ ਕੇਂਦਰੀ ਮੰਤਰੀ ਦਾ ਕੀਤਾ...

ਚੌਲਾਂ ਦੀ ਡਿਲਿਵਰੀ ਲਈ ਟੀਚਾ ਸੋਧਿਆ; ਕਟਾਰੂਚੱਕ ਨੇ ਕੇਂਦਰੀ ਮੰਤਰੀ ਦਾ ਕੀਤਾ ਧੰਨਵਾਦ

Published on

----------- Advertisement -----------

ਪੰਜਾਬ ਕੇਂਦਰੀ ਪੂਲ ਨੂੰ ਫੋਰਟੀਫਾਈਡ ਚੌਲਾਂ ਦੀ ਸਪੁਰਦਗੀ ਵਿੱਚ ਮੋਹਰੀ

ਚੰਡੀਗੜ੍ਹ, 29 ਅਪ੍ਰੈਲ : – ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਅੱਜ ਕੇਂਦਰੀ ਪੂਲ ਵਿੱਚ ਚੌਲਾਂ ਦੀ ਸਪਲਾਈ ਦੇ ਟੀਚੇ ਨੂੰ 125.48 ਲੱਖ ਟਨ ਤੋਂ ਵਧਾ ਕੇ 133 ਲੱਖ ਟਨ ਕਰਨ ਦੀ ਬੇਨਤੀ ਨੂੰ ਸਵੀਕਾਰ ਕਰਨ ਲਈ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪਿਊਸ਼ ਗੋਇਲ ਦਾ ਧੰਨਵਾਦ ਕੀਤਾ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਨੇ ਮਿੱਥੇ ਟੀਚੇ ਦੇ ਮੁਕਾਬਲੇ ਹੁਣ ਤੱਕ 100 ਲੱਖ ਟਨ ਤੋਂ ਵੱਧ ਚੌਲ ਕੇਂਦਰੀ ਪੂਲ ਵਿੱਚ ਪਹੁੰਚਾ ਦਿੱਤੇ ਹਨ। ਪੰਜਾਬ 50 ਲੱਖ ਟਨ ਫੋਰਟਿਫਾਇਡ ਚੌਲ ਡਿਲੀਵਰ ਕਰਨ ਦਾ ਟੀਚਾ ਵੀ ਪੂਰਾ ਕਰਨ ਵਾਲਾ ਹੈ, ਜੋ ਕਿਸੇ ਵੀ ਰਾਜ ਦੁਆਰਾ ਕੇਂਦਰੀ ਪੂਲ ਨੂੰ ਸਭ ਤੋਂ ਵੱਡਾ ਯੋਗਦਾਨ ਹੈ ਅਤੇ ਜਿਸ ਦੀ ਵਰਤੋਂ ਭਾਰਤ ਸਰਕਾਰ ਦੁਆਰਾ ਮਿਡ-ਡੇ-ਮੀਲ ਸਕੀਮ ਅਤੇ ਆਂਗਣਵਾੜੀ ਅਧੀਨ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਅਕਤੂਬਰ- ਨਵੰਬਰ 2021 ਵਿੱਚ ਝੋਨੇ ਦੀ ਖਰੀਦ ਦੌਰਾਨ ਭਾਰਤ ਸਰਕਾਰ ਨੇ 125.48 ਲੱਖ ਮੀਟਰਕ ਟਨ ਚੌਲਾਂ ਦਾ ਟੀਚਾ ਮਿੱਥਿਆ ਸੀ ਜਿਸ ਨਾਲ 169 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਸਕਦੀ ਸੀ। ਹਾਲਾਂਕਿ, ਝੋਨੇ ਦੇ ਬੰਪਰ ਉਤਪਾਦਨ ਦੇ ਕਾਰਨ ਰਾਜ ਨੇ 187 ਲੱਖ ਮੀਟਰਕ ਟਨ ਝੋਨਾ ਖਰੀਦਿਆ ਸੀ ਜੋ ਇਸਦੀ ਮਿਲਿੰਗ ਤੋਂ ਬਾਅਦ 133 ਲੱਖ ਮੀਟਰਕ ਟਨ ਚੌਲਾਂ ਵਿੱਚ ਤਬਦੀਲ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...