November 21, 2026, 8:16 pm
----------- Advertisement -----------
HomeNewsLatest News13 ਕਰੋੜ ਦੀ ਲਾਗਤ ਨਾਲ ਬਣਿਆ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਿਹਤ...

13 ਕਰੋੜ ਦੀ ਲਾਗਤ ਨਾਲ ਬਣਿਆ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਤੋਂ ਅਸਮਰੱਥ : ਸੰਜੀਵ ਵਸ਼ਿਸ਼ਟ

Published on

----------- Advertisement -----------

ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ 4 ਮਹੀਨੇ ਪਹਿਲਾਂ ਉਦਘਾਟਨ ਕੀਤੇ ਗਏ ਸਿਹਤ ਕੇਂਦਰ ਦਾ 80 ਫੀਸਦੀ ਕੰਮ ਅਜੇ ਲਟਕਿਆ ਹੋਇਆ ਹੈ।
ਮੋਹਾਲੀ : – ਸ਼ਹਿਰ ਦੇ ਮੱਧ ਵਿਚ ਸਥਿਤ ਫੇਜ਼ 3ਬੀ1 ਦੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕਰੀਬ 4 ਮਹੀਨੇ ਪਹਿਲਾਂ ਕਾਂਗਰਸ ਸਰਕਾਰ ਵੇਲੇ ਹੋਇਆ ਸੀ। ਪਰ ਚੋਣਾਂ ਕਾਰਨ ਸੁਰਖੀਆਂ ਬਟੋਰਨ ਲਈ ਹੀ ਇਸ ਦਾ ਉਦਘਾਟਨ ਕੀਤਾ ਗਿਆ, ਜਦੋਂਕਿ ਜ਼ਮੀਨੀ ਪੱਧਰ ’ਤੇ ਦੇਖਿਆ ਜਾਵੇ ਤਾਂ ਇਸ ਕਮਿਊਨਿਟੀ ਹੈਲਥ ਸੈਂਟਰ ਦਾ 80 ਫੀਸਦੀ ਕੰਮ ਅਜੇ ਪੂਰਾ ਹੋਣਾ ਬਾਕੀ ਹੈ। ਇਹ ਗੱਲ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਨੇ ਸ਼ੁੱਕਰਵਾਰ ਨੂੰ ਫੇਜ਼ 3ਬੀ1 ਦੇ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕਰਨ ਮੌਕੇ ਕਹੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਇਸ ਸਿਹਤ ਕੇਂਦਰ ਦਾ ਜਾਇਜ਼ਾ ਲਿਆ ਤਾਂ ਪਤਾ ਲੱਗਾ ਕਿ ਇਕ ਇਮਾਰਤ ਪੂਰੀ ਤਰ੍ਹਾਂ ਉਸਾਰੀ ਅਧੀਨ ਹੈ, ਜਦਕਿ ਜਿਸ ਇਮਾਰਤ ‘ਚ ਡਾਕਟਰਾਂ ਦੀ ਟੀਮ ਰੱਖੀ ਗਈ ਹੈ, ਉੱਥੇ ਡਾਕਟਰਾਂ ਦੇ ਬੈਠਣ ਲਈ ਕੁਝ ਜਗ੍ਹਾ ਹੀ ਬਚੀ ਹੈ। ਬਾਕੀ ਇਲਾਕੇ ਵਿੱਚ ਮਰੀਜ਼ਾਂ ਲਈ ਕੋਈ ਸਹੂਲਤ ਨਹੀਂ ਹੈ। ਵਸ਼ਿਸ਼ਟ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਹਲੀ ਵਿੱਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਸਿਰਫ਼ ਚੋਣ ਸਟੰਟ ਕਰਨ ਲਈ ਕੀਤਾ ਸੀ।

ਐਕਸ-ਰੇ, ਅਲਟਰਾਸਾਊਂਡ ਕਮਰਾ ਬਣਾਇਆ ਪਰ ਉਥੇ ਤਾਰਾ ਹੀ ਲਟਕੀਆ
ਸੰਜੀਵ ਵਸ਼ਿਸ਼ਟ ਨੇ ਦੱਸਿਆ ਕਿ ਇਸ ਕਮਿਊਨਿਟੀ ਹੈਲਥ ਸੈਂਟਰ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਐਕਸਰੇ ਅਤੇ ਅਲਟਰਾਸਾਊਂਡ ਰੂਮ ਤਾਂ ਤਿਆਰ ਕਰ ਦਿੱਤੇ ਗਏ ਹਨ, ਪਰ ਇਸ ਦੀਆਂ ਮਸ਼ੀਨਾਂ ਅਜੇ ਤੱਕ ਉਥੇ ਨਹੀਂ ਲਗਾਈਆਂ ਗਈਆਂ ਅਤੇ ਉਥੇ ਸਿਰਫ ਤਾਰਾ ਹੀ ਲਟਕੀਆ ਹਨ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤਰਫ਼ੋਂ ਚੋਣ ਮੁਹਿੰਮ ਦੌਰਾਨ ਭਰਵੀਂ ਤਾਰੀਫ਼ ਕੀਤੀ ਗਈ ਸੀ, ਉੱਥੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਮੁਹਾਲੀ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਅਤੇ ਮੁਹਾਲੀ ਸ਼ਹਿਰ ਦੇ ਮੱਧ ਵਿੱਚ ਵੱਡੇ ਹਸਪਤਾਲ
ਬਣਾਉਣ ਦਾ ਦਾਅਵਾ ਕੀਤਾ ਗਿਆ ਸੀ। ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ। ਸਾਬਕਾ ਸਿਹਤ ਮੰਤਰੀ ਵੱਲੋਂ ਜੋ ਵੀ ਦਾਅਵੇ ਕੀਤੇ ਜਾ ਰਹੇ ਸਨ, ਉਹ ਸਿਰਫ਼ ਚੋਣ ਡਰਾਮੇ ਹੀ ਜਾਪਦੇ ਹਨ। ਵਸ਼ਿਸ਼ਟ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਖੁਦ ਪੰਜਾਬ ਦੇ ਸਿਹਤ ਮੰਤਰੀ ਹੁੰਦਿਆਂ ਆਪਣੇ ਸ਼ਹਿਰ ਮੁਹਾਲੀ ਨੂੰ ਮੈਡੀਕਲ ਸਹੂਲਤਾਂ ਨਹੀਂ ਦੇ ਸਕੇ। ਇਸ ਤੋਂ ਇਲਾਵਾ ਪੰਜਾਬ ਵਿਚ ਸਮੁੱਚੀ ਕਾਂਗਰਸ ਸਰਕਾਰ ਫੇਲ੍ਹ ਹੋ ਗਈ, ਜਿਸ ਕਾਰਨ ਆਖਰ ਲੋਕਾਂ ਨੇ ਉਸ ਨੂੰ ਸੱਤਾ ਤੋਂ ਲਾਂਭੇ ਕਰਕੇ ਘਰ ਬੈਠਣ ਲਈ ਮਜਬੂਰ ਕਰ ਦਿੱਤਾ।

ਉਨ੍ਹਾਂ ਮੌਜੂਦਾ ਸਰਕਾਰ ਤੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੀ ਮੰਗ ਕੀਤੀ
ਵਸ਼ਿਸ਼ਟ ਨੇ ਆਮ ਆਦਮੀ ਪਾਰਟੀ ਦੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਤੋਂ ਮੰਗ ਕੀਤੀ ਕਿ ਕਾਂਗਰਸ ਦੀ ਸਰਕਾਰ ਸਮੇਂ ਜੋ ਕੁਝ ਹੋਇਆ ਉਹ ਹੋਇਆ ਪਰ ਹੁਣ ਉਹ ਇਨ੍ਹਾਂ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਆਪਣੀ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਤਾਲਮੇਲ ਕਰਕੇ ਸ਼ਹਿਰ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਲਈ ਇਧਰ-ਉਧਰ ਭਟਕਣਾ ਨਾ ਪਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਮਿਊਨਿਟੀ ਹੈਲਥ ਸੈਂਟਰ ਦੀ ਇਮਾਰਤ ਨੂੰ ਅੱਧ ਵਿਚਕਾਰ ਹੀ ਛੱਡ ਦਿੱਤਾ ਗਿਆ ਹੈ, ਅਜਿਹਾ ਨਾ ਹੋਵੇ ਕਿ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਇੱਥੋਂ ਅੱਧੇ ਤੋਂ ਵੱਧ ਸਾਮਾਨ ਚੋਰੀ ਹੋ ਜਾਵੇ ਅਤੇ 13 ਕਰੋੜ ਰੁਪਏ ਦਾ ਇਹ ਪ੍ਰਾਜੈਕਟ ਸਿਰਫ਼ 3 ਕਰੋੜ ਦਾ ਹੀ ਰਹਿ ਜਾਵੇ। ਆਮ ਆਦਮੀ ਪਾਰਟੀ ਸਿਹਤ ਸਹੂਲਤਾਂ ਦੇ 3 ਦਿੱਲੀ ਮਾਡਲ ਨੂੰ ਅੱਗੇ ਤੋਰਦਿਆਂ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਕਰਦੀ ਰਹੀ ਹੈ ਅਤੇ ਹੁਣ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰੇ।

ਪਹਿਲੇ ਦਿਨ ਤੋਂ ਹਰ ਗਾਰੰਟੀ ਨੂੰ ਪੂਰਾ ਕਰਨ ਦਾ ਦਾਅਵਾ ਕੀਤਾ ਗਿਆ ਸੀ
ਜਦੋਂ ਸੰਜੀਵ ਵਸ਼ਿਸ਼ਟ ਨੂੰ ਪੁੱਛਿਆ ਗਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਦੋ ਮਹੀਨੇ ਹੀ ਹੋਏ ਹਨ, ਕੀ ਉਹਨਾਂ ਨੂੰ ਥੋੜ੍ਹਾ ਸਮਾਂ ਨਹੀਂ ਦੇਣਾ ਚਾਹੀਦਾ। ਇਸ ‘ਤੇ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲੇ ਦਿਨ ਤੋਂ ਹੀ ਪੰਜਾਬ ‘ਚ ਚੋਣ ਪ੍ਰਚਾਰ ਦੌਰਾਨ ਦਾਅਵਾ ਕਰ ਰਹੇ ਹਨ ਕਿ ਉਹ ਜੋ ਵੀ ਗਾਰੰਟੀ ਦੇ ਰਹੇ ਹਨ, ਉਹ ਸਰਕਾਰ ਬਣਨ ਤੋਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ। ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕਰੇ। ਇਸ ਬਾਰੇ ਵੀ ਅਸੀਂ ਆਪ ਆਸ ਕਰਦੇ ਹਾਂ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੋਈ ਵਿਸ਼ਵਾਸਘਾਤ ਨਹੀਂ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...