November 21, 2026, 8:16 pm
----------- Advertisement -----------
HomeNewsLatest Newsਲੁਧਿਆਣਾ: ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ 'ਚ ਕਰੀਬ 22 ਏਕੜ ਜ਼ਮੀਨ ਕਰਵਾਈ ਗਈ...

ਲੁਧਿਆਣਾ: ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ‘ਚ ਕਰੀਬ 22 ਏਕੜ ਜ਼ਮੀਨ ਕਰਵਾਈ ਗਈ ਨਜਾਇਜ਼ ਕਬਜ਼ੇ ਤੋਂ ਮੁਕਤ

Published on

----------- Advertisement -----------

ਲੁਧਿਆਣਾ, 29 ਅਪ੍ਰੈਲ 2022 – – ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਦੀ ਯੋਗ ਅਗਵਾਈ ਹੇਠ ਗ੍ਰਾਮ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਸੂਬਾ ਵਾਸੀਆਂ ਨੂੰ ਸ਼ੁੱਧ ਵਾਤਾਵਰਣ ਯੁਕਤ ਆਲਾ ਦੁਆਲਾ ਮੁਹੱਈਆ ਕਰਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਉਪਰਾਲਿਆਂ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦੋਂ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-1 ਤੇ ਮਾਛੀਵਾੜਾ ਸਾਹਿਬ ਅਧੀਨ ਪੰਚਾਇਤਾਂ ਦੀ ਕਰੀਬ 22 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।

ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ.) ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਸ਼ਾਮਲਾਤ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ੇ ਛੁਡਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਕਰੀਬ 22 ਏਕੜ 5 ਕਨਾਲ 24 ਮਰਲੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ।

ਬਲਾਕ ਵਿਕਾਸ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਮਲਕੀਤ ਸਿੰਘ ਨੇ ਦੱਸਿਆ ਕਿ ਬਲਾਕ ਲੁਧਿਆਣਾ-1 ਅਧੀਨ ਗ੍ਰਾਮ ਪੰਚਾਇਤ ਬੱਗਾ ਖੁਰਦ ਦੀ 10 ਏਕੜ ਅਤੇ ਬੁਰਜ਼ ਲਾਬੜਾਂ ਦੀ 2 ਏਕੜ 4 ਕਨਾਲ ਸ਼ਾਮਲਾਤ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ।

ਇਸ ਤੋਂ ਇਲਾਵਾ ਬਲਾਕ ਵਿਕਾਸ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਮਰਦੀਪ ਸਿੰਘ ਨੇ ਦੱਸਿਆ ਕਿ ਬਲਾਕ ਮਾਛੀਵਾੜਾ ਅਧੀਨ ਗ੍ਰਾਮ ਪੰਚਾਇਤ ਹਿਆਤਪੁਰ ਦੀ 2 ਏਕੜ 5 ਮਰਲੇ ਅਤੇ ਸੈਂਸੋਵਾਲ ਕਲਾਂ ਦੀ 8 ਏਕੜ 1 ਕਨਾਲ 19 ਮਰਲੇ ਜ਼ਮੀਨ ਛੁਡਵਾ ਕੇ ਵਿਭਾਗ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ।

ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ ਕਬਜ਼ੇ ਛੁਡਾਉਣ ਦੀ ਪ੍ਰਕਿਰਿਆ ਵੀ ਜਲਦ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...