November 23, 2026, 6:33 am
----------- Advertisement -----------
HomeNewsBreaking Newsਐਡਵੋਕੇਟ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਕੀਤੀ ਸਖ਼ਤ ਨਿੰਦਾ

ਐਡਵੋਕੇਟ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਕੀਤੀ ਸਖ਼ਤ ਨਿੰਦਾ

Published on

----------- Advertisement -----------

ਅੰਮ੍ਰਿਤਸਰ, 29 ਅਪ੍ਰੈਲ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਕਾਮੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੇ ਮੁੱਖ ਕਾਰਨ ਨੂੰ ਅੱਖੋਂ ਓਹਲੇ ਕਰਕੇ ਪੁਲਿਸ ਪ੍ਰਸ਼ਾਸਨ ਨੇ ਬਣਦੀ ਭੂਮਿਕਾ ਨਹੀਂ ਨਿਭਾਈ, ਜਿਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਪੈਦਾ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਸ਼ਿਵ ਸ਼ੈਨਾ ਦੇ ਇੱਕ ਆਗੂ ਨੇ ਸਿੱਖ ਵਿਰੋਧੀ ਭੜਕਾਊ ਬਿਆਨਬਾਜ਼ੀ ਕੀਤੀ ਸੀ, ਤਾਂ ਚਾਹੀਦਾ ਸੀ ਕਿ ਉਸ ’ਤੇ ਸਮਾਂ ਰਹਿੰਦਿਆਂ ਕਾਰਵਾਈ ਕੀਤੀ ਜਾਂਦੀ।

ਉਨ੍ਹਾਂ ਆਖਿਆ ਕਿ ਕੁਝ ਲੋਕ ਪੰਜਾਬ ਦੇ ਮਾਹੌਲ ਨੂੰ ਤਣਾਅਪੂਰਨ ਬਣਾਉਣ ਦਾ ਲਗਾਤਾਰ ਯਤਨ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਨੂੰ ਰੋਕਣ ਲਈ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਹਿੰਦੂ ਸਿੱਖ ਦਾ ਮੁੱਦਾ ਬਣਾਉਣ ਦੇ ਆਹਰ ਵਿਚ ਹਨ, ਪਰ ਗੁਰੂ ਸਾਹਿਬ ਵੱਲੋਂ ਸਰਬ ਸਾਂਝੀਵਾਲਤਾ ਦੇ ਉਪਦੇਸ਼ ਅਨੁਸਾਰ ਸਿੱਖ ਹਰ ਧਰਮ ਦਾ ਸਤਿਕਾਰ ਕਰਦੇ ਹਨ। ਜੋ ਲੋਕ ਧਰਮ ਦੇ ਨਾਂ ’ਤੇ ਵੰਡੀਆਂ ਪਾ ਕੇ ਵਖਰੇਵਾਂ ਪਾਉਣਾ ਚਾਹੁੰਦੇ ਹਨ, ਸਰਕਾਰ ਵੱਲੋਂ ਉਨ੍ਹਾਂ ਨੂੰ ਨੱਥ ਪਾਉਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕਦੇ ਵੀ ਕਿਸੇ ਧਰਮ ਦੇ ਖਿਲਾਫ ਨਹੀਂ ਹੁੰਦੇ, ਸਗੋਂ ਲੋੜ ਅਨੁਸਾਰ ਹਰ ਧਰਮ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ। ਪਰ ਜਦੋਂ ਸਮਾਜ ਵਿਰੋਧੀ ਅਨਸਰ ਜਾਣਬੁਝ ਕੇ ਸਿੱਖਾਂ ਵਿਰੁੱਧ ਬਿਆਨਬਾਜ਼ੀ ਕਰਨਗੇ ਤਾਂ ਮਾਹੌਲ ਦਾ ਤਲਖ ਹੋਣਾ ਯਕੀਨੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਭੜਕਾਹਟ ਭਰੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਨੂੰ ਕਾਬੂ ਕਰੇ, ਤਾਂ ਜੋ ਸੂਬੇ ਦਾ ਮਾਹੌਲ ਸ਼ਾਂਤਮਈ ਬਣਿਆ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...