November 21, 2026, 8:12 pm
----------- Advertisement -----------
HomeNewsBreaking Newsਮੁੱਖ ਮੰਤਰੀ ਨੇ ਪਟਿਆਲਾ 'ਚ ਹੋਈ ਝੜਪ 'ਤੇ ਦੁੱਖ ਜ਼ਾਹਰ ਕੀਤਾ

ਮੁੱਖ ਮੰਤਰੀ ਨੇ ਪਟਿਆਲਾ ‘ਚ ਹੋਈ ਝੜਪ ‘ਤੇ ਦੁੱਖ ਜ਼ਾਹਰ ਕੀਤਾ

Published on

----------- Advertisement -----------

ਲੋਕਾਂ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਦੀ ਅਪੀਲ

ਚੰਡੀਗੜ੍ਹ, 29 ਅਪ੍ਰੈਲ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ।
ਇਸ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਕਟ ਦੀ ਘੜੀ ਵਿਚ ਸੰਜਮ ਵਰਤਦੇ ਹੋਏ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, “ਪਟਿਆਲ਼ਾ ਵਿਚ ਝੜਪ ਹੋਣ ਦੀ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਮੈਂ ਡੀ.ਜੀ.ਪੀ. ਨਾਲ ਗੱਲ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਹਾਲਾਤ ਉਤੇ ਨੇੜਿਓਂ ਨਿਗ੍ਹਾ ਰੱਖੀ ਹੋਈ ਹੈ ਅਤੇ ਸੂਬੇ ਵਿਚ ਕਿਸੇ ਨੂੰ ਵੀ ਕੋਈ ਗੜਬੜ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਵੱਧ ਮਹੱਤਵਪੂਰਨ ਹੈ।”
ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸਾਡਾ ਸ਼ਾਂਤਮਈ ਮਾਹੌਲ ਖਰਾਬ ਹੁੰਦਾ ਹੋਵੇ ਕਿਉਂਕਿ ਅਸੀਂ ਸਾਰੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸ਼ਾਂਤਮਈ, ਸਦਭਾਵਨਾ ਪੂਰਨ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨੈਤਿਕ ਤੌਰ ‘ਤੇ ਦ੍ਰਿੜ ਅਤੇ ਵਚਨਬੱਧ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...